ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਲ ਖਾਲਸਾ ਆਗੂ ਵਿਚਾਲੇ 6 ਜੂਨ ਦੇ ਪ੍ਰੋਗਰਾਮ ਸਬੰਧੀ ਮੀਟਿੰਗ ਹੋਈ ਜਿਸ ਵਿੱਚ ਘੱਲੂਘਾਰੇ ਦੇ ਸਮਾਗਮਾਂ ਨੂੰ ਪੁਰ-ਅਮਨ ਢੰਗ ਨਾਲ ਅਤੇ ਜ਼ਾਬਤੇ ਵਿੱਚ ਰਹਿੰਦਿਆਂ ਮਨਾਉਣ ਬਾਰੇ ਵਿਚਾਰਾਂ ਹੋਈਆਂ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 90 ਦੇ ਦਹਾਕੇ 'ਚ ਆਤਮ ਸਮਰਪਣ ਕਰਨ ਵਾਲੇ 21 ਖ਼ਾਲਿਸਤਾਨੀ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਕਤਲ ਕਰ ਦੇਣ ਦੇ ਕੀਤੇ ਖੁਲਾਸੇ ਦਾ ਮੁੱਦਾ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਕੋਲ ਪੁੱਜ ਗਿਆ ਹੈ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦਲ ਦੇ ਨੁਮਾਇੰਦਿਆਂ ਦੀ ਇਕ ਹੋਈ ਮੀਟਿੰਗ ਦੇ ਫੈਸਲਿਆਂ ਤੋਂ ਜਾਣੂ ਕਰਵਾਉਂਦੇ ਹੋਏ ਪੰਥ ਦਰਦੀਆਂ, ਸਿਆਸੀ ਦਲਾਂ ਅਤੇ ਜਥੇਬੰਦੀਆਂ ਵਿਚ ਬੈਠੇ ਸਿੱਖਾਂ ਨੂੰ ਖੁੱਲ੍ਹੀ ਅਪੀਲ ਕਰਦੇ ਹੋਏ ਕਿਹਾ ਕਿ ਉਹ 06 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਕੀਤੀ ਜਾਣ ਵਾਲੀ ਸਮੂਹਿਕ ਅਰਦਾਸ ਵਿਚ ਹੁੰਮ-ਹੁਮਾਕੇ ਸ਼ਮੂਲੀਅਤ ਕਰਨ।
1940 'ਚ ਜਸਟਿਸ ਪਾਰਟੀ ਦੇ ਈ.ਵੀ. ਰਾਮਾਸਵਾਮੀ 'ਪੇਰੀਆਰ' ਨੇ ਦੱਖਣ ਦੀਆਂ ਰਿਆਸਤਾਂ ਨੂੰ ਮਿਲਾ ਕੇ ਦ੍ਰਵਿੜਨਾਡੂ ਦੀ ਮੰਗ ਕੀਤੀ ਸੀ। ਹਾਲਾਂਕਿ ਸ਼ੁਰੂ-ਸ਼ੁਰੂ 'ਚ ਇਹ ਮੰਗ ਸਿਰਫ ਤਮਿਲ ਬੋਲਦੇ ਇਲਾਕਿਆਂ ਲਈ ਸੀ। ਪਰ ਬਾਅਦ 'ਚ ਦ੍ਰਵਿੜਨਾਡੂ 'ਚ ਆਂਧਰਾ ਪ੍ਰਦੇਸ਼, ਕੇਰਲ, ਕਰਨਾਟਕਾ, ਓਡੀਸ਼ਾ, ਤਾਮਿਲਨਾਡੂ ਨੂੰ ਵੀ ਸ਼ਾਮਲ ਕਰਨ ਦੀ ਗੱਲ ਕਹੀ ਗਈ। ਭਾਵ ਕਿ ਮੰਗ ਇਹ ਸੀ ਕਿ ਦੱਖਣ ਦੇ ਰਾਜਾਂ ਨੂੰ ਮਿਲਾ ਕੇ ਇਕ ਨਵਾਂ ਦੇਸ਼ ਬਣਾਇਆ ਜਾਵੇ ਦ੍ਰਵਿੜਨਾਡੂ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤਰੇ ਗੁਰਇਕਬਾਲ ਨੂੰ ਪੰਜਾਬ ਪੁਲਿਸ ਵਿੱਚ ਡੀਐੱਸਪੀ ਪੱਧਰ ਦੇ ਅਹੁਦੇ ’ਤੇ ਨਿਯੁਕਤੀ ਦਾ ਮਾਮਲਾ ਤਕਨੀਕੀ ਕਾਰਨਾਂ ਕਰਕੇ ਫਿਲਹਾਲ ਰੁਕ ਗਿਆ ਹੈ। ਕਿਉਂਕਿ ਵਿੱਤ ਮਹਿਕਮੇ ਨੇ ਇਸ ਭਰਤੀ ’ਤੇ ਕਈ ਇਤਰਾਜ਼ ਚੁੱਕੇ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਭਾਵੇਂ ਚੋਣਾਂ ਦੇ ਨਤੀਜੇ ਪਾਰਟੀ ਅਤੇ ਪੰਜਾਬ ਦੀ ਜਨਤਾ ਦੀ ਉਮੀਦ ਅਨੁਸਾਰ ਨਹੀਂ ਆਏ ਪਰ ਅਸੀਂ ਉਪਰ ਵਾਲੇ (ਪਰਮਾਤਮਾ) ਦੀ ਰਜਾ ‘ਚ ਰਹਿਣ ਵਾਲੇ ਸਧਾਰਣ ਲੋਕ ਹਾਂ। ਜਿਸਨੇ ਸਾਨੂੰ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਸੌਂਪੀ ਹੈ।
