ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਪੰਜ ਪਿਆਰਿਆਂ ਵਲੋਂ ਮੌਜੂਦਾ ਜਥੇਦਾਰਾਂ ਨੂੰ ਹਟਾਉਣ ਦੇ ਆਦੇਸ਼ ਉਤੇ ਵਿਚਾਰ ਕਰਨ ਲਈ ਭਲਕੇ ੧ ਜਨਵਰੀ ਨੂੰ ਸੱਦੀ ਮੀਟਿੰਗ ਵਿੱਚ ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਫੈਸਲਾ ਕਰਨ ਨਾਂ ਕਿ ਆਪਣੇ ਰਾਜਨੀਤਿਕ ਆਕਾਵਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ।
ਸਿੱਖ ਧਰਮ ਦਾ ਸਿਧਾਂਤ ਸ਼ਬਦ ਗੁਰੂ ਨੂੰ ਨਤਮਸਤਕ ਹੋਣਾ ਹੈ ਤੇ ਗੁਰੂ ਪਾਤਸ਼ਾਹ ਦੇ ਦਰਸ਼ਨ ਖਾਲਸਾ ਪੰਥ ਅਤੇ ਸ਼ਬਦ ਗੁਰੂ ਦੇ ਦਰਸ਼ਨਾਂ ਵਿੱਚੋਂ ਹੀ ਕੀਤੇ ਜਾ ਸਕਦੇ ਹਨ। ਪਰ ਕੁਝ ਤਾਕਤਾਂ ਵੱਲੋਂ ਸਿੱਖਾਂ ਨੂੰ ਸ਼ਬਦ ਗੁਰੂ ਦੇ ਸਿਧਾਂਤ ਤੋਂ ਭਟਕਾ ਕੇ ਮੂਰਤੀ ਪੂਜਾ ਵੱਲ ਤੋਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਯੂਥ ਆਫ ਪੰਜਾਬ ਦੇ ਜਨਰਲ ਸਕੱਤਰ ਸ. ਗੁਰਮੀਤ ਸਿੰਘ ਕਰਤਾਰਪੁਰ ਨੇ ਕਿਹਾ ਕਿ “ਜਲੰਧਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਨਾਂ ਤੇ ਛਾਪੇ ਗਏ ਕੈਲੰਡਰਾਂ ਉੱਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜੋ ਕਿ ਗੁਰਮਤਿ ਤੋਂ ਬਿਲਕੁਲ ਉਲਟ ਹੈ ਤੇ ਜੇ ਅਜਿਹੀਆਂ ਗੁਰਮਤਿ ਵਿਰੋਧੀ ਕਾਰਵਾਈਆਂ ਗੁਰਦੁਆਰਾ ਸਾਹਿਬਾਨ ਵਿੱਚੋਂ ਹੋਣਗੀਆਂ ਤਾਂ ਇਸ ਦੇ ਬਹੁਤ ਬੁਰੇ ਸਿੱਟੇ ਪੰਥ ਨੂੰ ਝੱਲਣੇ ਪੈਣਗੇ”।
ਸਿੱਖ ਯੂਥ ਆਫ ਪੰਜਾਬ ਵੱਲੋਂ ਸਾਬਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ "ਸ਼ਹੀਦ ਅਤੇ ਸਾਡੇ ਫ਼ਰਜ਼" ਵਿਸ਼ੇ ਤੇ ਇੱਕ ਕਾਨਫਰੰਸ ਜਲੰਧਰ ਵਿਖੇ 28 ਦਸੰਬਰ ਨੂੰ ਕਰਵਾਈ ਗਈ। ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਲ ਖਾਲਸਾ ਪ੍ਰਧਾਨ ਸ. ਹਰਚਰਨਜੀਤ ਸਿੰਘ ਧਾਮੀ।
ਲੁਧਿਆਣਾ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਟੀਮ ਇਨਸਾਫ ਵੱਲੋਂ ਕੱਲ੍ਹ ਐਲਾਨ ਕੀਤਾ ਗਿਆ ਕਿ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਦੀਆਂ ਸਾਰੀਆਂ 14 ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨਗੇ।
