ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੱਜ ਸਵੇਰੇ ਕਰੀਬ 10 ਹਥਿਆਰਬੰਦ ਹਮਲਾਵਰਾਂ ਨੇ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ 'ਤੇ ਹਮਲਾ ਕਰਕੇ ਭਾਈ ਹਰਮਿੰਦਰ ਸਿੰਘ ਮਿੰਟੂ ਸਣੇ 4 ਹੋਰਾਂ ਨੂੰ ਰਿਹਾਅ ਕਰਵਾ ਲਿਆ। ਇਸ ਘਟਨਾ ਤੋਂ ਬਾਅਦ ਸਾਰੇ ਇਲਾਕੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੁਲਿਸ ਦੀ ਵਰਦੀ 'ਚ ਆਏ 10 ਦੇ ਕਰੀਬ ਹਮਲਾਵਰਾਂ ਨੇ ਨਾਭਾ ਜੇਲ੍ਹ 'ਤੇ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਕਰੀਬ 100 ਰੌਂਦ ਫਾਇਰ ਕੀਤੇ ਗਏ। ਖ਼ਬਰ ਮਿਲਦੇ ਹੀ ਪੁਲਿਸ ਅਤੇ ਫੌਜ ਦੀ ਟੁਕੜੀ ਮੌਕੇ 'ਤੇ ਪੁੱਜ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ 9 ਹੋਰ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਇਸ ਸੂਚੀ ਵਿੱਚ ਪਾਰਟੀ ਨੇ ਕਈ ਉਮੀਦਵਾਰਾਂ ਦੇ ਹਲਕਿਆਂ ਵਿੱਚ ਤਬਦੀਲੀ ਕੀਤੀ ਹੈ ਤੇ ਕਈਆਂ ਦੀ ਛੁੱਟੀ ਕਰ ਦਿੱਤੀ ਹੈ। ਸੱਤਾਧਾਰੀ ਪਾਰਟੀ ਵੱਲੋਂ 69 ਉਮੀਦਵਾਰਾਂ ਦੀ ਸੂਚੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 78 ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ 16 ਹਲਕਿਆਂ ਤੋਂ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ ਹਨ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਨੌਕਰਸ਼ਾਹ ਤੋਂ ਸਰਗਰਮ ਸਿਆਸਤ ਵਿੱਚ ਆਏ ਸੇਵਾਮੁਕਤ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਇਸ ਵਾਰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚਲੇ ਬਸੀ ਪਠਾਣਾਂ (ਰਾਖਵੇਂ) ਹਲਕੇ ਤੋਂ ਕਿਸਮਤ ਅਜ਼ਮਾਉਣਗੇ। ਪੰਜ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਬਰਨਾਲਾ ਜ਼ਿਲ੍ਹੇ ਵਿਚਲੇ ਹਲਕੇ ਭਦੌੜ (ਰਾਖਵੇਂ) ਤੋਂ ਚੋਣ ਲੜਾਈ ਸੀ ਪਰ ਉਹ ਮਸ਼ਹੂਰ ਗਾਇਕ ਤੇ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਪਾਸੋਂ ਹਾਰ ਗਏ ਸਨ। ਬਠਿੰਡਾ ਜ਼ਿਲ੍ਹੇ ਦੇ ਅਕਾਲੀ ਆਗੂ ਜਗਦੀਪ ਸਿੰਘ ਨਕਈ ਦੀ ਸਰਗਰਮ ਰਾਜਨੀਤੀ ਵਿੱਚ ਵਾਪਸੀ ਹੋ ਗਈ ਹੈ। ਸਾਲ 2012 ਦੀਆਂ ਚੋਣਾਂ ਦੌਰਾਨ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਸੀ ਪਰ ਇਸ ਵਾਰ ਉਨ੍ਹਾਂ ਨੂੰ ਮਾਨਸਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤਰ੍ਹਾਂ ਮਾਨਸਾ ਦੇ ਮੌਜੂਦਾ ਵਿਧਾਇਕ ਪ੍ਰੇਮ ਮਿੱਤਲ ਦਾ ਪੱਤਾ ਸਾਫ਼ ਹੋ ਗਿਆ ਜਾਪਦਾ ਹੈ।
ਦਰਪੇਸ਼ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਸਿੱਖ ਜਥੇਬੰਦੀਆਂ ਨੂੰ ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਇਕੱਤਰ ਕਰਨ ਦੇ ਮੁੱਖ ਸੂਤਰਧਾਰ, ਅਕਾਲ ਪੁਰਖ ਕੀ ਫੌਜ ਦੇ ਡਾਇਰੈਕਟਰ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਵਿੰਦਰ ਸਿੰਘ ਐਡਵੋਕੇਟ ਸ਼ਨੀਵਾਰ ਅਰਵਿੰਦ ਕੇਜ਼ਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿੱਚ ਸ਼ਾਮਿਲ ਕਰਨ ਅਰਵਿੰਦ ਕੇਜ਼ਰੀਵਾਲ, ਪਾਰਟੀ ਦੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਪੱਤਰਕਾਰ, ਹਲਕਾ ਦਾਖਾ ਤੋਂ ਪਾਰਟੀ ਉਮੀਦਵਾਰ ਤੇ ਹਰਵਿੰਦਰ ਸਿੰਘ ਫੂਲਕਾ, ਵਿਧਾਨ ਸਭਾ ਹਲਕਾ ਦੱਖਣੀ ਤੋਂ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਝਰ ਵਿਸ਼ੇਸ਼ ਤੌਰ 'ਤੇ ਪੁਜੇ। ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਪ੍ਰੋ. ਮਨਜੀਤ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਜਸਵਿੰਰ ਸਿੰਘ ਐਡਵੋਕੇਟ ਦੀ ਹਮਾਇਤ 'ਚ ਹਾਜ਼ਰ ਸਨ।
