December 2016 Archive

ਐਸ.ਵਾਈ.ਐਲ.: ਕੇਜਰੀਵਾਲ ਨੇ ਹਰਿਆਣੇ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਵਿਰੋਧੀ ਸਟੈਂਡ ਲਿਆ: ਬਾਦਲ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਨੇ ਬੁੱਧਵਾਰ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਚਾਹੇ ਆਪਣੀ ਜਿਹੜੀ ਮਰਜ਼ੀ ‘ਤੋਪ’ ਨੂੰ ਹਲਕਾ ਲੰਬੀ ਤੋਂ ਚੋਣ ਮੈਦਾਨ ਵਿੱਚ ਉਤਾਰ ਦੇਵੇ, ਸਭ ਦਾ ਇਸ ਚੋਣ ਅਖਾੜੇ ਵਿੱਚ ਸਿਆਸੀ ਜ਼ੋਰ-ਅਜ਼ਮਾਈ ਲਈ ਨਿੱਘਾ ਸਵਾਗਤ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਨਾ ਕੇਵਲ ਲੰਬੀ ਸਗੋਂ ਸਮੁੱਚੇ ਪੰਜਾਬ ਵਿੱਚੋਂ ਅਜਿਹੀਆਂ ਪੰਜਾਬ ਵਿਰੋਧੀ ਤਾਕਤਾਂ ਨੂੰ ਕਰਾਰੀ ਹਾਰ ਦੇਣਗੇ।

ਸਿੱਖ ਅਰਦਾਸ ਦੀ ਨਕਲ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਣਾਈ ਤਿੰਨ ਮੈਂਬਰੀ ਕਮੇਟੀ

ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਸਿੱਖ ਅਰਦਾਸ ਦੀ ਨਕਲ ਕਰਨ ਦੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ, ਜੋ 15 ਦਿਨਾਂ ’ਚ ਰਿਪੋਰਟ ਦੇਵੇਗੀ। ਇਹ ਰਿਪੋਰਟ ਅਗਲੀ ਕਾਰਵਾਈ ਵਾਸਤੇ ਅਕਾਲ ਤਖ਼ਤ ਸਾਹਿਬ ਦੇ "ਜਥੇਦਾਰ ਗਿਆਨੀ ਗੁਰਬਚਨ ਸਿੰਘ" ਨੂੰ ਸੌਂਪੀ ਜਾਵੇਗੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਬਾਅਦ ਕੱਲ੍ਹ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ।

ਐਡਵੋਕੇਟ ਨਵਕਿਰਨ ਸਿੰਘ ‘ਆਪ’ ‘ਚ ਸ਼ਾਮਲ; ਮਨੁੱਖੀ ਅਧਿਕਾਰ ਸੈਲ ਦੇ ਕਨਵੀਨਰ ਨਿਯੁਕਤ

ਆਮ ਆਦਮੀ ਪਾਰਟੀ ਨੇ ਬੁਧਵਾਰ ਨੂੰ ਸੀਨੀਅਰ ਮਨੁੱਖੀ ਅਧਿਕਾਰ ਵਕੀਲ ਐਡਵੋਕੇਟ ਨਵਕਿਰਨ ਸਿੰਘ ਨੂੰ ਮਨੁੱਖੀ ਅਧਿਕਾਰ ਸੈਲ ਦਾ ਕਨਵੀਨਰ ਨਿਯੁਕਤ ਕਰ ਦਿੱਤਾ। ਐਡਵੋਕੇਟ ਨਵਕਿਰਨ ਸਿੰਘ ਦੀ ਨਿਯੁਕਤੀ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਕੀਤੀ ਗਈ ਰੈਲੀ ਦੇ ਦੌਰਾਨ ਕੀਤਾ ਗਿਆ। ਐਡਵੋਕੇਟ ਨਵਕਿਰਨ ਸਿੰਘ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਡ ਚੰਡੀਗੜ ਵਿਚ ਵਕੀਲ ਵਜੋਂ ਕਾਰਜ ਕਰ ਰਹੇ ਹਨ।

ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਮੈਦਾਨ ਵਿਚ ਉਤਾਰਿਆ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ।