ਆਪਣੇ ਸੁਹੱਪਣ ਅਤੇ ਸਿਹਤਮੰਦ ਵਾਤਾਵਰਨ ਲਈ ਜਾਣਿਆ ਜਾਂਦਾ ਪੰਜਾਬ ਅੱਜ ਅਜਿਹੀਆਂ ਬਿਮਾਰੀਆਂ ਦੀ ਲਪੇਟ ਵਿੱਚ ਆਉਂਦਾ ਜਾ ਰਿਹਾ ਹੈ ਜੋ ਕਿ ਹਰ ਰੋਜ ਕਈ ਅੱਖਾਂ ਨੂੰ ਸਦਾ ਦੀ ਨੀਂਦ ਸਵਾ ਰਹੀਆਂ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿੱਚ ਬੀਤੇ ਛੇ ਦਿਨਾਂ ਦੌਰਾਨ ਤਿੰਨ ਔਰਤਾਂ ਦੀ ਕੈਂਸਰ ਕਾਰਨ ਜਾਨ ਚਲੇ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਔਰਤਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਜਦਕਿ ਇਸ ਇਕੱਲੇ ਪਿੰਡ ਵਿੱਚ ਹੀ 2 ਦਰਜਨ ਦੇ ਕਰੀਬ ਲੋਕ ਕੈਂਸਰ ਦੀ ਬੀਮਾਰੀ ਨਾਲ ਪੀੜਤ ਹਨ।
ਆਯੋਧਿਆ ਵਿੱਚ ਬਾਬਰੀ ਮਸਜ਼ਿਦ ਦੀ ਜਗਾ ‘ਤੇ ਰਾਮ ਮੰਦਰ ਬਣਾਉਣ ਲਈ ਭਾਜਪਾ ਸਰਕਾਰ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰੇਗੀ ਜਾਂ ਆਮ ਸਹਿਮਤੀ ਬਣਾ ਕੇ ਮੰਦਰ ਦਾ ਨਿਰਮਾਣ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।
ਪਿਛਲੇ ਸਮੇਂ ਤੋਂ ਜੇਲ ਵਿੱਚ ਬੰਦ ਕਸ਼ਮੀਰੀ ਅਜ਼ਾਦੀ ਨੇਤਾ ਮਸਰਤ ਆਲਮ ਨੂੰ ਜੇਲ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਤੁਰੰਤ ਫਿਰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਜਨਤਾ ਸੁਰੱਖਿਆ ਕਾਨੂੰਨ ਤਹਿਤ 17 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਬਰਤਾਨੀਆਂ ਵਿੱਚ ਸਮਾਜ ਭਲਾਈ ਦੇ ਕੰਮਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਬਰਤਾਨਵੀ ਨਾਗਰਿਕ ਪ੍ਰਿੰਸੀਪਲ ਗੁਰਮੱਖ ਸਿੰਘ ਨੂੰ ਬਰਤਾਨੀਆਂ ਸਰਕਾਰ ਵੱਲੋਂ ਨਵੇ ਵਰ੍ਹੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।
ਸਾਬਿਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ "ਸਿੱਖ ਯੂਥ ਆਫ ਪੰਜਾਬ" ਵੱਲੋਂ ਜਲੰਧਰ ਵਿਖੇ "ਸ਼ਹੀਦ ਅਤੇ ਸਾਡੇ ਫਰਜ਼" ਵਿਸ਼ੇ ਤੇ ਕਾਨਫਰੰਸ ਕਰਵਾਈ ਗਈ।ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ "ਸਿੱਖ ਯੂਥ ਆਫ ਪੰਜਾਬ" ਦੇ ਮੁੱਖ ਸਲਾਹਕਾਰ ਸ. ਪ੍ਰਭਜੋਤ ਸਿੰਘ।
ਅੱਜ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ( ਗਰੇਵਾਲ) ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਮੀਟਿੰਗ ਕਰਕੇ ਜੱਥੇਦਾਰਾਂ ਦੀਆਂ ਸੇਵਾਵਾ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਹੁਕਮ ਵਾਪਸ ਲੈਣਾ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਂ ਪਿਆਰਿਆਂ ਨੇ ਹੁਕਮ ਵਾਪਸ ਲੈਣਾ ਤੋਂ ਇਨਕਾਰ ਕਰ ਦਿੱਤਾ।
Next Page »