ਪਿੰਡ ਹਮੀਰਗੜ੍ਹ ਵਿੱਚ ਇਕ ਨੁੱਕੜ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਵਾਲੇ ਬਜ਼ੁਰਗ ਜਰਨੈਲ ਸਿੰਘ ਨੂੰ ਪੁਲੀਸ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚੋਂ ਗ੍ਰਿਫ਼ਤਾਰ ਕਰ ਲਿਆ।
ਪੰਜਾਬ ਸਰਕਾਰ ਦੀ ਕਾਰਜ਼ਸ਼ੈਲੀ ਦੀ ਤਿੱਖੀ ਅਲੋਚਨਾ ਕਰਨ ਵਾਲੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਦਾ ਅੱਜ ਅਦਾਲਤ ਨੇ ਇੱਕ ਦਿਨਾ ਪੁਲਿਸ ਰਿਮਾਂਡ ਦੇ ਦਿੱਤਾ ਹੈ।ਬਲਤੇਜ ਪਨੂੰ ਨੂੰ ਪੁਲਿਸ ਨੇ ਬਲਾਤਕਾਰ ਦੇ ਕੇਸ ਵਿੱਚ ਵਿੱਚ ਗ੍ਰਿਫਤਾਰ ਕੀਤਾ ਸੀ। ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਬਲਤੇਜ ਪੰਨੂ ਨੇ ਕੇਸ ਪਿੱਛੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਹੱਥ ਹੋਣ ਦੇ ਦੋਸ਼ ਲਾਏ ਹਨ।
ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿੱਚ 10 ਨਵੰਬਰ ਨੂੰ ਹੋਏ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ‘ਤੇ ਪੰਜਾਬ ਸਰਕਾਰ ਵੱਲੋਂ ਦਰਜ਼ ਕੀਤੇ ਦੇਸ਼ ਧਰੋਹ ਦੇ ਮੁਕੱਦਮੇਂ ਸਬੰਧੀ ਹਾਈਕੋਰਟ ਵਿੱਚ ਪਾਈ ਪਟੀਸ਼ਨ 'ਤੇ ਕਾਰਵਾਈ ਕਰਦਿਆਾ ਜਸਟਿਸ ਅਜੇ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਸਰਕਾਰ ਨੂੰ ਇਸ ਸਬੰਧੀ 18 ਜਨਵਰੀ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਹਨ ।
ਚੰਡੀਗੜ੍ਹ: ਬੀਤੇ ਦਿਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨਾਲ ਤਕਰਾਰ ਕਰਨ ਵਾਲੀ ਫਤਿਹਾਬਾਦ ਜ਼ਿਲ੍ਹੇ ਦੀ ਮਹਿਲਾ ਐਸ.ਪੀ ਸੰਗੀਤਾ ਕਾਲੀਆ ਦਾ ਅੱਜ ਹਰਿਆਣਾ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਪਹਿਲੀ ਵਾਰ ਬਰਤਾਨੀਆ ਦੀ ਸੰਸਦ ਵਿੱਚ ਮਨਾਇਆ ਗਿਆ।
ਅੰਮ੍ਰਿਤਸਰ ਸਾਹਿਬ: ਡੇਰਾ ਸਿਰਸਾ ਮੁੱਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਦੇ ਫੈਸਲੇ ਨੂੰ ਰੱਦ ਕੀਤੇ ਜਾਣ ਦੀ ਘਟਨਾ ਦੇ 40 ਦਿਨ ਬੀਤ ਜਾਣ ਬਾਅਦ ਵੀ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੇ ਸਿੱਖ ਸੰਗਤ ਅਤੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ ਜਦੋਂਕਿ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਦੇਸ਼ ਧ੍ਰੋਹ ਦਾ ਸੰਗੀਨ ਮਾਮਲਾ ਦਰਜ ਕਰ ਪੰਜਾਬ ਦੀ ਅਕਾਲੀ ਸਰਕਾਰ ਵਲੋਂ ਉਨ੍ਹਾਂ ਨੂੰ ਸਿੱਖ ਸੰਗਤ ਅਤੇ ਮੀਡੀਆ ਤੋਂ ਦੂਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਜਿਹੇ ਵਿੱਚ ਸਿੱਖ ਗਲਿਆਰਿਆਂ ਵਿੱਚ ਇਹ ਚਰਚਾ ਪੂਰੇ ਜੋਰਾਂ ਤੇ ਹੈ ਕਿ ਪੈਦਾ ਹੋਏ ਅਜਿਹੇ ਹਾਲਾਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਬਰਾਬਰ ਦੇ ਦੋਸ਼ੀ ਕਿਉਂ ਨਹੀ ਹਨ?