ਦੱਖਣੀ ਕਸ਼ਮੀਰ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਵਿਚ ਕਰਫਿਊ ਵਰਗੇ ਹਾਲਾਤਾਂ ਅਤੇ ਪਾਬੰਦੀਆਂ ਦੇ ਬਾਵਜੂਦ ਐਤਵਾਰ ਨੂੰ ਹਜ਼ਾਰਾਂ ਲੋਕਾਂ ਤਰਾਲ ਦੇ ਰਥਸੁਨਾ ਪਿੰਡ ਪਹੁੰਚੇ ਅਤੇ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਸਬਜ਼ਾਰ ਅਹਿਮਦ ਭੱਟ ਦੀ ਅੰਤਮ ਯਾਤਰਾ 'ਚ ਸ਼ਾਮਲ ਹੋਏ।
ਪਸ਼ੂ ਮੰਡੀ 'ਚ ਖਾਣ ਲਈ ਪਸ਼ੂਆਂ ਦੀ ਵਿਕਰੀ 'ਤੇ ਰੋਕ ਲਾਏ ਜਾਣ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਬੋਲਦੇ ਹੋਏ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜੇਅਨ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਸੂਬੇ ਦੇ ਲੋਕਾਂ ਦੀਆਂ ਖਾਣ ਆਦਤਾਂ ਦੇ ਬਾਰੇ 'ਚ ਨਵੀਂ ਦਿੱਲੀ ਜਾਂ ਨਾਗਪੁਰ ਤੋਂ ਸਿੱਖਿਆ ਲੈਣ ਦੀ ਲੋੜ ਨਹੀਂ ਹੈ।
ਬਹੁ-ਕਰੋੜੀ ਰੇਤ ਖਣਨ ਨਿਲਾਮੀ ਵਿੱਚ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਇਕ ਮੈਂਬਰੀ ਜੁਡੀਸ਼ਲ ਕਮਿਸ਼ਨ ਕਰੇਗਾ। ਇਹ ਜਾਂਚ ਜਸਟਿਸ (ਸੇਵਾ-ਮੁਕਤ) ਜੇ.ਐਸ. ਨਾਰੰਗ ਵੱਲੋਂ ਕੀਤੀ ਜਾਵੇਗੀ ਅਤੇ ਉਹ ਆਪਣੀ ਰਿਪੋਰਟ ਇਕ ਮਹੀਨੇ ਵਿੱਚ ਸੌਂਪਣਗੇ। ਜਾਂਚ ਕਮਿਸ਼ਨ ਦੀਆਂ ਸ਼ਰਤਾਂ ਤੇ ਹਵਾਲੇ ਕਮਿਸ਼ਨ ਆਫ ਇਨਕੁਆਇਰੀ ਐਕਟ ਦੇ ਹੇਠ ਤੈਅ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਛੇਤੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।
ਇਕ ਫੌਜੀ ਅਫ਼ਸਰ ਗੋਗੋਈ ਵੱਲੋਂ ਇਕ ਕਸ਼ਮੀਰੀ ਨੌਜਵਾਨ ਨੂੰ ‘ਮਨੁੱਖੀ ਢਾਲ’ ਵਜੋਂ ਵਰਤਣ ਦੀ ਹਮਾਇਤ ਕਰਦਿਆਂ ਭਾਰਤੀ ਜ਼ਮੀਨੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਵਿੱਚ ਭਾਰਤੀ ਫੌਜ ਨੂੰ ‘ਲੁਕਵੀਂ ਜੰਗ’ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਹੜੀ ਨਵੇਂ ਤਰੀਕਿਆਂ ਨਾਲ ਲੜਨੀ ਪਵੇਗੀ।
« Previous Page — Next Page »