August 2017 Archive

ਸੌਦਾ ਸਾਧ ਨੇ ਹਨੀਪ੍ਰੀਤ ਨੂੰ ਆਪਣੇ ਨਾਲ ਨਾ ਰਹਿਣ ਦੇਣ ‘ਤੇ ਜੇਲ੍ਹ ਅਧਿਕਾਰੀਆਂ ਨੂੰ ਦਿੱਤੀ ਸੀ ਧਮਕੀ

ਡੇਰਾ ਸਿਰਸਾ ਦੇ ਬਲਾਤਕਾਰੀ ਮੁਖੀ ਨੇ ਆਪਣੀ ਮੂੰਹ ਬੋਲੀ ਧੀ ਹਨੀਪ੍ਰੀਤ ਉਰਫ ਪ੍ਰਿਅੰਕਾ ਨੂੰ ਆਪਣੇ ਨਾਲ ਜੇਲ੍ਹ 'ਚ ਰੱਖਣ ਲਈ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਨੀਪ੍ਰੀਤ ਰੋਹਤਕ ਤੱਕ ਰਾਮ ਰਹੀਮ ਨਾਲ ਹੈਲੀਕਾਪਟਰ 'ਚ ਬੈਠ ਕੇ ਆਈ ਸੀ।

ਡੇਰਾ ਪ੍ਰੇਮੀਆਂ ਨੇ ‘ਲੇਬਰ ਤਿਆਰ ਹੈ ਨੀਂਹਾਂ ਪੁੱਟਣੀਆਂ ਹਨ’ ਵਰਗੇ ਕੋਡ ਰੱਖੇ: ਜ਼ਿਲ੍ਹਾ ਪੁਲੀਸ ਮੁਖੀ ਸੰਗਰੂਰ

ਡੇਰਾ ਸਿਰਸਾ ਮੁਖੀ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਿੰਸਾ ਫੈਲਾਉਣ ਲਈ ਡੇਰਾ ਪ੍ਰੇਮੀਆਂ ਨੇ ‘ਸਬਜ਼ੀ ਤਿਆਰ ਹੈ ਵਰਤਾਉਣੀ ਹੈ’ ਅਤੇ ‘ਲੇਬਰ ਤਿਆਰ ਹੈ ਨੀਂਹਾਂ ਪੁੱਟਣੀਆਂ ਹਨ’ ਕੋਡ ਰੱਖੇ ਹੋਏ ਸਨ। ਪ੍ਰੇਮੀਆਂ ਵੱਲੋਂ ਇਨ੍ਹਾਂ ਕੋਡਾਂ ਜ਼ਰੀਏ ਜ਼ਿਲ੍ਹਾ ਸੰਗਰੂਰ ਵਿੱਚ ਵੱਡੇ ਪੱਧਰ ’ਤੇ ਹਿੰਸਾ ਦੀ ਯੋਜਨਾ ਉਲੀਕੀ ਗਈ ਸੀ। ਚੋਣਵੇਂ ਡੇਰਾ ਪ੍ਰੇਮੀਆਂ ਦੀ ‘ਏ ਟੀਮ’ ਨੇ ਫ਼ੈਸਲੇ ਤੋਂ ਕਈ ਦਿਨ ਪਹਿਲਾਂ ਹੀ ਮੀਟਿੰਗਾਂ ਕਰ ਕੇ ਤਿਆਰੀ ਕਰ ਲਈ ਸੀ ਕਿ ਜੇ ਫ਼ੈਸਲਾ ਡੇਰਾ ਮੁਖੀ ਖ਼ਿਲਾਫ਼ ਆਉਂਦਾ ਹੈ ਤਾਂ ਹਿੰਸਾ ਕਿਵੇਂ ਫੈਲਾਉਣੀ ਹੈ।

ਸਾਬਕਾ ਸੀਬੀਆਈ ਅਧਿਕਾਰੀ ਦਾ ਦਾਅਵਾ: ਰਾਮ ਰਹੀਮ ਖ਼ਿਲਾਫ਼ ਕੇਸ ਬੰਦ ਕਰਨ ਲਈ ਪਾਇਆ ਜਾਂਦਾ ਰਿਹਾ ਦਬਾਅ

ਬਲਾਤਕਾਰ ਦੇ ਦੋਸ਼ਾਂ ਤਹਿਤ ਡੇਰਾ ਸਿਰਸਾ ਮੁਖੀ ਨੂੰ ਸੀ. ਬੀ. ਆਈ. ਅਦਾਲਤ ਵਲੋਂ ਹੋਈ 20 ਸਾਲ ਦੀ ਸਜ਼ਾ ਤੋਂ ਬਾਅਦ ਸੀ. ਬੀ. ਆਈ. ਦੇ ਸਾਬਕਾ ਅਧਿਕਾਰੀ ਨੇ ਦੱਸਿਆ ਕਿ ਡੇਰਾ ਸਿਰਸਾ ਮੁਖੀ ਕੇਸ 'ਚ ਜਾਂਚ ਕਰਦੇ ਰਹੇ ਸੀ. ਬੀ. ਆਈ. ਦੇ ਸਾਬਕਾ ਜੁਆਇੰਟ ਡਾਇਰੈਕਟਰ ਐਮ. ਨਰਾਇਣਨ ਨੇ ਦਾਅਵਾ ਕੀਤਾ ਕਿ ਕੇਸ ਨੂੰ ਬੰਦ ਕਰਨ ਲਈ ਉਨ੍ਹਾਂ 'ਤੇ ਲਗਾਤਾਰ ਦਬਾਅ ਬਣਾਇਆ ਜਾਂਦਾ ਰਿਹਾ ਸੀ।