ਜਨਰਲ ਕਮਰ ਜਾਵੇਦ ਬਾਵਜਾ ਨੂੰ ਪਾਕਿਸਤਾਨੀ ਫੌਜ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਉਹ ਰਹੀਲ ਸ਼ਰੀਫ ਦੀ ਥਾਂ ਲੈਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਨਸ਼ੇ ਦੀ ਸਪਲਾਈ ਨੂੰ ਰੋਕ ਕੇ ਪੰਜਾਬ ਨੂੰ ਨਸ਼ਾ-ਮੁਕਤ ਬਣਾ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਵਲੋਂ ਸ਼ੁੱਕਰਵਾਰ ਨੂੰ ਬੋਹਾ ਹਲਕੇ ਤੋਂ ਆਪਣਾ ਉਮੀਦਵਾਰ ਬਦਲਣ ਤੋਂ ਇਕ ਦਿਨ ਬਾਅਦ ਹੁਣ ਧਰਮਕੋਟ ਹਲਕੇ ਤੋਂ ਵੀ ਆਪਣਾ ਉਮੀਦਵਾਰ ਬਦਲਿਆ ਗਿਆ ਹੈ। ਪਹਿਲਾਂ ਧਰਮਕੋਟ ਤੋਂ ਰਣਜੋਧ ਸਿੰਘ ਸਰਾਂ ਨੂੰ ਟਿਕਟ ਦਿੱਤੀ ਗਈ ਸੀ ਜੋ ਕਿ ਬਦਲ ਕੇ ਹੁਣ ਦਲਜੀਤ ਸਿੰਘ ਸਦਰਪੁਰ ਨੂੰ ਦਿੱਤੀ ਗਈ ਹੈ।
ਕਿਊਬਾ ਦੇ ਮਹਾਨ ਕ੍ਰਾਂਤੀਕਾਰੀ ਅਤੇ ਸਾਬਕਾ ਰਾਸ਼ਟਰਪਤੀ ਫਿਦੈਲ ਕਾਸਤ੍ਰੋ ਦੀ 90 ਵਰ੍ਹਿਆਂ ਦੀ ਉਮਰ 'ਚ ਮੌਤ ਹੋ ਗਈ ਹੈ। ਕਿਊਬਾ 'ਚ ਮੌਜੂਦਾ ਰਾਸ਼ਟਰਪਤੀ ਅਤੇ ਫਿਦੈਲ ਦੇ ਭਰਾ ਰਾਊਲ ਕਾਸਤ੍ਰੋ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਬਰਤਾਨੀਆ 'ਚ ਸਿੱਖਾਂ ਬਾਰੇ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਜਾਰੀ ਕੀਤੀ ਗਈ ਹੈ। ਸਿੱਖ ਨੈੱਟਵਰਕ ਵੱਲੋਂ ਸਿੱਖ ਫੈਡਰੇਸ਼ਨ ਯੂ. ਕੇ. ਅਤੇ ਹੋਰ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੇ ਗਏ ਸਰਵੇਖਣ 'ਚ ਕਈ ਅਹਿਮ ਮੁੱਦੇ ਸਾਹਮਣੇ ਆਏ ਹਨ। ਪ੍ਰਮੁੱਖ ਤੌਰ 'ਤੇ ਇਸ ਸਰਵੇਖਣ 'ਚ ਸਿੱਖੀ ਪਹਿਚਾਣ, ਦੂਜੇ ਨੰਬਰ 'ਤੇ ਸਿੱਖਾਂ ਨਾਲ ਵਿਤਕਰਾ, ਨਫਰਤ ਅਤੇ ਗੁੰਮਰਾਹ ਕਰਨਾ (ਖਾਸ ਤੌਰ 'ਤੇ ਲੜਕੀਆਂ ਨੂੰ), ਤੀਜੇ ਨੰਬਰ 'ਤੇ ਵਿੱਦਿਆ, ਰੁਜ਼ਗਾਰ ਅਤੇ ਸਮਾਜ ਨੂੰ ਸਿੱਖਾਂ ਦੀ ਦੇਣ, ਰਾਜਸੀ ਤੌਰ 'ਤੇ ਸਿੱਖਾਂ ਦੀ ਸਰਗਰਮੀ ਅਤੇ ਨੁਮਾਇੰਦਗੀ ਬਾਰੇ ਖੋਜ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਣਾ ਮੰਡੀ ਗੁਰਾਇਆ ਵਿੱਚ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦਾ ਉਪ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਉਣ ਬਣਾਏਗੀ।
ਸਿੱਖ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਸੇਵਾ ਦਲ ਵਲੋਂ ਤਰਨ ਤਾਰਨ 'ਚ ਗੁਰਬਾਣੀ ਅਦਬ ਸਤਿਕਾਰ ਮਾਰਚ ਕੱਢਿਆ ਗਿਆ। ਇਸ ਮਾਰਚ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਵੀ ਹਿੱਸਾ ਲਿਆ। ਦਰਬਾਰ ਸਾਹਿਬ, ਤਰਨਤਾਰਨ ਸਰਾਂ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਏ ਗੁਰਬਾਣੀ ਅਦਬ ਸਤਿਕਾਰ ਮਾਰਚ ਦੀ ਅਗਵਾਈ ਸਿੱਖ ਯੂਥ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਗੋਪਾਲਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਸਮੇਤ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੀਤੀ।
« Previous Page — Next Page »