ਆਮ ਆਦਮੀ ਪਾਰਟੀ ਨੇ ਆਪਣੀ ਨਵੀਂ ਰਾਸ਼ਟਰੀ ਕਾਰਜਕਾਰਨੀ ਵਿੱਚ ਪੰਜਾਬ ਤੋਂ ਚਾਰ ਮੈਂਬਰਾਂ ਨੂੰ ਸ਼ਾਮਲ ਕੀਤਾ ਹੈ।ਪੰਜਾਬ ਤੋਂ ਸ਼ਾਮਲ ਮੈਂਬਰਾਂ ਵਿੱਚ ਭਗਵੰਤ ਮਾਨ, ਬਲਜਿੰਦਰ ਕੌਰ, ਹਰਜੋਤ ਬੈਂਸ, ਅਤੇ ਸਾਧੂ ਸਿੰਘ ਸਿੰਘ ਸ਼ਾਮਲ ਹਨ।
ਪਿਛਲੇ ਸਮੇਂ ਤੋਂ ਬਾਦਲ ਦਲ ਨਾਲ ਨਾਰਾਜ਼ ਚੱਲ ਰਹੇ ਸਾਬਕਾ ਹਾਕੀ ਖਿਡਾਰੀ ਅਤੇ ਜਲੰਧਰ ਦੇ ਹਲਕਾ ਛਾਉਣੀ ਤੋਂ ਬਾਦਲ ਦਲ ਦੇ ਵਿਧਾਇਕ ਪ੍ਰਗਟ ਸਿੰਘ ਨੇ ਮੁੱਖ ਸੰਸਦੀ ਸਕੱਤਰ ਵਜੋਂ ਸੰਹੁ ਨਾਂ ਚੱਕਣ ਦਾ ਮਨ ਬਣਾਇਆ ਹੈ।
ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਖਿਲਾਫ ਚੱਲ ਰਹੀ ਜਾਂਚ ਦੋ ਮਹੀਨਿਆਂ ਤੱਕ ਮੁਕੰਮਲ ਕਰਕੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਅੱਜ ਸੀ. ਬੀ. ਆਈ. ਵੱਲੋਂ 1984 'ਚ ਹੋਈ ਸਿੱਖ ਨਸਲਕੁਸ਼ੀ, ਜਿਸ ਸਬੰਧੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਏਜੰਸੀ ਵੱਲੋਂ ਕਲੀਨ ਚਿੱਟ ਦਿੱਤੀ ਗਈ ਸੀ।
ਭਾਰਤ ਦੀ ਲੋਕ ਸਭਾ ਵੱਲੋਂ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਹਿਜ਼ਧਾਰੀਆਂ ਦਾ ਵੋਟ ਦਾ ਹੱਕ ਖਤਮ ਦੀ ਕਰਨ ਲਈ ਇਕ ਸੋਧ ਕਾਨੂੰਨ ਪਾਸ ਕੀਤਾ ਗਿਆ। ਕੁਝ ਹਫਤੇ ਪਹਿਲਾਂ ਇਹ ਬਿਲ ਰਾਜ ਸਭਾ ਵੱਲੋਂ ਪਾਸ ਕੀਤਾ ਗਿਆ ਸੀ। ਇਸ ਨਾਲ ਸਹਿਜਧਾਰੀਆਂ ਦੇ ਮਾਮਲੇ ਉੱਤੇ ਕਾਫੀ ਚਰਚਾ ਛਿੜੀ ਹੋਈ ਹੈ।
29 ਅਪਰੈਲ 1986 ਨੂੰ ਖਾਲਿਸਤਾਨ ਦਾ ਐਲ਼ਾਨ 26 ਜਨਵਰੀ 1986 ਨੂੰ ਹੋਏ ਸਰਬੱਤ ਖਾਲਸੇ ਵਲੋਂ ਥਾਪੀ ਪੰਥਕ ਕਮੇਟੀ ਨੇ ਕਰ ਦਿੱਤਾ ਸੀ ਅਤੇ ਉਸ ਐਲਾਨਨਾਮੇ ਮੁਤਾਬਕ ਖਾਲਸਾ ਜੀ ਕਾ ਰਾਜ ਸਥਾਪਤ ਕਰ ਲਈ ਸੰਘਰਸ਼ ਕੀਤਾ ਗਿਆ ਜਿਸ ਵਿਚ ਹਜ਼ਾਰਾਂ ਸਿੱਖਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ...
ਆਮ ਆਦਮੀ ਪਾਰਟੀ ਦੀ ਅੱਜ ਨੂੰ ਦਿੱਲੀ ਵਿਚ ਹੋਈ ਇਕੱਤਰਤਾ ਤੋਂ ਬਾਅਦ ਕੇਂਦਰੀ ਕਾਰਜਕਾਰਨੀ ਦੀ ਸੂਚੀ ਜਾਰੀ ਕੀਤੀ। ਜਾਰੀ ਕੀਤੀ ਗਈ ਸੂਚੀ ਵਿਚ ਪੰਜਾਬ ਦੇ ਛੇ ਆਗੂਆਂ ਦੇ ਨਾਂ ਸ਼ਾਮਲ ਹਨ।
ਪੰਜਾਬ ਦੀ ਮੌਜੂਦਾ ਸਰਕਾਰ ਉੱਤੇ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਦੀ ਰੱਖਿਆ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਅੱਜ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਯੂਥ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਦੇ ਦਿਹਾਤੀ ਇਲਾਕਿਆਂ ਖਾਲਸਤਾਨ ਮਾਰਚ ਕਰਨ ਬਾਰੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ 28 ਅਪ੍ਰੈਲ ਰੱਖੀ ਗਈ ਇਕੱਤਰਤਾ ਮੁਤਲਵੀ ਕਰ ਦਿੱਤੀ ਗਈ ਹੈ।
ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦਾ ਇੱਕ ਸਾਂਝਾ ਵਫਦ ਉੱਤਰੀ ਕਸ਼ਮੀਰ ਦੇ ਹੰਦਵਾੜਾ ਅਤੇ ਕੁਪਵਾੜਾ ਖੇਤਰ ਵਿੱਚ ਗਿਆ ਅਤੇ ਪਿਛਲੇ ਦਿਨੀ ਸੁਰੱਖਿਆ ਦਸਤਿਆਂ ਹੱਥੋਂ ਮਾਰੇ ਅਤੇ ਜਖਮੀ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਕੇ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਸਰਕਾਰੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਹੈ। ਫੌਜੀ ਹਮਲੇ ਨਾਲ ਸਬੰਧਿਤ ਫਾਈਲਾਂ ਜਨਤਕ ਕਰਨ ਦਾ ਮੁੱਦਾ ਸਭ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਚੁੱਕਿਆ ਸੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਸੀ।
« Previous Page — Next Page »