November 2015 Archive

ਪੰਚਾਇਤ ਮੰਤਰੀ ਮਲੂਕਾ ਖਿਲਾਫ ਕੇਸ ਦਰਜ਼ ਕਰਨ ਲਈ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਕੀਤੀ ਪਹੁੰਚ

ਪਿਛਲੇ ਦਿਨੀ ਬਠਿੰਡਾ ਦੇ ਪਿੰਡ ਹਮੀਰਗੜ੍ਹ ਵਿੱਚ ਪੰਜਾਬ ਦੇ ਪੰਚਾਇਤ ਮੰਤਰੀ ਸ਼ਿਕੰਦਰ ਸਿੰਘ ਮਲੂਕਾ ਦੇ ਸਮਰਥਕਾਂ ਵੱਲੋਂ ਜਰਨੈਲ ਸਿੰਘ ਨਾਮੀ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਅਰਜ਼ੀ ਦਾਖਲ ਕਰਕੇ ਪੰਚਾਇਤ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਤਿੀ ਹੈ।

ਦੇਸ਼ ਧਰੋਹ ਦੇ ਮਾਮਲੇ ਵਿੱਚ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਦਾ ਰਿਮਾਂਡ ਵਧਿਆ

ਪਿਛਲੇ ਦਿਨੀ ਨੇੜਲੇ ਪਿੰਡ ਚੱਬਾ ਵਿਖੇ ਸਰਬੱਤ ਖਾਲਸਾ ਸੱਦਣ ਵਾਲੇ ਪ੍ਰਬੰਧਕਾਂ ਅਤੇ ਇਸ ਵਿੱਚ ਥਾਪੇ ਜੱਥੇਦਾਰਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਦਰਜ਼ ਕੀਤੇ ਗਏ ਦੇਸ਼ ਧਰੋਹ ਦੇ ਮੁਕੱਦਮੇਂ ਵਿੱਚ ਅੱਜ ਭਾਈ ਬਲਜੀਤ ਸਿਂੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਦਾ ਅਦਾਲਤ ਨੇ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ ਗਿਆ।

ਪੰਥ ਅੰਦਰ ਸੁਖਾਂਵਾਂ ਮਾਹੌਲ ਸਿਰਜਣ ਲਈ ਤਖਤਾਂ ਦੇ ਤਿੰਨੇ ਜਥੇਦਾਰਾਂ ਨੂੰ ਹਟਾਇਆ ਜਾਣਾ ਲਾਜ਼ਮੀ : ਦਲ ਖਾਲਸਾ

ਸ਼੍ਰੋਮਣੀ ਕਮੇਟੀ ਵਲੋਂ ਤਖਤਾਂ ਦੇ ਜਥੇਦਾਰਾਂ ਨੂੰ ਨਾ ਬਦਲਣ ਦੇ ਫੈਸਲੇ ਉਤੇ ਤਿੱਖਾਂ ਵਿਰੋਧ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਪੰਥ ਅੰਦਰ ਸੁਖਾਂਵਾਂ ਮਾਹੌਲ ਸਿਰਜਣ ਲਈ ਤਖਤਾਂ ਦੇ ਤਿੰਨੇ ਜਥੇਦਾਰਾਂ ਨੂੰ ਹਟਾਇਆ ਜਾਣਾ ਲਾਜ਼ਮੀ ਹੈ।

ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ

ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਚੱਲ ਰਹੀ ਜ਼ੋਰ ਅਜਮਾਈ ਅਤੇ ਰੇੜਕਾ ਖਤਮ ਕਰਦਿਆਂ ਕਾਂਗਰਸ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ।

ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਖੜੇ ਕਰੇਗੀ ਉਮੀਦਵਾਰ: ਛੋਟੇਪੁਰ

ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਆਪਣੇ ਉਮੀਦਵਾਰ ਉਤਰੇਗੀ । ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੇ ਕੀਤਾ ।

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ‘ਚ ਸੁਣਵਾਈ 8 ਦਸੰਬਰ ‘ਤੇ ਪਈ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਲਈ 8 ਦਸੰਬਰ ਦੀ ਤਾਰੀਕ ਨਿਰਧਾਰਤ ਕੀਤੀ ਹੈ।

ਕਿਸਾਨ ਜੱਥੇਬੰਦੀਆਂ ਵੱਲੋਂ ਮੰਤਰੀ ਸਿਕੰਦਰ ਸਿੰਘ ਮਲੂਕਾ ਖਿਲਾਫ ਕੇਸ ਦਰਜ਼ ਕਰਨ ਦੀ ਮੰਗ

ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਪਿਛਲੇ ਦਿਨਾਂ ਦੌਰਾਨਪੰਜਾਬ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਲੱਠਮਾਰ ਗੁੰਡਿਆਂ ਵੱਲੋਂ ਬਜ਼ੁਰਗ ਜਰਨੈਲ ਸਿੰਘ ਦੀ ਬੇਤਹਾਸ਼ਾ ਕੁੱਟਮਾਰ ਕਰਨ ਖਿਲਾਫ ਕੈਬਨਿਟ ਮੰਤਰੀ ਸਮੇਤ ਹੋਰਨਾਂ ਜਿੰਮੇਵਾਰ ਨੌਜਵਾਨਾਂ ਖਿਲਾਫ ਇਰਾਦਾ ਕਤਲ 307 ਦਾ ਕੇਸ ਦਰਜ ਕੀਤਾ ਜਾਵੇ।

ਦੇਸ਼ ਧਰੋਹ ਦੇ ਮਾਮਲੇ ਵਿੱਚ ਮਾਨ ਨੇ ਹਾਈਕੋਰਟ ਪਹੁੰਚ ਕੀਤੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਂਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਪਿਛਲੇ ਦਿਨੀ ਅੰਮ੍ਰਿਤਸਰ ਨੇੜਲ਼ੇ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਲਾਸਾ ਦੀ ਆੜ ਵਿੱਚ ਦਰਜ਼ ਦੇਸ਼ ਧਰੋਹ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ।

ਬਾਜਵਾ ਅਤੇ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ;ਅਮਰਿੰਦਰ ਸਿੰਘ ਹੋ ਸਕਦੇ ਹਨ ਅਗਲੇ ਪ੍ਰਧਾਨ

ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।

ਤਿੰਨ ਮਹੀਨਿਆਂ ਬਾਅਦ ਸੰਗਤ ਦਰਸ਼ਨਾਂ ਨੂੰ ਨਿਕਲੇ ਬਾਦਲ ਨੂੰ ਕਿਸਾਨਾਂ ਨੇ ਵਿਖਾਏ ਕਾਲੇ ਝੰਡੇ

ਖੰਡੂਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਦੋਂ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਖੰਡੂਰ ਸਾਹਿਬ ਹਲਕੇ ਦੇ ਪਿੰਡ ਭੈਰੋਵਾਲ ਵਿਖੇ ਅੱਜ ਸੰਗਤ ਦਰਸ਼ਨ ਕਰਨ ਲਈ ਪਹੁੰਚੇ।ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਹੱਥਾਂ ਵਿੱਚ ਫੜਕੇ ਬਾਦਲ ਦਾ ਵਿਰੋਧ ਕੀਤਾ ਗਿਆ।

« Previous PageNext Page »