ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਫੌਜੀ ਹਮਲਾ ਕਰਨ ਦੀ ਦੋਸ਼ੀ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਕੀਤੇ ਕੰਮ ਦਾ ਫਲ ਭੁਗਤਾਉਣ ਵਾਲੇ ਅਤੇ ਮੌਕੇ 'ਤੇ ਹੀ ਆਪ ਵੀ ਸ਼ਹੀਦੀ ਪਾਉਣ ਵਾਲੇ ਭਾਈ ਬੇਅੰਤ ਸਿੰਘ ਮਲੋਆ ਦਾ 32 ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦ ਦੀ ਯਾਦ ਵਿੱਚ ਗੁਰਦੁਆਰਾ ਝੰਡਾ ਬੁੰਗਾ ਵਿਖੇ ਅਯੋਜਿਤ ਸਮਾਗਮ ਮੌਕੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਸਰਬਜੀਤ ਸਿੰਘ ਘੁਮਾਣ, ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾਤਾ ਭਾਈ ਭੁਪਿੰਦਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾ ਭਾਈ ਵਰਿਆਮ ਸਿੰਘ ਪੁਜੇ ਹੋਏ ਸਨ। ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ, ਹੁਕਮਨਾਮਾ ਦਰਬਾਰ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੁਰਾਂ ਲਿਆ। ਗਿਆਨੀ ਜਗਤਾਰ ਸਿੰਘ ਹੁਰਾਂ ਨੇ ਪੁੱਜੇ ਹੋਏ ਸ਼ਹੀਦ ਪਰਿਵਾਰਾਂ ਦੇ ਜੀਆਂ ਨੂੰ ਸਿਰੋਪਾਉ ਨਾਲ ਸਤਿਕਾਰਿਆ।
ਭੋਪਾਲ ਦੀ ਕੇਂਦਰੀ ਜੇਲ੍ਹ ਤੋਂ ਫਰਾਰ ਹੋਏ ਸਿਮੀ ਦੇ ਕਾਰਜਕਰਤਾ ਪੁਲਿਸ ਮੁਕਾਬਲੇ 'ਚ ਮਾਰੇ ਗਏ ਹਨ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਭੁਪਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਪਿੰਡ ਈਂਟਖੇੜਾ 'ਚ ਪੁਲਿਸ ਨੇ ਸਾਰਿਆਂ ਨੂੰ ਘੇਰ ਲਿਆ ਜਿਸਤੋਂ ਬਾਅਦ ਇਨਕਾਉਂਟਰ 'ਚ ਸਾਰੇ ਮਾਰੇ ਗਏ। ਇਹ ਸਾਰੇ ਸਿਮੀ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।
ਭੋਪਾਲ 'ਚ ਪੁਲਿਸ ਦਾ ਕਹਿਣਾ ਹੈ ਕਿ ਸੈਂਟਰਲ ਜੇਲ੍ਹ ਤੋਂ ਪਾਬੰਦੀਸ਼ੁਦਾ ਜਥੇਬੰਦੀ ਸਿਮੀ ਦੇ ਅੱਠ ਕਾਰਜਕਰਤਾ ਫਰਾਰ ਹੋ ਗਏ ਹਨ।
ਲੰਡਨ: ਪੱਛਮੀ ਕਸ਼ਮੀਰ (ਅਜ਼ਾਦ ਕਸ਼ਮੀਰ/ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਦੇ ਰਾਸ਼ਟਰਪਤੀ ਸਰਦਾਰ ਮਸੂਦ ਖਾਨ ਦੇ ਯੂ.ਕੇ. ਦੌਰੇ 'ਤੇ (27 ਅਕਤੂਬਰ) ਯੂ.ਕੇ. ਦੇ ਸਿੱਖਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਸਰਦਾਰ ਮਸੂਦ ਖਾਨ ਆਪਣੇ ਅਹਿਮ ਦੌਰੇ ਦੇ ਆਖਰੀ ਪੜਾਅ 'ਤੇ ਸਨ। ਉਨ੍ਹਾਂ ਯੂ.ਕੇ. ਦੀ ਸਰਕਾਰ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਵਲੋਂ ਜੰਮੂ ਕਸ਼ਮੀਰ ਵਿਚ ਵੱਡੀ ਗਿਣਤੀ 'ਚ ਲੋਕਾਂ ਦੇ ਕਤਲੇਆਮ ਵਿਰੁੱਧ ਆਵਾਜ਼ ਚੁੱਕਣ।
ਚੀਨ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਤਿੱਬਤੀ ਆਗੂ ਦਲਾਈ ਲਾਮਾ ਨੂੰ ਅਰੁਣਾਚਲ ਪ੍ਰਦੇਸ਼ ਜਾਣ ਦੀ ਇਜਾਜ਼ਤ ਦਿੱਤੀ ਗਈ ਤਾਂ ਸਰਹੱਦੀ ਇਲਾਕਿਆਂ ’ਚ ਸ਼ਾਂਤੀ ਅਤੇ ਸਥਿਰਤਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਸੱਦੇ ’ਤੇ ਦਲਾਈ ਲਾਮਾ ਨੂੰ ਉਥੇ ਜਾਣ ਦੀ ਭਾਰਤ ਵੱਲੋਂ ਦਿੱਤੀ ਗਈ ਮਨਜ਼ੂਰੀ ਦੀਆਂ ਰਿਪੋਰਟਾਂ ਤੋਂ ਬਾਅਦ ਪੁੱਛੇ ਗਏ ਸਵਾਲ ਦੇ ਜਵਾਬ ’ਚ ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਲੂ ਕਾਂਗ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ।
