ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏਗੀ।
ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੀ ਤਾਕਤ ਸਾਹਮਣੇ ਅੱਜ ਵੀ ਵੱਡੇ ਮੁਲਕਾਂ ਦੀਆਂ ਆਧੂਨਿਕ ਫ਼ੌਜਾਂ ਕਮਜੋਰ ਹਨ।
ਦਲ ਖਾਲਸਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਕ ਨਿਆਇਕ ਕਮਿਸ਼ਨ ਬਣਾਉਣ ਦੀ ਅਪੀਲ ਕੀਤੀ ਤਾਂ ਕਿ ਪੁਲਿਸ ਵਲੋਂ ਖਾੜਕੂਵਾਦ ਵਿਰੁੱਧ ਲੜ੍ਹਨ ਦੇ ਨਾਂ ਹੇਠ ਖੜੇ ਕੀਤੇ 'ਕੈਟ-ਤੰਤਰ' ਦੀ ਜਾਂਚ ਹੋ ਸਕੇ ਅਤੇ ਨਾਲ ਹੀ ਉਹਨਾਂ ਪੁਲਿਸ ਅਫਸਰਾਂ ਦਾ ਪਤਾ ਲਗਾਇਆ ਜਾਵੇ ਜਿਹਨਾਂ ਨੇ ਨਜ਼ਾਇਜ ਹਥਿਆਰਾਂ ਦਾ ਜਖੀਰਾ ਆਪਣੇ ਕੋਲ ਸਾਂਭ ਕੇ ਰਖਿਆ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਫੌਜ ਦੇ ਮੁਖੀ ਜਨਰਲ ਰਾਵਤ ਨੂੰ ਸਵਾਲ ਕੀਤਾ ਕਿ ਹੁਣ ਉਹ ਚੀਨ ਦੀ ਫੌਜ ਦਾ ਮੁਕਾਬਲਾ ਕਰਨ ਦੀ ਹਿੰਮਤ ਦਿਖਾਉਣਗੇ ਜਾਂ ਨਹੀਂ? ਸ. ਮਾਨ ਨੇ ਪਾਰਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਪਠਾਣਾਂ ਦੇ ਹਮਲਿਆਂ ਵੇਲੇ ਹਿੰਦੂ ਹਾਕਮ ਗਊਆਂ ਅੱਗੇ ਕਰ ਦਿੰਦੇ ਸੀ ਕਿ ਦੁਸ਼ਮਣ ਫੌਜ ਵੀ ਹਿੰਦੂਆਂ ਵਾਂਗ ਹੀ ਗਊਆਂ ਨੂੰ ਨੁਕਸਾਨ ਨਹੀਂ ਪਹੁੰਚਾਏਗੀ ਅਤੇ ਗਊਆਂ ਕਾਰਨ ਸਾਡੀ ਜਾਨ ਬਚ ਜਾਏਗੀ।
ਸਿੱਖ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦ ਬੋਲਣ ਅਤੇ ਗੁਰਬਾਣੀ ਦੇ ਅਰਥਾਂ ਦੀ ਗਲਤ ਵਿਆਖਿਆ ਕਰਨ ਵਾਲੀ ਈਸਾਈ ਔਰਤ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਣ ਦੇ ਦੋਸ਼ ਤਹਿਤ ਪਰਚਾ ਦਰਜ ਕੀਤੇ ਜਾਣ ਦੀ ਮੰਗ ਨੂੰ ਲੈਕੇ ਵੱਖ ਵੱਖ ਪੰਥਕ ਜਥੇਬੰਦੀਆਂ ਨੇ ਅੱਜ ਕਮਿਸ਼ਨਰ ਪੁਲਿਸ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਦਿੱਤਾ।
ਸ਼੍ਰੋਮਣੀ ਗਰੁਦੁਆਰਾ ਪ੍ਰਬੰਧਕ ਕਮੇਟੀ ਨੇ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਤੋਂ ਛੋਟ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਜੀਐਸਟੀ ਕੌਂਸਲ ਦੇ ਵਧੀਕ ਸਕੱਤਰ ਅਰੁਣ ਗੋਇਲ ਨੂੰ ਪੱਤਰ ਭੇਿਜਆ। ਕੇਦਰ ਸਰਕਾਰ ਵੱਲੋ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਸਾਲਾਨਾ ਲਗਭਗ 10 ਕਰੋੜ ਰੁਪਏ ਦਾ ਬੋਝ ਪਵੇਗਾ।
ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਤੋਂ ਬਾਅਦ ਸ਼ਾਂਤਮਈ ਰੋਸ ਮੁਜ਼ਾਹਾਰਾ ਕਰ ਰਹੀ ਸਿੱਖ ਸੰਗਤ 'ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਬਣਾਇਆ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਸੰਮਨ ਜਾਰੀ ਕੀਤੇ ਹਨ।
ਥਾਣਾ ਕਰਤਾਰਪੁਰ ਦੇ ਮਾਲਖਾਨੇ ਵਿੱਚੋਂ ਦੋ ਦਹਾਕੇ ਪਹਿਲਾਂ "ਗੁੰਮ" ਹੋਈਆਂ ਦੋ ਏ.ਕੇ. 47 ਗੰਨਾਂ ਨੂੰ ਲੱਭਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਨੇ ਰਾਈਫਲਾਂ ਗੁੰਮ ਹੋਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਹੈ।
ਚੀਨ ਨੇ ਵੀਰਵਾਰ (29 ਜੂਨ) ਭਾਰਤ ਨੂੰ ਸਿੱਕਿਮ ਸੈਕਟਰ ਵਿੱਚੋਂ ਆਪਣੇ ਫੌਜ ਵਾਪਸ ਬੁਲਾਉਣ ਲਈ ਕਿਹਾ ਕਿਉਂਕਿ ਸਰਹੱਦੀ ਵਿਵਾਦ ਦੇ ਹੱਲ ਲਈ ‘ਸਾਰਥਕ ਗੱਲਬਾਤ’ ਵਾਸਤੇ ਇਹ ਅਗਾਊਂ ਸ਼ਰਤ ਹੈ। ਉਸ ਨੇ ਨਾਲ ਹੀ 1962 ਦੀ ਜੰਗ ਦਾ ਹਵਾਲਾ ਦਿੰਦਿਆਂ ਚੇਤਾਵਨੀ ਦਿੱਤੀ ਕਿ ਭਾਰਤੀ ਜ਼ਮੀਨੀ ਫੌਜ ਨੂੰ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫ਼ੀ ਬਾਰੇ ਫ਼ੈਸਲਾ ਅਮਲ ਵਿੱਚ ਲਿਆਉਣ ਲਈ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਚੁੱਕਾ ਹੈ, ਉਨ੍ਹਾਂ ਨੂੰ ਕਰਜ਼ੇ ਦੀ ਅਦਾਇਗੀ ਕਰਨ ਤੋਂ ਮੁਕਤ ਕੀਤਾ ਜਾਂਦਾ ਹੈ ਪਰ ਕਰਜ਼ਾ ਮੁਆਫ਼ੀ ਦਾ ਫ਼ੈਸਲਾ ਲਾਗੂ ਕਰਨ ਵਿੱਚ ਲਗਭਗ ਤਿੰਨ ਮਹੀਨਿਆਂ ਦਾ ਸਮਾਂ ਲੱਗਣ ਦੇ ਆਸਾਰ ਹਨ। ‘ਹੱਕ ਕਮੇਟੀ’ ਦੀ ਰਿਪੋਰਟ ਦੋ ਮਹੀਨਿਆਂ ਵਿੱਚ ਆਵੇਗੀ ਜਿਸ ਤੋਂ ਬਾਅਦ ਵਿਭਾਗ ਵਜ਼ਾਰਤ ਨੂੰ ਰਿਪੋਰਟ ਲਾਗੂ ਕਰਨ ਲਈ ਪ੍ਰਵਾਨਗੀ ਦੇਵੇਗਾ, ਜਿਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋਵੇਗਾ। ਕਰਜ਼ਾ ਮੁਆਫ਼ੀ ਸਕੀਮ ਦਾ ਲਾਭ ਪੰਜ ਏਕੜ ਤੱਕ ਦੀ ਮਾਲਕੀ ਵਾਲੇ 10.20 ਲੱਖ ਕਿਸਾਨਾਂ ਨੂੰ ਮਿਲੇਗਾ।
Next Page »