November 2015 Archive

ਭਾਈ ਧਿਆਨ ਸਿੰਘ ਮੰਡ ਦੀ ਭਤੀਜੀ ਦੇ ਮਾਮਲੇ ਤੇ ਬੋਲੇ ਮੱਕੜ; ਜੋ ਹੋਇਆ ਠੀਕ ਹੀ ਹੋਇਆ

ਚੰਡੀਗੜ੍ਹ: ਅੱਜ ਚੰਡੀਗੜ੍ਹ ਦੇ ਗੁਰਦੁਆਰਾ ਕਲਗੀਧਰ ਨਿਵਾਸ ਸਥਿਤ ਸ਼ਰੋਮਣੀ ਕਮੇਟੀ ਦੇ ਸਬ ਦਫਤਰ ਵਿਖੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਅਹਿਮ ਪ੍ਰਸ਼ਾਸਨਿਕ ਫੈਂਸਲੇ ਲਏ ਗਏ ਜਿਸ ਤਹਿਤ ਸ਼ਰੋਮਣੀ ਕਮੇਟੀ ਮੁਲਾਜਮਾਂ ਦੇ ਮਹਿੰਗਾਈ ਭੱਤੇ ਵਿੱਚ 8 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ ਜੋ ਕਿ 1 ਦਸੰਬਰ ਤੋਂ ਲਾਗੂ ਹੋਵੇਗਾ।

ਸ਼ਰੋਮਣੀ ਕਮੇਟੀ ਨੇ ਸੌਦਾ ਸਾਧ ਨੂੰ ਦਿੱਤੀ ਮੁਆਫੀ ਬਾਰੇ ਦਿੱਤੇ ਇਸ਼ਤਿਹਾਰਾਂ ਤੇ ਖਰਚੇ 91 ਲੱਖ ਰੁਪਏ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਸ਼੍ਰੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੋਂ ਸੋਦਾ ਸਾਧ ਨੂੰ ਦਿੱਤੀ ਗਈ ਮੁਆਫੀ ਨੂੰ ਜਾਇਜ਼ ਠਹਿਰਾਉਣ ਲਈ ਅਖਬਾਰਾਂ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਦਾ ਹਿਸਾਬ ਮੰਗਿਆ ਗਿਆ।ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਸ ਗਲਤ ਫੈਂਸਲੇ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਦੀ ਗੋਲਕ ਵਿੱਚੋਂ 91 ਲੱਖ ਰੁਪਏ ਖਰਚ ਕਤਿੇ ਗਏ ਹਨ।ਇਹ ਜਾਣਕਾਰੀ ਸਿੱਖ ਸਿਆਸਤ ਨੂੰ ਅੰਤ੍ਰਿਗ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਵੱਲੋਂ ਦਿੱਤੀ ਗਈ।

ਅਸਿਹਣਸ਼ੀਲਤਾ ਬਾਰੇ ਆਮੀਰ ਦੀ ਟਿੱਪਣੀ ਤੋਂ ਬਾਅਦ ਰਾਸ਼ਟਰਵਾਦੀਆਂ ਦੀ ਸਹਿਣਸ਼ੀਲਤਾ ਦਾ ਬੰਨ ਮੁੜ ਟੁੱਟਿਆ

ਚੰਡੀਗੜ੍ਹ: ਬੀਤੇ ਦਿਨੀਂ ਦਿੱਲੀ ਵਿਖੇ ਰਾਮਨਾਥ ਗੋਇਨਕਾ ਐਕਸੀਲੈਂਸ ਇਨ ਜ਼ਰਨਲੀਸਮ ਐਵਾਰਡ ਸਮਾਰੋਹ ਦੌਰਾਨ ਬੋਲਦਿਆਂ ਆਮੀਰ ਖਾਨ ਵੱਲੋਂ ਪਿਛਲੇ ਸਮੇਂ ਦੌਰਾਨ ਭਾਰਤ ਵਿੱਚ ਘੱਟਗਿਣਤੀਆਂ ਅਤੇ ਦਲਿਤਾਂ ਖਿਲਾਫ ਫੈਲੀ ਅਸਹਿਣਸ਼ੀਲਤਾ ਤੇ ਮਾਰੀ ਗਈ ਸੱਟ ਤੋਂ ਬਾਅਦ ਉੱਠੇ ਵਿਰੋਧ ਨੇ ਭਾਰਤ ਵਿੱਚ ਫੈਲ ਰਹੀ ਅਸਹਿਣਸ਼ੀਲਤਾ ਨੂੰ ਇੱਕ ਵਾਰ ਫੇਰ ਨੰਗਾ ਕਰ ਦਿੱਤਾ ਹੈ।