ਬਲਾਤਕਾਰੀ ਰਾਮ ਰਹੀਮ ਨੂੰ 20 ਸਾਲ ਦੀ ਕੈਦ, 30 ਲੱਖ ਰੁਪਏ ਜੁਰਮਾਨਾ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਧਵੀਆਂ ਦੇ ਬਲਾਤਕਾਰ ਕੇਸ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਉਂਦਿਆਂ ਕਿਹਾ ਕਿ ਦੋਸ਼ੀ ਨੇ ਜੰਗਲੀ ਜਾਨਵਰ ਵਰਗਾ ਵਿਹਾਰ ਕੀਤਾ, ਜਿਸ ਨੇ ਆਪਣੀਆਂ ਮਹਿਲਾ ਸ਼ਰਧਾਲੂ ਸਾਧਵੀਆਂ ਨੂੰ ਵੀ ਨਹੀਂ ਬਖ਼ਸ਼ਿਆ। ਅਦਾਲਤ ਨੇ ਕਿਹਾ ਕਿ ਬਲਾਤਕਾਰੀ ਰਾਮ ਰਹੀਮ (50) ਨੇ ਆਪਣੇ ‘‘ਭੋਲੇ-ਭਾਲੇ ਅਤੇ ਅੰਨੇ ਭਗਤਾਂ’’ ਉਤੇ ਜਿਨਸੀ ਹਮਲਾ ਕਰ ਕੇ ਉਨ੍ਹਾਂ ਦਾ ਬਹੁਤ ਬੁਰੇ ਤਰੀਕੇ ਨਾਲ ਭਰੋਸਾ ਤੋੜਿਆ ਅਤੇ ਉਹ ਕਿਸੇ ਰਿਆਇਤ ਦਾ ਹੱਕਦਾਰ ਨਹੀਂ ਹੈ।

ਬਲਾਤਕਾਰੀ ਰਾਮ ਰਹੀਮ ਉਮਰ ਭਰ ਸਲਾਖਾਂ ਪਿਛੇ ਰਹਿਣ ਦਾ ਹੱਕਦਾਰ, ਫੈਸਲੇ ਦਾ ਸੁਆਗਤ ਪਰ ਸਜ਼ਾ ਘੱਟ : ਦਲ ਖਾਲਸਾ

ਦਲ ਖਾਲਸਾ ਨੇ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀ.ਬੀ.ਆਈ ਦੀ ਅਦਾਲਤ ਵਲੋਂ ਦਸ ਸਾਲ ਦੀ ਸਜ਼ਾ ਸੁਣਾਏ ਜਾਣ ਦਾ ਸੁਆਗਤ ਕਰਦਿਆਂ ਕਿਹਾ ਕਿ ਸਜ਼ਾ ਕੁਝ ਘੱਟ ਹੈ ਕਿਉਕਿ ਬਲਾਤਕਾਰੀ ਬਾਬਾ ਉਮਰ ਭਰ ਸਲਾਖਾਂ ਪਿਛੇ ਰਹਿਣ ਦਾ ਹੱਕਦਾਰ ਹੈ।

ਡੋਕਲਾਮ: ਭਾਰਤ ਵਲੋਂ ਆਪਣੀ ਫੌਜ ਪਿੱਛੇ ਹਟਾਈ ਗਈ, ਚੀਨ ਵੀ ਆਪਣੀ ਫੌਜ ਹਟਾਏਗਾ: ਮੀਡੀਆ ਰਿਪੋਰਟ

ਸਿੱਕਮ ਦੀ ਚੀਨ ਨਾਲ ਲਗਦੀ ਸਰਹੱਦ 'ਤੇ ਪਿਛਲੇ ਢਾਈ ਮਹੀਨਿਆਂ ਤੋਂ ਚੱਲ ਰਹੇ ਚੀਨ-ਭਾਰਤ ਵਿਵਾਦ 'ਚ ਅੱਜ ਇਕ ਨਵਾਂ ਮੋੜ ਆਇਆ ਹੈ। ਚੀਨ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਭਾਰਤ ਪਹਿਲਾਂ ਆਪਣੇ ਫੌਜੀ ਪਿੱਛੇ ਹਟਾਏ ਫਿਰ ਹੀ ਕੋਈ ਗੱਲ ਹੋਏਗੀ।

ਬਲਾਤਕਾਰ ਦੇ ਦੋਸ਼ੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 10 ਸਾਲਾ ਦੀ ਸਜ਼ਾ

