ਸਿੱਖ ਕੌਮ ਦੀ ਅੱਡਰੀ ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਹਿੰਦੂਤਵੀ ਰਾਸ਼ਟਰ ਲਈ ਕੁਰਬਾਨ ਹੋਣ ਵਾਲਿਆਂ ਦੀ ਇਸ ਹੱਦ ਤੀਕ ਗੱਲ ਕਰਨ ਲੱਗ ਪਈ ਹੈ ਕਿ ਇਸਦੇ ਸਾਹਮਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਦਾ ਗੂੜਾ ਰੰਗ ਕੋਈ ਅਹਿਮੀਅਤ ਨਹੀਂ ਰੱਖਦਾ।
ਜੂਨ 1984 ਦੇ ਘੱਲੂਘਾਰੇ, ਨਵੰਬਰ '84 ਦੇ ਸਿੱਖ ਕਤਲੇਆਮ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਇਜਲਾਸ ਲਗਭਗ ਦੋ ਵਰ੍ਹਿਆਂ ਮਗਰੋਂ 16 ਅਕਤੂਬਰ 1985 ਨੂੰ ਜੁੜਿਆ ਸੀ। ਇਸ ਵਿਚ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਇੰਦਰਾ ਗਾਂਧੀ ਸਮੇਤ ਹੋਰ ਅਹਿਮ ਹਸਤੀਆਂ ਨੂੰ ਸ਼ਰਧਾਂਜੀਲ ਭੇਂਟ ਕਰਨ ਵਾਲਾ ਇੱਕ ਮਤਾ ਰੱਖਿਆ ਜੀਹਦੀ ਲਿਸਟ ਵਿਚ ਪਹਿਲਾਂ ਮਾਰੇ ਗਏ 30 ਅਹਿਮ ਬੰਦਿਆਂ ਦੀ ਲਿਸਟ ਸਣੇ ਕੁੱਲ੍ਹ 31 ਆਈਟਮਾਂ ਸਨ।
ਸਤੰਬਰ 2017 ਵਿਚ ਜਦੋਂ ਕੁਲਦੀਪ ਨੱਈਅਰ ਨੇ ਗੁਰਮੀਤ ਰਾਮ ਰਹੀਮ ਦੇ ਉਭਾਰ ਅਤੇ ਗ੍ਰਿਫਤਾਰੀ ਦੀ ਤੁਲਨਾ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਚੜ੍ਹਤ ਕਰਦਿਆਂ ਇਕ ਅਖਬਾਰੀ ਲੇਖ ਲਿਿਖਆ, ਤਾਂ ਸਿੱਖ ਹਲਕਿਆਂ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਾਰਵਾਈ ਕਰਨੀ ਪਈ। ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨੇ ਮਤਾ ਪਾਸ ਕਰਕੇ ਕੁਲਦੀਪ ਨੱਈਅਰ ਨੂੰ ਦਿੱਤਾ ਸ਼੍ਰੋਮਣੀ ਸਾਹਿਤਕਾਰ ਦਾ ਸਨਮਾਨ ਵਾਪਸ ਲੈਣ ਦਾ ਐਲਾਨ ਕੀਤਾ।
ਇੰਗਲੈਂਡ ਤੋਂ ਆਏ ਇਕ ਸਿੱਖ ਨੌਜਵਾਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੱਜ (31 ਅਕਤੂਬਰ, 2017) ਤੜਕੇ ਰੋਕ ਲਿਆ। ਤਲਜੀਤ ਸਿੰਘ, ਜੋ ਕਿ ਜੰਮੂ ਦੇ ਰਹਿਣ ਵਾਲੇ ਹਨ, ਪਿਛਲੇ 9 ਸਾਲਾਂ ਤੋਂ ਇੰਗਲੈਂਡ 'ਚ ਰਹਿੰਦੇ ਹਨ, ਨੂੰ ਹਵਾਈ ਅੱਡੇ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬਾਅਦ 'ਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਲੇ ਸੂਤਰਾਂ ਅਤੇ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਨਨਕਾਣਾ ਸਾਹਿਬ, ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੀ ਜਥੇ ਦੇ ਨਾਵਾਂ ਦੀ ਸੂਚੀ ਵਿਚੋਂ ਕੇਂਦਰ ਤੇ ਰਾਜ ਸਰਕਾਰ ਵਲੋਂ 100 ਸਿੱਖਾਂ ਦੇ ਨਾਂਵਾਂ 'ਤੇ ਬਿਨਾਂ ਕਾਰਨ ਦੱਸਿਆਂ ਲੀਕ ਮਾਰ ਦਿੱਤੀ ਗਈ ਹੈ।
