ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ 10 ਨਵੰਬਰ ਨੂੰ ਜੋ "ਸਰਬੱਤ ਖ਼ਾਲਸਾ" ਬੁਲਾਇਆ ਜਾ ਰਿਹਾ ਹੈ, ਉਸ ਵਿੱਚ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਥਾਪੇ ਜਾਣ ਦਾ ਅਤੇ ਉਨ੍ਹਾਂ ਨੂੰ ਸੇਵਾਮੁਕਤ ਕਰਨ ਦਾ ਵਿਧੀ ਵਿਧਾਨ ਐਲਾਨਿਆ ਜਾਵੇਗਾ ਤਾਂ ਜੋ ਲਿਫਾਫਿਆਂ ਰਾਹੀਂ ਇਨ੍ਹਾਂ ਅਹੁਦਿਆਂ ’ਤੇ ਹੁੰਦੀ ਨਿਯੁਕਤੀ ਅਤੇ ਹਟਾਏ ਜਾਣ ਦਾ ਸਿਲਸਿਲਾ ਖ਼ਤਮ ਕੀਤਾ ਜਾ ਸਕੇ।
ਦਲ ਖਾਲਸਾ ਨੇ ਸਰਕਾਰ ਅਤੇ ਪੁਲਿਸ ਨੂੰ ਕਿਹਾ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਔਰਤ ਨੂੰ ਕਥਿਤ ਕਤਲ ਕਰਨ ਵਾਲੇ ਦੋਨਾਂ ਸਿੰਘਾਂ ਉਤੇ ਸਰੀਰਕ ਜਾ ਮਾਨਸਿਕ ਤਸ਼ਦੱਦ ਨਾ ਕਰੇ।
ਇੰਗਲੈਂਡ ਦੇ ਸ਼ਹਿਰ ਰੈੱਡ ਬੌਰਨ ਹਰਟਫੋਰਡ ਸ਼ਾਇਰ ਵਿਖੇ ਭਾਰਤ ਵਿੱਚ ਫਿਰਕਾਪ੍ਰਤ ਹਿੰਦੂਤਵੀਆਂ ਦੀ ਮੁੱਖ ਜਮਾਤ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦਾ ਸਿੱਖ ਜਬੇਬੰਦੀਆਂ ਦੇ ਨੁਮਇੰਦਿਆਂ ਵਲੋਂ ਵਿਰੋਧ ਕੀਤਾ ਗਿਆ। ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਰੋਸ ਮੁਜਾਹਰੇ ਦਾ ਸੱਦਾ ਦਿੱਤਾ ਕੀਤਾ ਗਿਆ ਸੀ। ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਸਿੱਖ ਸੰਗਤਾਂ ਅਤੇ ਨੌਜਵਾਨਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਆਰ.ਐੱਸ.ਐੱਸ. ਵਲੋਂ ਸਿੱਖ ਕੌਮ 'ਤੇ ਕੀਤੇ ਜਾ ਰਹੇ ਸਿਧਾਂਤਕ ਮਾਰੂ ਵਾਰਾਂ ਬਾਰੇ ਦੱਸਿਆ ਗਿਆ।
ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰੂ ਰਾਮਦਾਸ ਲੰਗਰ ਹਾਲ ਦੇ ਹੋ ਰਹੇ ਵਿਸਥਾਰ ਦੌਰਾਨ ਨਾਲ ਲੱਗਦੀ ਸਰਕਾਰੀ ਜ਼ਮੀਨ ’ਤੇ ਦੀਵਾਰ ਉਸਾਰੇ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਾੜਾ ਬ੍ਰਹਮ ਬੂਟਾ ਪ੍ਰਬੰਧਕਾਂ ਵਿਚਾਲੇ ਤਕਰਾਰ ਪੈਦਾ ਹੋ ਗਿਆ। ਇਹ ਮਸਲਾ ਹੁਣ ਗੱਲਬਾਤ ਰਾਹੀਂ ਸੁਲਝਾਉਣ ਦੀ ਸਹਿਮਤੀ ਹੋਈ ਹੈ ਅਤੇ ਇਹ ਮਾਮਲਾ ਸੋਮਵਾਰ ’ਤੇ ਪਾ ਦਿੱਤਾ ਗਿਆ ਹੈ।
ਦੋ ਸਕੇ ਭਰਾਵਾਂ ਨੂੰ ਅਗਵਾ ਕਰਕੇ ਖਪਾਉਣ ਦੇ 23 ਸਾਲ ਪੁਰਾਣੇ ਕੇਸ ਵਿੱਚ ਪੰਜਾਬ ਪੁਲੀਸ ਦੇ ਸੇਵਾਮੁਕਤ ਡੀਐਸਪੀ ਜੋਗਿੰਦਰ ਸਿੰਘ ਨੂੰ ਤਿੰਨ ਸਾਲ ਦੀ ਸਜ਼ਾ ਹੋਈ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਹਰਜੀਤ ਸਿੰਘ ਖਾਲਸਾ ਨੇ ਸਾਬਕਾ ਪੁਲੀਸ ਅਧਿਕਾਰੀ ਵੱਲੋਂ ਹੇਠਲੀ ਅਦਾਲਤ ਦੇ ਫੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ਉਤੇ ਇਹ ਫ਼ੈਸਲਾ ਦਿੱਤਾ ਹੈ। ਸਾਬਕਾ ਡੀਐਸਪੀ ਨੂੰ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਭੇਜ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਿੰਕ ਨਹਿਰ ਦੇ ਮੁੱਦੇ ’ਤੇ ਅਕਾਲ ਤਖ਼ਤ ਅੱਗੇ ਪੇਸ਼ ਹੋ ਕੇ ਸਹੁੰ ਚੁੱਕਣ ਦੀ ਚੁਣੌਤੀ ਦਿੰਦਿਆਂ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਨੇ 1978 ਵਿੱਚ ਐਸਵਾਈਐਲ ਦੇ ਨਿਰਮਾਣ ਵਾਸਤੇ ਭੌਂ ਪ੍ਰਾਪਤੀ ਲਈ ਆਦੇਸ਼ ਨਹੀਂ ਦਿੱਤੇ ਸਨ।
ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਮੁੱਖ ਦੋਸ਼ੀ ਵਿਜੇ ਕੁਮਾਰ ਬਾਰੇ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋਂ ਅਹਿਮ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਮਗਰੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਵੀ ਅਹਿਮ ਸੁਰਾਗ ਮਿਲ ਸਕਦੇ ਹਨ। ਭਾਈ ਗੁਰਦੀਪ ਸਿੰਘ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
2017 ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈ ਕਮਾਂਡ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਦੀ ਮੰਗ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਤਾਜ਼ਾ ਬਿਆਨ ਨੇ ਉਹਨਾਂ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਲੁਕਵੇਂ ਮੋਹ ਨੂੰ ਸਾਹਮਣੇ ਲਿਆਂਦਾ ਹੈ। ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਕਿ ਮੁੱਖ ਮੰਤਰੀ ਬਣਨ ਦੇ ਆਪਣੇ ਲੋਭ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹੀ ਪਾਰਟੀ ਦੀਆਂ ਬਾਹਾਂ ਮਰੋੜੀਆਂ ਹੋਣ।
ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਸੰਗਰੂਰ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (29 ਜੁਲਾਈ) 21 ਦਿਨ ਦੀ ਪੈਰੋਲ (ਛੁੱਟੀ) 'ਤੇ ਆਏ। 1995 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਛੁੱਟੀ ਮਿਲੀ ਹੈ। ਪ੍ਰੋਫੈਸਰ ਭੁੱਲਰ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਮਨੋ ਰੋਗ ਵਾਰਡ ਵਿਚ ਭਰਤੀ ਕਰਵਾਇਆ ਹੈ।
Next Page »