ਪਾਕਿਸਤਾਨ ਦੀ ਮੋਹਰੀ ਵਪਾਰਕ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਮੌਜੂਦਾ ਤਣਾਅ ਵਾਲੇ ਮਾਹੌਲ ਕਾਰਨ ਭਾਰਤ ਨਾਲ ਉਹ ਵਪਾਰਕ ਸਬੰਧ ਤੋੜ ਸਕਦਾ ਹੈ। ਫੈਡਰੇਸ਼ਨ ਆਫ਼ ਪਾਕਿਸਤਾਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਅਬਦੁੱਲ ਰਾਊਫ਼ ਆਲਮ ਨੇ ਕਿਹਾ ਕਿ ਭਾਰਤ ਨਾਲ ਕਾਰੋਬਾਰੀ ਰਿਸ਼ਤੇ ਜਾਰੀ ਰੱਖਣ ਪਿੱਛੇ ਕੋਈ ਮਜਬੂਰੀ ਨਹੀਂ ਹੈ। ‘ਡਾਅਨ’ ਅਖ਼ਬਾਰ ਨੇ ਆਲਮ ਦੇ ਹਵਾਲੇ ਨਾਲ ਕਿਹਾ ਹੈ ਕਿ ਪਾਕਿਸਤਾਨ ਦਾ ਪੂਰਾ ਕਾਰੋਬਾਰੀ ਭਾਈਚਾਰਾ ਖ਼ਿੱਤੇ ਦੇ ਤਣਾਅ ਭਰਪੂਰ ਹਾਲਾਤ ਨੂੰ ਦੇਖਦਿਆਂ ਕੋਈ ਵੀ ਫ਼ੈਸਲਾ ਲੈਣ ਲਈ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਵਪਾਰਕ ਰਿਸ਼ਤੇ ਜਾਰੀ ਰੱਖਣਾ ਸੰਭਵ ਨਹੀਂ ਹੈ।
ਆਵਾਜ਼-ਏ-ਪੰਜਾਬ ਦੇ ਆਗੂ ਵਿਧਾਇਕ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਬਾਰੇ ਚੱਲ ਰਹੀਆਂ ਚਰਚਾਵਾਂ ’ਤੇ ਦੋਵਾਂ ਭਰਾਵਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਵਾਜ਼-ਏ-ਪੰਜਾਬ ਦੇ ਝੰਡੇ ਹੇਠ ਹੀ ਚੋਣ ਲੜਨਗੇ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਆਵਾਜ਼-ਏ-ਪੰਜਾਬ ਦੇ ਆਗੂ ਵਿਧਾਇਕ ਬੈਂਸ ਭਰਾਵਾਂ ਨੇ ਆਪਣੀ ਅਲੱਗ ਪਾਰਟੀ ਬਣਾ ਲਈ ਹੈ।
ਭਾਈ ਧਿਆਨ ਸਿੰਘ ਮੰਡ ਨੂੰ ਬੀਤੀ ਰਾਤ ਫਿਰੋਜ਼ਪੁਰ ਪੁਲਿਸ ਵੱਲੋਂ ਘਰ ਵਿੱਚ ਨਜ਼ਰਬੰਦ ਕਰਨ ਨਾਲ ਭਲਕੇ 30 ਅਕਤੂਬਰ ਨੂੰ ਉਨ੍ਹਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਮਿਲੇ ਵੇਰਵਿਆਂ ਅਨੁਸਾਰ ਭਾਈ ਧਿਆਨ ਸਿੰਘ ਮੰਡ ਨੂੰ ਬੀਤੀ ਰਾਤ ਫਿਰੋਜ਼ਪੁਰ ਤੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਪਹਿਲਾਂ ਥਾਣੇ ਲੈ ਗਈ ਅਤੇ ਮਗਰੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ।
ਪੰਜਾਬ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਰਾ ਬਿਆਸ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਸਾਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਲਾਹਕਾਰ ਲਾਇਆ ਹੈ।
ਅਮਰੀਕਾ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਬੱਲ ਉਪਰ ਨਸਲੀ ਹਮਲਾ ਕਰਨ ਦੇ ਮਾਮਲੇ ਵਿੱਚ ਜਿਊਰੀ ਨੇ 23 ਸਾਲਾ ਨੌਜਵਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਕੀਲ ਟਿਮੋਥੀ ਡੋਨੋਵਾਨ ਨੇ ਕਿਹਾ ਕਿ ਬੀਤੇ ਸਾਲ ਦਸੰਬਰ ਵਿੱਚ ਡੇਨੀਅਲ ਕੋਰੋਨੇਲ ਵਿਲਸਨ ਨੇ ਕੈਲੀਫੋਰਨੀਆ ਦੇ ਫਰੈਜ਼ਨੋ ਇਲਾਕੇ ਵਿੱਚ ਸਿੱਖ ਹੋਣ ਕਾਰਨ ਬੱਲ ਨੂੰ ਅੱਤਵਾਦੀ ਸਮਝ ਕੇ ਉਸ ਉੱਤੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਵਿਲਸਨ ਨੇ ਸਿੱਖ ਬਜ਼ੁਰਗ ਦੇ ਚਿਹਰੇ ’ਤੇ ਕਈ ਘਸੁੰਨ ਮਾਰੇ ਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।
Next Page »