ਪੰਜਾਬ ਦਾ ਅੰਮ੍ਰਿਤ ਵਰਗਾ ਪਾਣੀ ਬਣ ਰਿਹਾ ਹੈ ਜ਼ਹਿਰ; ਪ੍ਰੋ.ਗਾਂਗੂਲੀ ਨੇ ਯੂਰੇਨੀਅਮ ਨੂੰ ਦੱਸਿਆ ਵੱਡਾ ਖਤਰਾ

ਐਸ.ਏ.ਐਸ ਨਗਰ: ਕੁਦਰਤ ਵੱਲੋਂ ਅੰਮ੍ਰਿਤ ਵਰਗੇ ਪਾਣੀ ਦੀ ਦਾਤ ਨਾਲ ਨਿਵਾਜੇ ਗਏ ਪੰਜਾਬ ਦਾ ਪਾਣੀ ਹੁਣ ਜ਼ਹਿਰ ਬਣਦਾ ਜਾ ਰਿਹਾ ਹੈ।ਪਿਛਲੇ ਲੰਬੇ ਸਮੇਂ ਤੋਂ ਕਈ ਵਿਗਿਆਨੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਇਹ ਮਸਲਾ ਚੁੱਕਿਆ ਜਾਂਦਾ ਰਿਹਾ ਹੈ ਪਰ ਸਰਕਾਰਾਂ ਵੱਲੋਂ ਇਸ ਦੇ ਹੱਲ ਲਈ ਕੋਈ ਕਾਰਗਰ ਕਦਮ ਨਹੀਂ ਚੁੱਕੇ ਗਏ।ਪੰਜਾਬ ਦੇ ਪਾਣੀ ਵਿੱਚ ਫੈਲ ਰਹੇ ਪ੍ਰਦੂਸ਼ਣ ਦੀ ਸਮੱਸਿਆ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ।

ਸਰਬੱਤ ਖਾਲਸਾ ਦੇ ਮਤਿਆਂ ਵਿੱਚ ਖਾਲਿਸਤਾਨ ਦਾ ਕੋਈ ਮਤਾ ਨਹੀਂ ਸੀ- ਗੁਰਦੀਪ ਸਿੰਘ ਬਠਿੰਡਾ

ਬਠਿੰਡਾ: ਧਾਰਾ 107/151 ਦੇ ਤਹਿਤ ਗ੍ਰਿਫਤਾਰ ਕੀਤੇ ਗਏ ਯੁਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਕੱਲ੍ਹ ਐਸ.ਡੀ.ਐਮ ਬਠਿੰਡਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ। ਐਸ.ਡੀ.ਐਮ ਅਨਮੋਲ ਸਿੰਘ ਧਾਲੀਵਾਲ ਵੱਲੋਂ ਇਸ ਕੇਸ ਵਿੱਚੋਂ ਭਾਈ ਬਠਿੰਡਾ ਨੂੰ ਬਰੀ ਕਰ ਦਿੱਤਾ ਗਿਆ ਹੈ।

ਭਾਈ ਮੋਹਕਮ ਸਿੰਘ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਜੇਲ੍ਹ ਭੇਜੇ ਗਏ

ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਦੇ ਅਯੋਜਨ ਨੂੰ ਲੈਕੇ ਜਿਲ੍ਹਾ ਪੁਲਿਸ ਵਲੋਂ ਦਰਜ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਯੁਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਹੈ ਜਦੋਂਕਿ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ੱਫਰਵਾਲ ਦਾ ਦੋ–ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ।ਇਸੇ ਤਰ੍ਹਾਂ ਸ਼ੋਸਲ ਮੀਡੀਆ ਫੇਸ ਬੁੱਕ ਤੇ ਕੁਮੈਂਟ ਕਰਨ ਵਾਲੇ ਵਿਕਰਮ ਸਿੰਘ ਸੰਧੂ ਦਾ ਵੀ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ।

