ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪੰਜਾਬ ਵਾਟਰ ਰੈਫਰੰਡਮ ਕਰਵਾਉਣ ਲਈ ਦਸਤਖ਼ਤ ਮੁਹਿੰਮ ਤਹਿਤ ਇੱਕ ਕੈਂਪ ਲਾਇਆ ਗਿਆ। ਦੋ ਰੋਜ਼ਾ ਇਸ ਕੈਂਪ ਦੌਰਾਨ ਹਜ਼ਾਰਾਂ ਲੋਕਾਂ ਦੇ ਦਸਤਖ਼ਤ ਕਰਵਾਏ ਗਏ। ਫੈਡਰੇਸ਼ਨ ਮੁਖੀ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਕੀਤਾ ਗਿਆ ਹੈ। ਇਹ ਦਸਤਖ਼ਤ ਮੁਹਿੰਮ ਜਨਵਰੀ ਦੇ ਪੂਰੇ ਮਹੀਨੇ ਚੱਲੇਗੀ। ਪਹਿਲੀ ਜਨਵਰੀ ਨੂੰ ਅੰਮ੍ਰਿਤਸਰ ਵਿਖੇ, 5 ਜਨਵਰੀ ਨੂੰ ਪਟਨਾ ਸਾਹਿਬ ਵਿਖੇ ਤੇ ਮੁਕਤਸਰ ਮਾਘੀ ਦੇ ਮੇਲੇ ਉੱਪਰ ਲੋਕਾਂ ਤੋਂ ਪੰਜਾਬ ਦੇ ਪਾਣੀਆਂ ਲਈ ਦਸਤਖ਼ਤ ਕਰਵਾਏ ਜਾਣਗੇ।
ਦਲ ਖ਼ਾਲਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੁਆਫੀ ਨਾਲ ਮਸਲਾ ਖਤਮ ਨਹੀ ਹੁੰਦਾ ਕਿਉਂਕਿ ਸਮਸਿਆ ਦੀ ਜੜ੍ਹ ਅਤੇ ਚਿੰਤਾ ਦਾ ਵਿਸ਼ਾ ਅਰਦਾਸ ਦੀ ਨਕਲ ਹੈ ਅਤੇ ਇਸ ਸਮੱਸਿਆ ਨਾਲ ਨਜਿੱਠਣਾ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ 'ਨਕਲੀ ਅਰਦਾਸ' ਦੇ ਮੁੱਦੇ 'ਤੇ ਤਿੰਨ ਮੈਂਬਰੀ ਕਮੇਟੀ ਬਣਾਉਣ ਬਾਰੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਸ. ਮਾਨ ਨੇ ਕਿਹਾ ਕਿ ਮਲੂਕਾ ਮਾਮਲੇ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਬਿਲਕੁਲ ਮਹੱਤਵਹੀਣ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ।
ਭਾਈ ਸਤਪਾਲ ਸਿੰਘ ਖਾਲਸਾ ਅਤੇ ਭਾਈ ਬਹਾਦਰ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਣਾਇਆ ਹੈ ਉਨ੍ਹਾਂ ਨੂੰ ਦਰਬਾਰ ਸਾਹਿਬ ਨਤਮਸਤਕ ਹੋਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਅਤੇ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਚੁੱਕੇ ਪੰਜ ਸਿੰਘਾਂ ਨੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਰਾਮਪੁਰਾ ਫੂਲ ਵਿੱਚ ਅਕਾਲੀ ਉਮੀਦਵਾਰ ਸਿੰਕਦਰ ਸਿੰਘ ਮਲੂਕਾ ਨੂੰ ਕੋਈ ਸਹਿਯੋਗ ਨਾ ਕੀਤਾ ਜਾਵੇ।
ਅਫ਼ਗਾਨਿਸਤਾਨ ਦੇ ਕੁੰਦੂਜ ਸ਼ਹਿਰ 'ਚ ਅੱਜ ਦੁਪਹਿਰ ਅਣਪਛਾਤੇ ਹਮਲਾਵਰਾਂ ਵਲੋਂ ਸਥਾਨਕ ਸਿੱਖ ਆਗੂ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ।
ਅਮਰੀਕਾ ਵਿੱਚ ਇਕ ਸਿੱਖ ਡਾਕਟਰ ਨੇ ਇਕ ਅਮਰੀਕੀ ਮੈਡੀਕਲ ਸੰਸਥਾ ਖ਼ਿਲਾਫ਼ ਸਿੱਖੀ ਸਰੂਪ ਕਾਰਨ ਤੰਤੂ ਵਿਗਿਆਨ ਸਬੰਧੀ ਨੌਕਰੀ ਨਾ ਦੇਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕਰਾਇਆ ਹੈ। ਕੈਨਟਕੀ ਦਾ ਜਸਵਿੰਦਰ ਪਾਲ ਸਿੰਘ ਇਕ ਲਾਇਸੈਂਸਸ਼ੁਦਾ ਅਤੇ ਬੋਰਡ ਵੱਲੋਂ ਪ੍ਰਮਾਣਿਤ ਡਾਕਟਰ ਹੈ, ਜੋ ਤੰਤੂ ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਿਹਾ ਹੈ।
ਚੋਣਾਂ ਆਉਂਦਿਆਂ ਹੀ ਸਿਆਸੀ ਪਾਰਟੀਆਂ ਵੋਟਰਾਂ ਲਈ ਅਸਮਾਨੋਂ ਤਾਰੇ ਤੋੜ ਲਿਆਉਣ ਤੱਕ ਦੇ ਵਾਅਦੇ ਕਰਦੀਆਂ ਹਨ ਅਤੇ ਵੋਟ ਹਾਸਲ ਕਰਕੇ ਇਨ੍ਹਾਂ ਵਿੱਚੋਂ ਬਹੁਤੇ ਵਿਸਾਰ ਦਿੱਤੇ ਜਾਂਦੇ ਹਨ। ਇਸੇ ਕਾਰਨ ਇਸ ਵਾਰ ਚੋਣ ਮਨੋਰਥ ਪੱਤਰ ਕਾਨੂੰਨੀ ਦਾਇਰੇ ਵਿੱਚ ਲਿਆਉਣ ਦੀ ਮੰਗ ਜ਼ੋਰਦਾਰ ਢੰਗ ਨਾਲ ਉੱਠ ਰਹੀ ਹੈ। ਸਰਕਾਰਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਤਾਂ ਖੂਬ ਕੀਤਾ ਜਾਂਦਾ ਹੈ ਪਰ ਜੋ ਨਹੀਂ ਕਰ ਪਾਏ ਉਸ ਬਾਰੇ ਵੋਟਰਾਂ ਸਾਹਮਣੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਨਹੀਂ ਕਰਦੀਆਂ।
ਚੰਡੀਗੜ੍ਹ ਆਧਾਰਿਤ ਮਨੁੱਖੀ ਅਧਿਕਾਰਾਂ ਲਈ ਯਤਨਸ਼ੀਲ ਜੱਥੇਬੰਦੀ ਲਾਇਰਸ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਕਿਹਾ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਨਾਲ ਛੇੜਛਾੜ ਵੀ ਹੋ ਸਕਦੀ ਹੈ ਅਤੇ ਇਸਨੂੰ ਮਾਹਰਾਂ ਵਲੋਂ ਹੈਕ ਵੀ ਕੀਤਾ ਜਾ ਸਕਦਾ ਹੈ।
« Previous Page — Next Page »