ਬੀਤੇ ਕੱਲ੍ਹ (30 ਅਕਤੂਬਰ, 2017) ਸਵੇਰੇ ਮਲੇਰਕੋਟਲਾ ਦੇ ਨੇੜਲੇ ਪਿੰਡ ਬੁਰਜ ਵਿਖੇ ਅਧਿਆਪਕ ਦਲ ਦੇ ਆਗੂ ਅਤੇ ਸਰਪੰਚ ਮਨਪ੍ਰੀਤ ਕੌਰ ਮੁਬਾਰਕਪੁਰ ਚੂੰਘਾਂ ਦੇ ਪਤੀ ਹਰਕੀਰਤ ਸਿੰਘ ਚੂੰਘਾਂ ਦਾ ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਬਟਾਲਾ ਰੋਡ, ਅੰਮ੍ਰਿਤਸਰ 'ਤੇ ਪੈਂਦੇ ਭੀੜ ਭਾੜ ਵਾਲੇ ਇਲਾਕੇ ਭਾਰਤ ਨਗਰ 'ਚ ਦੋ ਮੋਟਰਸਾਈਕਲਾਂ 'ਤੇ ਆਏ ਚਾਰ ਹਥਿਆਰਬੰਦ ਹਮਲਾਵਰਾਂ ਵਲੋਂ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਉਸ ਦੇ ਦਫ਼ਤਰ ਦੇ ਬਾਹਰ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੇ ਇਕ ਹੋਰ ਸਾਥੀ ਨਾਲ ਜਾਣ ਲਈ ਮੋਟਰਸਾਈਕਲ 'ਤੇ ਸਵਾਰ ਹੋਇਆ ਸੀ। ਇਹ ਘਟਨਾ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ।
ਸਾਲ 2004 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਏ ਜਾਣ ਸਬੰਧੀ ਰਾਸ਼ਟਰੀ ਸਿੱਖ ਸੰਗਤ ਦੀ ਸ਼ਮੂਲੀਅਤ ਨੂੰ ਰੋਕਣ ਅਤੇ ਇਸ ਸੰਸਥਾ ਨੂੰ ਸਿੱਖਾਂ ਵਲੋਂ ਸਹਿਯੋਗ ਦੇਣ ਤੋਂ ਵਰਜਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤਾ ਗਿਆ ਹੁਕਮਨਾਮਾ ਜਿਉਂ ਦਾ ਤਿਉਂ ਕਾਇਮ ਹੈ।
ਹਿੰਦੂ ਸੰਘਰਸ਼ ਸੈਨਾ ਨਾਮੀ ਇੱਕ ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਧਾਨ ਵਿਪਨ ਸ਼ਰਮਾ ਨੂੰ ਸਿੱਖ ਸਰੂਪ ਵਾਲੇ ਚਾਰ ਨੌਜੁਆਨਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ।
ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਕੋਲੋਂ ਮੰਗ ਕੀਤੀ ਹੈ ਕਿ ਉਹ ਸਿੱਖ ਆਜਾਇਬ ਘਰ ਵਿੱਚ ਨਵੰਬਰ 1984 ਸਿੱਖ ਕਤਲੇਆਮ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਪੇਨਟਿੰਗਸ (ਚਿੱਤਰ) ਲਗਾਵੇ।
Next Page »