ਟੋਹਾਣਾ: ਹਰਿਆਣਾ ਵਿੱਚ ਇੱਕ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਹਾਲਾਤ ਉਦੋਂ ਤਣਾਅਪੂਰਣ ਹੋ ਗਏ ਜਦੋਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਗੁੱਸੇ ਵਿੱਚ ਆ ਕੇ ਮੀਟਿੰਗ ਵਿੱਚ ਸ਼ਾਮਿਲ ਫਤਿਹਾਬਾਦ ਦੀ ਮਹਿਲਾ ਐਸ.ਪੀ ਸੰਗੀਤਾ ਕਾਲੀਆ ਨੂੰ ਗੈਟ ਆਊਟ ਕਹਿ ਦਿੱਤਾ।ਪਰ ਐਸ.ਪੀ ਵੱਲੋਂ ਵਿਰੋਧ ਕਰਨ ਤੇ ਖੁਦ ਮੰਤਰੀ ਨੂੰ ਹੀ ਮੀਟਿੰਗ ਵਿੱਚੋਂ ਆਊਟ ਹੋਣਾ ਪਿਆ।
ਦੇਸ਼ੀ ਵੱਸੇ ਪੰਜਾਬੀਆਂ ਵੱਲੋਂ ਪੰਜਾਬ ਦੀ ਬਾਦਲ ਸਰਕਾਰ ਅਤੇ ਬਾਦਲ ਦਲ ਖਿਲਾਫ ਸ਼ੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਪ੍ਰਚਾਰ ਤੋਂ ਨਰਾਜ਼ ਸਰਕਾਰ ਨੇ ਉਨਾਂ ਦੇ ਪੰਜਾਬ ਰਹਿੰਦੇ ਰਿਸ਼ਤੇਦਾਰਾਂ ਖਿਲਾਫ਼ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।
ਸਰਬੱਤ ਖਾਲਸਾ ਸਮਾਗਮ (2015) ਨਾਲ ਜੁੜੀਆਂ ਸ਼ਖਸ਼ੀਅਤਾਂ ‘ਤੇ ਦੇਸ਼ ਧਰੋਹ ਦੇ ਪਰਚੇ ਦਰਜ਼ ਕਰਨ ਅਤੇ ਸਿੱਖ ਕਾਰਕੂਨਾਂ ਖਿਲਾਫ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵਿੱਡੀ ਪਰਚੇ ਦਰਜ਼ ਕਰਨ ਅਤੇ ਗ੍ਰਿਫਤਾਰੀਆਂ ਦੀ ਮੁਹਿੰਮ ਖਿਲਾਫ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸ੍ਰ. ਸਿਮਰਨਜੀਤ ਸਿੰਘ ਮਾਨ ਦੇ ਅਗਵਾਈ ਵਿੱਚ ਸਿੱਖਾਂ ਦਾ ਇੱਕ ਵਫਦ ਨੇ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੂੰ ਮਿਲ ਕੇ ਬਾਦਲ ਸਰਕਾਰ ਨੂੰ ਭੰਗ ਕਰ ਕੇ ਚੋਣਾਂ ਕਰਵਾਉਣ ਦੀ ਮੰਗ ਕੀਤੀ ।
ਕੋਲਕਾਤਾ: ਆਰ.ਐਸ.ਐਸ ਨੂੰ ਭਾਰਤ ਦਾ ਸਭ ਤੋਂ ਖਤਰਨਾਕ ਅਤੇ ਨੰਬਰ 1 ਅੱਤਵਾਦੀ ਸੰਗਠਨ ਦੱਸਦਿਆਂ ਮਹਾਰਾਸ਼ਟਰ ਪੁਲਿਸ ਦੇ ਸਾਬਕਾ ਆਈ.ਜੀ ਐਮ.ਮੁਸ਼ਰਿਫ ਨੇ ਵੀਰਵਾਰ ਨੂੰ ਇੱਕ ਸਮਾਗਮ ਦੌਰਾਨ ਕਿਹਾ ਕਿ ਭਾਰਤ ਵਿੱਚ ਘੱਟੋ ਘੱਟ 13 ਅੱਤਵਾਦੀ ਹਮਲਿਆਂ ਵਿੱਚ ਆਰ.ਐਸ.ਐਸ ਦੇ ਵਰਕਰ ਸ਼ਾਮਿਲ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।
« Previous Page — Next Page »