ਨਵੀਂ ਦਿੱਲੀ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਤੇ ਗੰਭੀਰ ਅਰੋਪ ਲਗਾਏ ਗਏ ਹਨ।ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਕਾਂਗਰਸ ਦੀ ਬੋਲੀ ਬੋਲਦੇ ਨਜਰ ਆਏ ਤੇ ਉਨ੍ਹਾਂ ਅਸਿੱਧੇ ਢੰਗ ਨਾਲ ਪੰਥਕ ਧਿਰਾਂ ਨੂੰ ਅੱਤਵਾਦੀ ਕਹਿ ਦਿੱਤਾ।
ਨਵੀਂ ਦਿੱਲੀ: ਅੱਜ ਭਾਰਤ ਦੀ ਸੁਪਰੀਮ ਕੋਰਟ ਵਿੱਚ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਢ ਵਿੱਚ ਸੀ.ਬੀ.ਆਈ ਵੱਲੋਂ ਪਾਈ ਗਈ ...
ਤਰਨਤਾਰਨ: ਪਾਕਿਸਤਾਨ ਦੇ ਖੇਮਕਰਨ ਸੈਕਟਰ ਨਾਲ ਲੱਗਦੀ ਸਰਹੱਦ ਤੇ ਭਾਰਤੀ ਚੌਂਕੀ ਟਾਪੂ ਦੇ ਨੇੜੇ ਤੋਂ ਬੀ.ਐਸ.ਐਫ ਵੱਲੋਂ ਇੱਕ ਏ.ਕੇ 47 ਅਤੇ ਵੱਡੀ ਗਿਣਤੀ ਵਿੱਚ ਜਿੰਦਾ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।ਬੀ.ਐਸ.ਐਫ ਦੇ ਇਸ ਦਾਅਵੇ ਤੋਂ ਬਾਅਦ ਕੇਂਦਰੀ ਅਤੇ ਪੰਜਾਬ ਦੀਆਂ ਖੁਫੀਆ ਅਜੈਂਸੀਆਂ ਵੱਲੋਂ ਹਰਕਤ ਵਿੱਚ ਆਉਂਦਿਆਂ ਇਸ ਸਰਹੱਦੀ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਲ ਨਾਲ ਸਾਬਕਾ ਖਾੜਕੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਵੀ ਪੂਰੀ ਤਰ੍ਹਾਂ ਨਿਗ੍ਹਾ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਤਿੰਨ ਹੋਰ ਯਾਦਗਾਰਾਂ ਦਾ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਬਾਦਲ ਨੇ ਫਿਰੋਜ਼ਪੁਰ ਵਿੱਚ ਭਾਈ ਮਰਦਾਨਾ ਜੀ ਯਾਦਗਾਰ, ਕਰਤਾਰਪੁਰ ਵਿੱਚ ਗੁਰੂ ਵਿਰਜਾਨੰਦ ਸਮਾਰਕ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਬਣਾਉਣ ਦੀ ਸਹਿਮਤੀ ਦਿੱਤੀ ਹੈ।
ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਹੀ ਲੈ ਰਹੀਆਂ। ਆਏ ਦਿਨ ਕਿਤੇ ਨਾ ਕਿਤੇ ਗੁਰਬਾਣੀ ਦੀ ਕਿਸੇ ਨਾ ਕਿਸੇ ਰੂਪ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਪੱਟੀ ਨੇੜਲੇ ਪਿੰਡ ਕੋਟ ਬੁੱਢਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਅੰਗਾਂ ਨੂੰ ਪਾੜਣ ਅਤੇ ਬੇਅਦਬੀ ਕਰਨ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਲਵਿੰਦਰਪਾਲ ਸਿੰਘ ਪੱਖੌਕੇ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪਿੰਡ ਸ਼ੇਰੋਂ ਦੇ ਲੱਖਾ ਸਿੰਘ, ਝਬਾਲ ਵਾਸੀ ਬਲਜਿੰਦਰ ਸਿੰਘ ਪਿੰਦੂ ਅਤੇ ਹੋਰ ਦਸ ਜਣਿਆਂ ‘ਤੇ ਪਰਚਾ ਦਰਜ਼ ਕੀਤਾ ਗਿਆ ਹੈ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਅੱਜ ਇਥੋਂ 3 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਲਗਪਗ 2417 ਸਿੱਖ ਸ਼ਰਧਾਲੂਆਂ ਦਾ ਇਕ ਵੱਡਾ ਜਥਾ ਲਾਹੌਰ ਪੁੱਜ ਗਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਸੀਬੀਆਈ ਨੇ ਸ਼ੁਰੂ ਕਰ ਦਿੱਤੀ ਹੈ। ਅੱਜ ਸੀਬੀਆਈ ਦੀ ਟੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਦੇ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਣ ਅਤੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੇ ਧਮਕੀ ਭਰੇ ਪੋਸਟਰ ਚਿਪਕਾਉਣ ਦੀਆਂ ਘਟਨਾਵਾਂ ਦੀ ਜਾਂਚ ਲਈ ਬਰਗਾੜੀ ਅਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਘਟਨਾ ਸਥਾਨ ਦਾ ਦੌਰਾ ਕੀਤਾ ।
ਚੰਡੀਗੜ੍ਹ: ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੇ ਕੀਤੇ ਗਏ ਦਾਅਵਿਆਂ ਨੂੰ ਰੱਦ ਕਰਦੇ ਹਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਅਗਲੀਆਂ ਵਿਧਾਨ ਸਭਾ ਚੌਣਾਂ ਵਿੱਚ ਆਪਣੇ ਤੌਰ ਤੇ ਹੀ ਪੰਜਾਬ ਵਿੱਚੋਂ ਅਕਾਲੀ ਦਲ ਬਾਦਲ ਦਾ ਸਿਆਸੀ ਸਫਾਇਆ ਕਰਨ ਦੇ ਕਾਬਲ ਹੈ।ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਦੀ ਲੋੜ ਨਹੀਂ ਹੈ।
ਚੰਡੀਗੜ੍ਹ: "ਪੰਜਾਬੀ ਟ੍ਰਿਬਿਊਨ" ਅਖਬਾਰ ਵਿੱਚ ਛਪੀ ਰਿਪੋਰਟ ਅਨੁਸਾਰ ਪੰਜਾਬ ਦੇ ਸਭ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਡੀ.ਜੀ.ਪੀ ਦਫਤਰ ਨੂੰ ਡਾਂਗਾਂ ਅਤੇ ਹੋਰ ਸਮਾਨ ਮੁਹੱਈਆਂ ਕਰਾਉਣ ਦੀ ਮੰਗ ਭੇਜੀ ਗਈ ਹੈ।ਇਹ ਸਭ ਪ੍ਰਬੰਧ ਪੰਜਾਬ ਵਿੱਚ ਹੋ ਰਹੇ ਰੋਸ ਮੁਜਾਹਰਿਆਂ ਅਤੇ ਅਕਾਲੀ ਦਲ ਦੀਆਂ ਹੋਣ ਵਾਲੀਆਂ ਸਦਭਾਵਨਾ ਰੈਲੀਆਂ ਦੀ ਸੁਰੱਖਿਆ ਦੇ ਮੱਦੇਨਜਰ ਕੀਤੇ ਜਾ ਰਹੇ ਲੱਗਦੇ ਹਨ।ਰੋਸ ਮੁਜਾਹਰਿਆਂ ਨੂੰ ਕਾਬੂ ਕਰਨ ਲਈ ਪਹਿਲਾਂ ਹੀ ਪੁਲਿਸ ਦੇ ਵਿਸ਼ੇਸ਼ ਦਸਤੇ ਤਿਆਰ ਕੀਤੇ ਜਾਣ ਦੀਆਂ ਖਬਰਾਂ ਹਨ।
« Previous Page — Next Page »