ਕਸ਼ਮੀਰ 'ਚ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਜਨਾਬ ਖੁੱਰਮ ਪਰਵੇਜ਼ ਦੀ ਅੱਜ 76 ਦਿਨਾਂ ਬਾਅਦ ਰਿਹਾਈ ਹੋਈ ਹੈ।
ਭਾਰਤ ਦੇ ਸੁਪਰੀਮ ਕੋਰਟ ਨੇ ਅੱਜ ਹੁਕਮ ਦਿੱਤਾ ਹੈ ਕਿ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਸਿਨੇਮਾ ਮਾਲਕਾਂ ਨੂੰ "ਰਾਸ਼ਟਰ ਗੀਤ" ਚਲਾਉਣਾ ਲਾਜ਼ਮੀ ਹੋਵੇਗਾ। "ਗੀਤ" ਚੱਲਣ ਵੇਲੇ ਹਾਲ 'ਚ ਹਾਜ਼ਰ ਸਾਰੇ ਦਰਸ਼ਕਾਂ ਦਾ ਖੜ੍ਹੇ ਰਹਿਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਉਸ ਵੇਲੇ ਹਾਲ ਦੇ ਦਰਵਾਜ਼ੇ ਬੰਦ ਰੱਖੇ ਜਾਣਗੇ।
2 ਫਰਵਰੀ 1986 ਨੂੰ ਪੰਜਾਬ ਦੇ ਸ਼ਹਿਰ ਨਕੋਦਰ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵਲੋਂ ਅਗਨ ਭੇਟ ਕਰ ਦਿੱਤੇ ਗਏ ਸਨ ਅਤੇ ਬਾਅਦ ਵਿੱਚ 4 ਫਰਵਰੀ 1986 ਨੂੰ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ 'ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ 4 ਸਿੰਘ ਸ਼ਹੀਦ ਹੋ ਗਏ ਸਨ।
ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 8 ਦਸੰਬਰ ਨੂੰ "ਸਰਬੱਤ ਖ਼ਾਲਸਾ" ਹੋਣ ਤੋਂ ਜਬਰੀ ਰੋਕਿਆ ਗਿਆ ਤਾਂ ਉਸੇ ਦਿਨ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ। ਭਾਈ ਦਾਦੂਵਾਲ ਗੁਰਦੁਆਰਾ ਅਕਾਲਸਰ ਸਾਹਿਬ ਵਿੱਚ "ਸਰਬੱਤ ਖ਼ਾਲਸਾ" ਦੀ ਤਿਆਰੀ ਸਬੰਧੀ ਤਿੰਨ ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਬਰਨਾਲਾ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ. ਨਹਿਰ) ਦੇ ਮਸਲੇ 'ਤੇ ਸੁਪਰੀਮ ਕੋਰਟ 'ਚ ਪੈਣ ਵਾਲੀ ਤਰੀਕ ਬਾਰੇ ਐਡਵੋਕੇਟ ਹਰੀਸ਼ ਸਾਲਵੇ ਨਾਲ ਮੁਲਾਕਾਤ ਕਰਕੇ ਕੇਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਅੱਜ 30 ਨਵੰਬਰ ਨੂੰ ਸੁਪਰੀਮ ਕੋਰਟ 'ਚ ਇਸ ਕੇਸ ਦੀ ਸੁਣਵਾਈ ਹੋਣੀ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ਮੁਕੇਰੀਆਂ ਵਿਖੇ ਪੰਜਾਬ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 15 ਸਾਲ ਵਿੱਚ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਸਨ।
ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀਆਂ ਨੂੰ ਭਜਾਉਣ ਦੇ ਮਾਮਲੇ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਭੀਮ ਸਿੰਘ ਅਤੇ ਹੈੱਡ ਵਾਰਡਨ ਜਗਮੀਤ ਸਿੰਘ ਸਮੇਤ ਜੇਲ੍ਹ ਨੇੜੇ ਸਥਿਤ ਸ਼ਗੁਨ ਸਵੀਟਸ ਦੇ ਮਾਲਕ ਤੇਜਿੰਦਰ ਹੈਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਵੱਲੋਂ ਪੁਲੀਸ ਲਾਈਨ ਪਟਿਆਲਾ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਪੁਲਿਸ ਕਪਤਾਨ ਗੁਰਮੀਤ ਸਿੰਘ ਚੌਹਾਨ ਨੇ ਦਿੱਤੀ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਾਭਾ ਜੇਲ੍ਹ ਦੀ ਘਟਨਾ 'ਤੇ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਆਮ ਸ਼ਹਿਰੀਆਂ ਦੇ ਜਾਨ-ਮਾਲ ਦੀ ਰਾਖੀ ਨਾ ਕਰਨ ਅਤੇ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚ¤ੁਕੇ ਬੰਦੀਆਂ ਨੂੰ ਗੈਰ-ਕਾਨੂੰਨੀ ਤਰੀਕੇ ਜ਼ਬਰੀ ਜੇਲ੍ਹਾਂ ਵਿਚ ਡ¤ਕੇ ਜਾਣ ਦੇ ਅਮਲਾਂ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਜੇਲ੍ਹਾਂ ਵਿਚ ਕਾਫ਼ੀ ਸਮੇਂ ਤੋਂ ਹੋ ਰਹੇ ਹਨ।
ਬੈਂਸ ਭਰਾਵਾਂ ਦੀ ਆਮ ਆਦਮੀ ਪਾਰਟੀ ਵਿਚ ਆਮਦ ਨਾਲ 'ਆਪ' ਦੀ ਲੁਧਿਆਣਾ ਇਕਾਈ ਦੋ ਹਿੱਸਿਆਂ 'ਚ ਵੰਡੀ ਗਈ ਹੈ। ਪਾਰਟੀ ਦੇ ਸਰਾਭਾ ਨਗਰ ਵਿਚਲੇ ਦਫਤਰ 'ਤੇ ਕਬਜ਼ੇ ਲਈ ਦੋ ਧੜਿਆਂ 'ਚ ਟਕਰਾਅ ਸਾਹਮਣੇ ਆਇਆ ਹੈ।
ਭਾਈ ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਕੌਮੀ ਆਵਾਜ਼ ਰੇਡਿਓ ਨੇ ਵਿਸ਼ੇਸ਼ ਇੰਟਰਵਿਊ ਕੀਤਾ ਸੀ ਜੋ ਕਿ ਐਤਵਾਰ 27 ਨਵੰਬਰ, 2016 ਦੀ ਨਾਭਾ ਜੇਲ੍ਹ ਦੀ ਘਟਨਾ ਤੋਂ ਬਾਅਦ ਕੀਤਾ ਗਿਆ।
Next Page »