ਸਿੱਖ ਅਰਦਾਸ ਦੀ ਤੌਹੀਨ ਕਰਦੀ ਨਕਲ ਨੂੰ ਹਜ਼ਮ ਕਰਨਾ ਗਿਰਾਵਟ ਦੀ ਸਿਖਰ: ਪੰਥਕ ਤਾਲਮੇਲ ਸੰਗਠਨ

ਸ਼੍ਰੋਮਣੀ ਅਕਾਲੀ ਦਲ ਦੇ ਸਿਖਰ ਦੇ ਆਗੂ ਅਤੇ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਚੋਣ ਦਫਤਰ ਦੇ ਉਦਘਾਟਨ ਮੌਕੇ ਸਿੱਖ ਜਗਤ ਦੀ ਅਰਦਾਸ ਦੀ ਤਰਜ਼ 'ਤੇ ਹਿੰਦੂ ਧਰਮ ਨਾਲ ਜੋੜ ਕੇ ਕੀਤੀ ਅਰਦਾਸ ਦੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਸਖਤ ਨਿਖੇਧੀ ਕੀਤੀ ਹੈ।

ਦਰਬਾਰ ਸਾਹਿਬ ਦੀ ਨਕਲ ਕਰਕੇ ਦੁਰਗਿਆਣਾ ਮੰਦਰ ਬਣਾਇਆ, ਹੁਣ ਉਸੇ ਮਾਨਸਿਕਤਾ ਨੇ ਅਰਦਾਸ ਦੀ ਨਕਲ ਕੀਤੀ

ਦਲ ਖ਼ਾਲਸਾ ਨੇ ਹਿੰਦੂ ਕੱਟੜਪੰਥੀਆਂ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਿੱਖ ਅਰਦਾਸ ਦੀ ਨਕਲ ਕਰਕੇ ਇਸਨੂੰ ਹਿੰਦੂ ਅਰਦਾਸ ਵਾਂਗ ਪੇਸ਼ ਕਰਨਾ ਸ਼ਰਾਰਤੀ ਮਾਨਸਿਕਤਾ ਦੀ ਉਪਜ ਹੈ ਅਤੇ ਇਸ ਖਤਰਨਾਕ ਰੁਝਾਨ ਨੂੰ ਏਥੇ ਹੀ ਰੋਕਣਾ ਹੋਵੇਗਾ ਨਹੀਂ ਤਾਂ ਦੋਨਾਂ ਧਰਮਾਂ ਦੇ ਆਪਸੀ ਰਿਸ਼ਤਿਆਂ ਵਿੱਚ ਵਧੇਰੇ ਕੜਵਾਹਟ ਵਧੇਗੀ।

‘ਚੰਗੀਆਂ-ਚੰਗੀਆਂ’ ਗੱਲਾਂ ਮਾਰਨ ਦਾ ਕਲੱਬ ਬਣ ਗਿਆ ਹੈ ਸੰਯੁਕਤ ਰਾਸ਼ਟਰ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਆਲਮੀ ਸੰਸਥਾ ਨੂੰ ‘ਲੋਕਾਂ ਲਈ ਗੱਲਾਂ ਮਾਰਨ ਅਤੇ ਚੰਗਾ ਸਮਾਂ ਬਿਤਾਉਣ ਵਾਲਾ ਕਲੱਬ ਦੱਸਿਆ ਹੈ’। ਟਰੰਪ ਨੇ ਟਵੀਟ ਕੀਤਾ, ‘ਯੂਐਨ ਬੇਹੱਦ ਸੰਭਾਵਨਾ ਭਰਭੂਰ ਸੰਸਥਾ ਹੈ ਪਰ ਮੌਜੂਦਾ ਸਮੇਂ ਇਹ ਮਹਿਜ਼ ਲੋਕਾਂ ਲਈ ਮਿਲਣ-ਗਿਲਣ, ਗੱਲਾਂ ਮਾਰਨ ਅਤੇ ਸੋਹਣਾ ਸਮਾਂ ਬਿਤਾਉਣ ਵਾਲਾ ਕਲੱਬ ਬਣ ਗਿਆ ਹੈ। ਇਹ ਬੇਹੱਦ ਨਿਰਾਸ਼ਾਜਨਕ ਹੈ।’