ਗੁਰਬਾਣੀ ਦੇ ਸਿਧਾਂਤ ਦਾ ਸੁਨੇਹਾ ਦਿੰਦੀ ਫਿਲਮ “ਗੁਰਪੁਰਬ”; ਜਰੂਰ ਵੇਖੋ

ਚੰਡੀਗੜ੍ਹ: ਪਿਛਲੇ ਦਿਨੀ ਰਿਲੀਜ਼ ਹੋਈ “ਕਾਲੀ ਦਿਵਾਲੀ” ਫਿਲ਼ਮ ਦੇ ਨਿਰਮਾਤਾਵਾਂ ਪੰਜ ਤੀਰ ਰਿਕਾਰਡਸ ਵੱਲੋਂ ਇੱਕ ਹੋਰ ਛੋਟੀ ਫਿਲਮ “ਗੁਰਪੁਰਬ” ਰਿਲੀਜ਼ ਕੀਤੀ ਗਈ ਹੈ। ਇਸ ਫਿਲਮ ...

ਭਗਵੰਤ ਮਾਨ ਨੇ ਕੀਤਾ ਸੁਖਬੀਰ ਬਾਦਲ ਨੂੰ ਡੋਪ ਟੈਸਟ ਕਰਾਉਣ ਦਾ ਚੈਲੰਜ

ਚੰਡੀਗੜ੍ਹ: ਸੰਗਰੂਰ ਤੋਂ ਐਮ.ਪੀ ਭਗਵੰਤ ਮਾਨ ਤੇ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਨਸ਼ਾ ਕਰਨ ਦੇ ਆਰੋਪਾਂ ਬਾਰੇ ਅੱਜ ਭਗਵੰਤ ਮਾਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਡੋਪ ਟੈਸਟ ਕਰਾਉਣ ਦਾ ਚੈਲੰਜ ਕੀਤਾ ਗਿਆ ਹੈ।ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਪਿਛਲੇ ਕਈ ਦਿਨਾਂ ਤੋਂ ਕੁਝ ਝੂਠੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ ਜਿਨ੍ਹਾਂ ਦਾ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ।

ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ ਪਰਕਾਸ਼ ਪੁਰਬ ਦੀਆਂ ਵਧਾਈਆਂ

ਲੁਧਿਆਣਾ: ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਵੀਡਿਓ-ਕਾਨਫਰੰਸ ਰਾਹੀਂ ਲੁਧਿਆਣਾ ਵਿਚ ਵਿਚਾਰ-ਅਧੀਨ ਤਿੰਨ ਕੇਸਾਂ ਦੀ ਪੇਸ਼ੀ ਭੁਗਤੀ।ਇਹਨਾਂ ਕੇਸਾਂ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਪੇਸ਼ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਹ ਤਿੰਨੋਂ ਕੇਸ ੧੯੯੫ ਦੇ ਹਨ ਅਤੇ ਥਾਣਾ ਕੋਤਵਾਲੀ ਲੁਧਿਆਣਾ (ਨਵਾਂ ਨਾਮ ਡਵੀਜ਼ਨ ਨੰਬਰ ੧ ਲੁਧਿਆਣਾ) ਵਿਚ ਦਰਜ਼ ਹੋਏ ਸਨ।

ਖਾਲਿਸਤਾਨ ਦੇ ਮੁੱਦੇ ਤੇ ਖੁੱਲ ਕੇ ਬਹਿਸ ਹੋਵੇ: ਡਾ. ਧਰਮਵੀਰ ਗਾਂਧੀ

ਪਟਿਆਲਾ: ਆਮ ਆਦਮੀ ਪਾਰਟੀ ਤੋਂ ਬਰਖਾਸਤ ਕੀਤੇ ਗਏ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਬੀਤੇ ਐਤਵਾਰ ਨੂੰ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਤੇ ਬਿਨਾਂ ਕਿਸੇ ਦਬਾਅ ਦੇ ਖੁੱਲ ਕੇ ਬਹਿਸ ਹੋਣੀ ਚਾਹੀਦੀ ਹੈ ਕਿਉਂਕਿ ਇਹ ਮੁੱਦਾ ਸਮਾਜ ਦੇ ਇੱਕ ਵੱਡੇ ਹਿੱਸੇ ਨਾਲ ਜੁੜਿਆ ਹੋਇਆ ਹੈ।

« Previous PageNext Page »