2002 'ਚ ਕੀਤੇ ਬਲਾਤਕਾਰ ਦੇ ਕੇਸ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਵਿਵਾਦਤ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ ਨੂੰ 10 ਸਾਲਾਂ ਦੀ ਸਜ਼ਾ ਸੁਣਾਈ ਹੈ।

ਦੱਖਣੀ ਇੰਗਲੈਂਡ ‘ਚ ਪੁਲਿਸ ਨੇ ਗਲਤੀ ਨਾਲ ਸਿੱਖ ਪਿਓ-ਪੁੱਤਰ ਨੂੰ ਲਾਈਆਂ ਹਥਕੜੀਆਂ

ਦੱਖਣੀ ਇੰਗਲੈਂਡ ’ਚ ਪੁਲਿਸ ਨੇ ਗਲਤੀ ਨਾਲ 47 ਸਾਲਾ ਸਿੱਖ ਅਤੇ ਉਸ ਦੇ ਪੁੱਤਰ ’ਤੇ ਬੰਦੂਕਾਂ ਤਾਣੀਆਂ ਅਤੇ ਹੱਥਕੜੀਆਂ ਲਗਾ ਦਿੱਤੀਆਂ। ਕਿਸੇ ਵਿਅਕਤੀ ਨੇ ਗੋਲੀ ਦੀ ਆਵਾਜ਼ ਸੁਣ ਕੇ, ਜੋ ਅਸਲ ਵਿੱਚ ਕਾਰ ਦਾ ਟਾਇਰ ਫਟਿਆ ਸੀ, ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ।

ਡੇਰਾ ਸਿਰਸਾ: ਨਵੇਂ ਮੁਖੀ ਬਾਰੇ ਚਰਚਾਵਾਂ: ਕਾਂਗਰਸੀ ਆਗੂ ਹਰਮਿੰਦਰ ਜੱਸੀ ਡੇਰੇ ‘ਚ ਮੌਜੂਦ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਠਹਿਰਾਏ ਜਾਣ ਬਾਅਦ ਇਥੇ ਡੇਰਾ ਸਿਰਸਾ ਵਿੱਚ ਬੇਯਕੀਨੀ ਵਾਲਾ ਮਾਹੌਲ ਹੈ ਕਿਉਂਕਿ ਡੇਰੇ ਦੀ ਅਗਵਾਈ ਬਾਰੇ ਭੰਬਲਭੂਸਾ ਪਿਆ ਹੋਇਆ ਹੈ। ਜਾਣਕਾਰੀ ਮੁਤਾਬਕ ਹਨੀਪ੍ਰੀਤ, ਜੋ ਦੋਸ਼ੀ ਠਹਿਰਾਏ ਜਾਣ ਬਾਅਦ ਰਾਮ ਰਹੀਮ ਨਾਲ ਹੈਲੀਕਾਪਟਰ ਵਿੱਚ ਬੈਠੀ ਸੀ, ਕੁੱਝ ਸਮੇਂ ਤੋਂ ਡੇਰਾ ਮੁਖੀ ਦੇ ਸਭ ਤੋਂ ਨੇੜੇ ਸੀ।

ਬਲਾਤਕਾਰ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਰੋਹਤਕ ਜੇਲ੍ਹ ਵਿਚ ਅੱਜ ਸੁਣਾਈ ਜਾਣੀ ਹੈ ਸਜ਼ਾ

ਪਿੰਡ ਸੁਨਾਰੀਆ ’ਚ ਪੈਂਦੀ ਜ਼ਿਲ੍ਹਾ ਜੇਲ੍ਹ ਰੋਹਤਕ ’ਚ ਪ੍ਰਸ਼ਾਸਨ ਨੇ ਸੀਬੀਆਈ ਦੀ ਆਰਜ਼ੀ ਅਦਾਲਤ ਬਣਾ ਦਿੱਤੀ ਹੈ। ਜੱਜ ਤੋਂ ਇਲਾਵਾ ਅਮਲੇ ਦੇ ਹੋਰ ਮੁਲਾਜ਼ਮ ਹੈਲੀਕਾਪਟਰ ਰਾਹੀਂ ਸੋਮਵਾਰ ਨੂੰ ਇਥੇ ਪੁਜਣਗੇ। ਅਦਾਲਤ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੁ ਹੋ ਜਾਵੇਗੀ ਅਤੇ ਦੁਪਹਿਰ ਬਾਅਦ ਰਾਮ ਰਹੀਮ ਦੀ ਸਜ਼ਾ ’ਤੇ ਫ਼ੈਸਲਾ ਸੁਣਾਇਆ ਜਾਣਾ ਹੈ। ਆਈਜੀ ਨਵਦੀਪ ਸਿੰਘ ਵਿਰਕ ਨੇ ਤਸਦੀਕ ਕੀਤੀ ਹੈ ਕਿ ਸਜ਼ਾ ਬਾਰੇ ਫ਼ੈਸਲਾ ਦੁਪਹਿਰ ਬਾਅਦ ਹੀ ਆਏਗਾ।

« Previous PageNext Page »