ਕੇਜਰੀਵਾਲ ਖੁਦ ਲੰਬੀ ਤੋਂ ਚੋਣ ਲੜ ਕੇ ਦੇਖ ਲਵੇ, ਜ਼ਮਾਨਤ ਜ਼ਬਤ ਹੋਵੇਗੀ: ਹਰਸਿਮਰਤ ਬਾਦਲ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਲੁਧਿਆਣਾ ਵਿਖੇ ਕਿਹਾ ਕਿ ਲੰਬੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਭਾਵੇਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਚੋਣ ਲੜ ਲੈਣ, ਉਸਦੀ ਜ਼ਮਾਨਤ ਲਾਜ਼ਮੀ ਜ਼ਬਤ ਹੋਵੇਗੀ।

ਕੇਜਰੀਵਾਲ ਨੇ ਬੰਤ ਸਿੰਘ ਝੱਬਰ ਕੋਲੋਂ ਮੰਗੀ ਮੁਆਫ਼ੀ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਸੀਪੀਆਈ ਐਮਐਲ ਲਿਬਰੇਸ਼ਨ ਦੇ ਆਗੂ ਬੰਤ ਸਿੰਘ ਝੱਬਰ ਨਾਲ ਮੰਗਲਵਾਰ ਮੁਲਾਕਾਤ ਕਰ ਕੇ ਉਨ੍ਹਾਂ ਕੋਲੋਂ ‘ਭੁਲੇਖੇ ਨਾਲ’ ਅਪਰਾਧੀਆਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਲਈ ਮੁਆਫ਼ੀ ਮੰਗੀ ਹੈ। ਕੇਜਰੀਵਾਲ ਨੇ ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਮਾਨਸਾ ਦੇ ਉਮੀਦਵਾਰ ਨਾਜਰ ਸਿੰਘ ਮਾਨਸ਼ਾਹੀਆ ਦੀ ਵੀ ਜਵਾਬਤਲਬੀ ਕੀਤੀ। ਉਂਜ ਇਹ ਸਾਫ਼ ਹੈ ਕਿ ਜਦੋਂ ਮਾਨਸਾ ਵਿੱਚ ਇੱਕੋ ਸਟੇਜ ’ਤੇ ਝੱਬਰ ਅਤੇ ਉਸ ਉਪਰ ਹਮਲਾ ਕਰਨ ਵਾਲੇ ਦੋ ਅਪਰਾਧੀਆਂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਜਾ ਰਿਹਾ ਸੀ ਤਾਂ ਇਸ ਬਾਰੇ ਝੱਬਰ ਨੂੰ ਪਹਿਲਾਂ ਹੀ ਜਾਣਕਾਰੀ ਸੀ। ਝੱਬਰ ਨੇ ਦੱਸਿਆ ਕਿ ਆਗੂਆਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਉਪਰ ਹਮਲਾ ਕਰਨ ਵਾਲੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ, ਉਨ੍ਹਾਂ ਨੂੰ ਉਮੀਦ ਹੀ ਨਹੀਂ ਸੀ ਕਿ ਇਸ ਦਾ ਐਨਾ ਰੌਲਾ ਪੈ ਜਾਵੇਗਾ।

28 ਦਸੰਬਰ ਦੀ ਰੈਲੀ ਲਈ ਪ੍ਰਸ਼ਾਸਨ ਵਲੋਂ ਥਾਂ ਨਾ ਦੇਣ ‘ਤੇ ਹੁਣ ਨਿੱਜੀ ਥਾਂ ਲੈ ਕੇ ਰੈਲੀ ਹੋਵੇਗੀ: ਆਪ

ਆਮ ਆਦਮੀ ਪਾਰਟੀ ਦੀ 28 ਦਸੰਬਰ ਨੂੰ ਲੰਬੀ ਵਿੱਚ ਹੋਣ ਵਾਲੀ ਰੈਲੀ ਬਾਰੇ ਪਾਰਟੀ ਦਾ ਇਲਜ਼ਾਮ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਜਾਣਬੁੱਝ ਕੇ ਉਨ੍ਹਾਂ ਨੂੰ ਰੈਲੀ ਲਈ ਥਾਂ ਦੇਣ ਤੋਂ ਇਨਕਾਰ ਕਰ ਰਿਹਾ ਹੈ।

« Previous PageNext Page »