ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪਿੰਡ ਬਹਿਬਲ ਕਲਾਂ ਅਤੇ ਕੋਟਕਪੁਰਾ ਚੌਂਕ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਅੱਜ ਜਸਟਿਸ ਕਾਟਜੂ ਕਮਿਸ਼ਨ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੁਰਾ ਘਟਨਾ ਨਾਲ ਸਬੰਧਿਤ ਵਿਅਕਤੀਆਂ ਦੀਆਂ ਗਵਾਹੀਆਂ ਸੁਣੀਆਂ ਗਈਆਂ।
ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਵਾਈਟ ਹਾਉਸ ਦੀ ਵੈਬਸਾਈਟ ‘ਤੇ ਪਾਈ ਆਨ ਲਾਈਨ ਪਟੀਸ਼ਨ ‘ਤੇ ਵਾਈਟ ਹਾਊਸ ਨੇ ਕੋਈ ਟੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਭਾਰਤ ਜਿਸ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਕਰਵਾਉਣ ਲਈ ਸਿੱਖਾਂ ਵੱਲੋਂ ਕੀਤੀਆਂ ਬੇਤਹਾਸ਼ਾ ਕੁਰਬਾਨੀਆਂ ਕੀਤੀਆਂ, ਫਾਂਸੀਆਂ ਦੇ ਰੱਸੇ ਗਲਾਂ ਵਿੱਚ ਪਾਏ, ਛਾਤੀਆਂ ਅੱਗੇ ਡਾਹ ਕੇ ਗੋਲੀਆਂ ਖਾਧੀਆਂ ਅਤੇ ਕਾਲੇ ਪਾਣੀਆਂ ਸਮੇਤ ਕਰੜੀਆਂ ਜੇਲਾਂ ਵਿੱਚ ਉਮਰਾਂ ਘਾਲਣ ਵਾਲੇ ਸਿੱਖਾਂ ਦੀ ਹਸਤੀ ਤੋਂ ਹੀ ਭਾਰਤ ਸਰਕਾਰ ਮੁਨਕਰ ਹੋ ਰਹੀ ਅਤੇ ਦਸਤਾਰਧਾਰੀ ਸਿੱਖਾਂ ਨੂੰ ਭਾਰਤੀ ਗਣਤੰਤਰ ਦਿਹਾੜੇ ਦੀ ਪਰੇਡ ਵਿੱਚ ਸ਼ਾਮਲ ਕਰਨ ਤੋਂ ਹੀ ਇਨਕਾਰੀ ਹੋ ਜਾਂਦੀ ਹੈ, ਉੱਥੇ ਬਾਹਰਲੇ ਮੁਲਕਾਂ ਵਿੱਚ ਸਿੱਖਾਂ ਦੀ ਕਾਬਲੀਅਤ ਨੂੰ ਸਵੀਕਾਰ ਕਰਦਿਆਂ ਉੱਚੇ ਅਹੁਦਿਆਂ 'ਤੇ ਬਠਾਇਆ ਜਾ ਰਿਹਾ ਹੈ।
ਫਰੀਦਕੋਟ ਜਿਲੇ ਦੇ ਪਿੰਡ ਗਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਤੋਂ ਬਾਅਦ ਪਿੰਡ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ ਮਾਰਕੰਡੇ ਕਾਟਜੂ ਕਮਿਸ਼ਨ ਪਿੰਡ ਬਹਿਬਲ ਕਲਾਂ ਵਿੱਚ ਪਹੁੰਚਿਆ।
ਨੂਰਮਹਿਲੀਏ ਸਾਧ ਆਸ਼ੂਤੋਸ਼ ਨੂੰ ਡਾਕਟਰਾਂ ਵੱਲੋਂ ਮਰਿਆ ਕਰਾਰ ਦਿੱਤੇ ਨੂੰ ਅੱਜ ਪੂਰੇ ਦੋ ਸਾਲ ਹੋ ਗਏ ਹਨ। ਹਾਈ ਕੋਰਟ ਦੇ ਇਕਹਰੇ ਬੈਂਚ ਵਲੋਂ ਵੀ ਅੰਤਮ-ਸਸਕਾਰ ਕਰਨ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰ ਡੇਰੇ ਵਾਲੇ ਸਾਧ ਦਾ ਅੰਤਮ ਸਸਕਾਰ ਕਰਨ ਤੋਂ ਇਨਕਾਰੀ ਹਨ।
ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿਖੇ 2006-07 'ਚ ਬਣਾਏ ਮੀਰੀ-ਪੀਰੀ ਮੈਡੀਕਲ ਕਾਲਜ ਦੇ ਸ਼ੁਰੂ ਹੋਣ ਦੇ ਅਸਾਰ ਬਣ ਗਏ ਹਨ। ਹਰਿਆਣਾ ਦੀ ਪਿਛਲੀ ਹੁੱਡਾ ਸਰਕਾਰ ਨੇ ਲੰਬੇ ਸਮੇਂ ਤੋਂ ਮੈਡੀਕਲ ਕਾਲਜ਼ ਵਿੱਚ ਪੜਾਈ ਸ਼ੁਰੂ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਸੀ।
ਪੰਜਾਬੀ ਬੋਲੀ ਪ੍ਰਤੀ ਜਿੱਥੇ ਪੰਜਾਬ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਮਾਂ ਬੋਲੀ ਪੰਜਾਬੀ ਪ੍ਰਤੀ ਬੇਰੁਖੀ ਦਾ ਰਵੱਈਆਂ ਅਪਣਾਇਆ ਅਤੇ ਪੰਜਾਬ ਵਿੱਚ ਹੀ ਪੰਜਾਬੀ ਵਿਰੋਧੀ ਲਾਭੀ ਸਰਗਰਮ ਹੈ, ਉੱਥੇ ਇਸਨੂੰ ਪਿਆਰ ਕਰਨ ਵਾਲਿਆਂ ਦੀ ਵੀ ਕੋਈ ਕਮੀ ਨਹੀ।
ਨੇੜਲੇ ਪਿੰਡ ਚੱਬਾ ਵਿਖੇ 10 ਨਵੰਬਰ 2015 ਨੂੰ ਹੋਏ ਸਰਬੱਤਾ ਖਾਲਸਾ ਸਮਾਗਮ ਤੋਂ ਬਾਅਦ ਦਰਜ਼ ਹੋਏ ਦੇਸ਼ ਧਰੋਹ ਦੇ ਕੇਸ ਵਿੱਚ ਭਾਈ ਧਿਆਨ ਸਿੰਘ ਮੰਡ ਦੀ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ ਹੈ।
ਵਿਵਾਦਾਂ ਵਿੱਚ ਘਿਰੇ ਗਿਆਨੀ ਗੁਰਬਚਨ ਸਿੰਘ ਨੇ ਸੌਦਾ ਸਾਧ ਮਾਫੀ ਮਾਮਲੇ ‘ਤੇ ਪਹਿਲੀ ਵਾਰ ਆਪਣਾ ਮੌਨ ਭੰਗ ਕਰਦਿਆਂ ਸੌਦਾ ਸਾਧ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਗਲਤ ਦੱਸਿਆ।
ਦਲ ਖਾਲਸਾ ਨੇ ਕਿਹਾ ਕਿ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਆਪਣੀ ਜੀਵਨੀ ਵਿੱਚ ਜੋ ਦਰਬਾਰ ਸਾਹਿਬ ਹਮਲੇ ਸਬੰਧੀ ਵਿਚਾਰ ਪ੍ਰਗਟਾਏ ਹਨ, ਉਹ ਸਚਾਈ ਤੋਂ ਦੂਰ ਹਨ। ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸ਼੍ਰੀ ਮੁਖਰਜੀ ਵਲੋਂ ਇਹ ਕਹਿਣਾ ਕਿ ਫੌਜੀ ਹਮਲਾ ਟਾਲਿਆ ਨਹੀਂ ਜਾ ਸਕਦਾ ਸੀ ਕਿਉਕਿ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਸਨ, ਕੋਰਾ ਝੂਠ ਹੈ। ਉਹਨਾਂ ਕਿਹਾ ਕਿ ਇਹ ਗੱਲ ਉਜਾਗਰ ਹੋ ਚੁੱਕੀ ਹੈ ਕਿ ਫਰਵਰੀ 1984 ਵਿੱਚ ਭਾਰਤ ਸਰਕਾਰ ਨੇ ਬ੍ਰਿਟਿਸ਼ ਸਰਕਾਰ ਪਾਸੋਂ ਦਰਬਾਰ ਸਾਹਿਬ ਉਤੇ ਹਮਲੇ ਲਈ ਸੁਝਾਅ ਤੇ ਮਦਦ ਮੰਗੀ ਸੀ।
Next Page »