ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿਘ ਸਿਰਸਾ ਨੇ ਕਿਹਾ ਕਿ ਅਮਰਿੰਦਰ ਸਿੰਘ ਦੇ ਹੱਥ ਸਿੱਖਾਂ ਦੇ ਲਹੂ ਨਾਲ ਰੰਗੇ ਹੋਏ ਹਨ। ਦਿੱਲੀ ਕਮੇਟੀ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਇਸ ਸਬੰਧੀ ਅਮਰਿੰਦਰ ਦੇ ਖਿਲਾਫ ਮੁਕਦਮਾ ਦਰਜ ਕਰਵਾਉਣ ਦਾ ਐਲਾਨ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਜ਼ਿਕਰਯੋਗ ਹੈ ਕਿ 17 ਮਈ 2017 ਨੂੰ ਕੈਪਟਨ ਨੇ ਆਪਣੇ ਟਵਿਟਰ ਅਕਾਉਂਟ ਤੋਂ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਕੋਲ 21 'ਖ਼ਾਲਿਸਤਾਨੀ ਖਾੜਕੂਆਂ' ਦਾ ਆਤਮ ਸਮਰਪਣ ਕਰਵਾਇਆ ਸੀ। ਜਿਨ੍ਹਾਂ ਨੂੰ ਬਾਅਦ 'ਚ ਝੂਠੇ ਮੁਕਾਬਲਿਆਂ 'ਚ ਮਾਰ ਦਿੱਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਅਤੇ ਰਵਨੀਤ ਬਿੱਟੂ ਵਾਸਤੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਸੂਬਾ ਪੁਲਿਸ ਕਾਂਗਰਸੀ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਧਾਉਣ ਦੇ ਸਬੰਧ ਵਿੱਚ ਕੇਂਦਰ ਕੋਲ ਪਹੁੰਚ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ 'ਤੇ ਪੂਰਾ ਵਿਸ਼ਵਾਸ ਹੈ।
ਆਮ ਆਦਮੀ ਪਾਰਟੀ (ਆਪ) ਆਗੂ ਆਸ਼ੀਸ਼ ਖੇਤਾਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਉਸ ਨੂੰ ਇਕ ਹਿੰਦੂ ਜਥੇਬੰਦੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਖੇਤਾਨ ਨੇ ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਧਮਕੀ ਦੇਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।
ਦਲ ਖ਼ਾਲਸਾ ਨੇ ਜੂਨ 1984 ਦੇ ਦਰਬਾਰ ਸਾਹਿਬ ਸਾਕੇ ਦੀ 33ਵੀਂ ਵਰੇਗੰਢ ਮੌਕੇ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਕੀਤਾ ਗਿਆ।
ਪੰਜ ਤੀਰ ਰਿਕਾਰਡ ਵਲੋਂ 23 ਮਈ ਨੂੰ ਆਉਣ ਵਾਲੀ ਛੋਟੀ ਫਿਲਮ "ਭਗਤ ਸਿੰਘ" ਦੀ ਅਧਿਕਾਰਤ ਝਲਕ ਜਾਰੀ ਕਰ ਦਿੱਤੀ ਗਈ। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਲਾਹੌਰ ਸੈਂਟਰ ਜੇਲ੍ਹ 'ਚੋਂ ਰਿਹਾਈ ਵੇਲੇ ਭਗਤ ਸਿੰਘ ਨਾਲ ਹੋਈ ਮੁਲਾਕਾਤ 'ਤੇ ਆਧਾਰਤ ਹੈ। ਇਸ ਮੁਲਾਕਾਤ ਨੂੰ ਭਾਈ ਰਣਧੀਰ ਸਿੰਘ ਨੇ ਆਪਣੀ ਕਿਤਾਬ 'ਜੇਲ੍ਹ ਚਿੱਠੀਆਂ' 'ਚ ਦਰਜ ਕੀਤਾ ਹੈ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।
ਪੀਲੀਭੀਤ ਜੇਲ੍ਹ (ਯੂਪੀ) ਵਿੱਚ ਸੰਨ 1994 ਵਿੱਚ 7 ਸਿੱਖ ਹਵਾਲਾਤੀਆਂ ਦੇ ਹੋਏ ਕਤਲ ਦੇ ਸਬੰਧ 'ਚ ਅਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 7 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ।
ਭਾਰਤੀ ਫੌਜ ਵਲੋਂ ਜੂਨ 1984 'ਚ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ, ਅੰਮ੍ਰਿਤਸਰ ਵਿਖੇ ਲਗਵਾਉਣ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇੱਕ ਮੰਗ ਪੱਤਰ ਸੌਂਪਿਆ।
ਗੁਰਦੁਆਰਾ ਗਿਆਨ ਗੋਦੜੀ ਮੁੜ ਸਥਾਪਨਾ ਮੁੱਦੇ 'ਤੇ ਗਿਆਨੀ ਗੁਰਬਚਨ ਸਿੰਘ ਵਲੋਂ ਸੱਦੀ ਗਈ ਇੱਕਤਰਤਾ ਇਸ ਨਤੀਜੇ 'ਤੇ ਪੁਜੀ ਹੈ ਕਿ ਅੱਜ (ਬੁੱਧਵਾਰ) ਮਿਲੇ ਸੁਝਾਵਾਂ ਦੀ ਰੋਸ਼ਨੀ ਵਿੱਚ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਆਪਣੀ ਰਾਏ ਗਿਆਨੀ ਗੁਰਬਚਨ ਸਿੰਘ ਨੂੰ ਦੇਵਗੀ ਜੋ ਮਸਲੇ ਦੇ ਹੱਲ ਲਈ ਇੱਕ ਬਹੁਮੰਤਵੀ ਕਮੇਟੀ ਦੇ ਗਠਨ ਲਈ ਪੰਜ ਜਥੇਦਾਰਾਂ ਦੀ ਇਕਤਰਤਾ ਬੁਲਾਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ।
ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨੇ 19 ਦਸੰਬਰ, 2016 ਨੂੰ ਨਾਗਪੁਰ ਵਿਖੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ 'ਚ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਬੇਨਤੀ ਕੀਤੀ ਕਿ ਸਿੱਖਾਂ ਨੂੰ ਪੰਥਕ ਮੁੱਦਿਆਂ 'ਤੇ ਸੰਤੁਲਿਤ ਪਹੁੰਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਇਤਿਹਾਸਕ ਤੱਥਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗੁਰੂ ਸਾਹਿਬ ਨੇ ਸਾਨੂੰ ਸਹੀ ਨਜ਼ਰੀਆ ਅਪਨਾਉਣ ਦਾ ਤਰੀਕਾ ਸਿਖਾਇਆ ਹੈ।
« Previous Page — Next Page »