ਪੰਜਾਬੀ ਬੋਲੀ ਨੂੰ ਬਣਦਾ ਸਥਾਨ ਦਿਵਾਉਣ ਲਈ ਪਟਿਆਲਾ ਦੇ ਭਾਸ਼ਾ ਭਵਨ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਪੰਜਾਬੀ ਭਾਸ਼ਾ ਕਨਵੈਨਸ਼ਨ’ ਦੌਰਾਨ ਪੰਜਾਬ ਵਿੱਚ ਹਰ ਪੱਧਰ ’ਤੇ ਪੰਜਾਬੀ ਨੂੰ ਸਿਰਮੌਰ ਦਰਜ਼ਾ ਦਿਵਾਉਣ ਲਈ ਡਟਵੀਂ ਪੈਰਵੀ ਕਰਨ ਅਹਿਦ ਲਿਆ ਗਿਆ ਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਪੰਜਾਬੀ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਵੀ ਲਾਏ ਗਏ।
1984 ਸਿੱਖ ਨਸਲਕੁਸ਼ੀ ਮਾਮਲੇ ਦੇ ਗਵਾਹ ਅਤੇ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਨੇ ਉਸ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਪੁੱਛਿਆ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਤਿੰਨ ਨਿੱਜੀ ਥਰਮਲ ਪਲਾਂਟਾਂ ਅਤੇ ਪੇਡਾ ਰਾਹੀਂ ਗੈਰ ਰਵਾਇਤੀ ਊਰਜਾ ਪ੍ਰੋਜੈਕਟ ਕੰਪਨੀਆਂ ਨਾਲ ਬੇਹੱਦ ਮਹਿੰਗੀਆਂ ਦਰਾਂ ‘ਤੇ ਬਿਜਲੀ ਖ਼ਰੀਦਣ ਸੰਬੰਧੀ ਕੀਤੇ ਸਮਝੌਤਿਆਂ ਨੂੰ ਰੱਦ ਕਰ ਕੇ ਵਾਜਬ ਦਰਾਂ ਉੱਤੇ ਨਵੇਂ ਸਿਰਿਓਂ ਸਮਝੌਤੇ ਕਰਨ ਵਾਲੇ ਆਪਣੇ ਚੋਣ ਵਾਅਦੇ ਤੋਂ ਕਿਉਂ ਭੱਜ ਰਹੀ ਹੈ?
29 ਅਕਤੂਬਰ 1978 ਨੂੰ ਲੁਧਿਆਣੇ ਵਾਲੀ ਸਰਬ ਹਿੰਦ ਅਕਾਲੀ ਕਾਨਫਰੰਸ ਦੀ ਪ੍ਰਮੁੱਖ ਘਟਨਾ ਇਹ ਸੀ ਕਿ ਅਕਾਲੀ ਦਲ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਰਮਿਆਨ ਵਿਚਾਰਧਾਰਕ ਟਕਰਾਅ-ਖੁੱਲ੍ਹ ਕੇ ਸਾਹਮਣੇ ਆਇਆ ਸੀ, ਇਹ ਟਕਰਾਅ ਨਿਰੰਕਾਰੀਆਂ ਨਾਲ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਅਖ਼ਤਿਆਰ ਕੀਤੀ ਨੀਤੀ ਦੇ ਮਾਮਲੇ 'ਤੇ ਸੀ।
ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਰਮਸਾਰ ਕਰਨ, ਇਨਸਾਫ ਲਈ ਸੰਯੁਕਤ ਰਾਸ਼ਟਰ ਨੂੰ ਦਖਲਅੰਦਾਜ਼ੀ ਲਈ ਹੋਕਾ ਦੇਣ, ਗੁਲਾਮੀ ਤੇ ਬੇਇਨਸਾਫੀ ਵਿਰੁੱਧ ਸੰਘਰਸ਼ ਨੂੰ ਜਿਉਂਦਾ ਰੱਖਣ ਅਤੇ ਮਾਰੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ ਦੇਣ ਲਈ ਦਲ ਖ਼ਾਲਸਾ ਵੱਲੋਂ ਬਠਿੰਡਾ ਵਿਖੇ 1 ਨਵੰਬਰ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੌਪੀਆ ਨਾਲ ਸਬੰਧਿਤ ਜੰਮੂ ਕਸ਼ਮੀਰ ਪੁਲਿਸ ਦਾ ਨੌਜਵਾਨ ਲਸ਼ਕਰ-ਏ-ਤਾਇਬਾ 'ਚ ਸ਼ਾਮਿਲ ਹੋ ਗਿਆ ਹੈ। ਇਸ਼ਫਾਕ ਅਹਿਮਦ ਡਾਰ ਵਾਸੀ ਹੈਫ ਸ਼ਰਮਿਲ ਪਿੰਡ ਜ਼ਿਲ੍ਹਾ ਸ਼ੌਪੀਆ ਸਾਲ 2012 ਦੌਰਾਨ ਪੁਲਿਸ 'ਚ ਭਰਤੀ ਹੋਇਆ ਸੀ ਤੇ ਜ਼ਿਲ੍ਹਾ ਬਡਗਾਮ 'ਚ ਤਾਇਨਾਤ ਸੀ। ਟ੍ਰੇਨਿੰਗ ਸੈਂਟਰ ਕਠੂਆ ਵਿਖੇ ਟ੍ਰੇਨਿੰਗ ਦੌਰਾਨ ਉਸ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਉਹ ਡਿਊਟੀ 'ਤੇ ਵਾਪਸ ਨਹੀਂ ਪਰਤਿਆ। ਭਾਰਤੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਉਸ ਦੇ ਪਰਿਵਾਰ ਨੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਸਥਾਨਕ ਪੁਲਿਸ ਕੋਲ ਕੀਤੀ ਸੀ।
ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਜਨਮ ਅਸਥਾਨ, ਜ਼ਿਲ੍ਹਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭੇਜੇ ਜਾਣ ਵਾਲੇ ਸਿੱਖ ਯਾਤਰੀਆਂ ਦੇ ਜਥਿਆਂ ਲਈ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਨੂੰ ਪ੍ਰਵਾਨਗੀ ਦੇ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ, ਜਿਸ ਤੋਂ ਬਾਅਦ 2 ਨਵੰਬਰ ਨੂੰ ਭਾਰਤ ਦੇ ਕਬਜ਼ੇ ਵਾਲੇ ਪੰਜਾਬ ਅਤੇ ਭਾਰਤ ਦੇ ਹੋਰ ਸੂਬਿਆਂ ਤੋਂ ਲਗਭਗ ਤਿੰਨ ਹਜ਼ਾਰ ਸਿੱਖ ਯਾਤਰੀਆਂ ਦੇ ਪਾਕਿਸਤਾਨ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਹਾਊਣ ਚੋਣਾਂ ਨਵੰਬਰ ਦੇ ਅਖੀਰ 'ਚ ਹੋਣ ਦੀਆਂ ਸੰਭਾਵਨਾਵਾਂ ਹਨ। ਸ਼੍ਰੋਮਣੀ ਕਮੇਟੀ ਨੇ 6 ਨਵੰਬਰ ਨੂੰ ਐਗਜ਼ੈਕਟਿਵ ਦੀ ਮੀਟਿੰਗ ਸੱਦੀ ਹੋਈ ਹੈ। ਐਗਜ਼ੈਕਟਿਵ ਜਨਰਲ ਹਾਊਸ ਮੀਟਿੰਗ ਦਾ ਸੱਦਾ ਦਏਗੀ।
ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਦੇ ਠੇਕੇਦਾਰਾਂ ਨੂੰ ਪੰਜਾਬੀ ਬੋਲੀ ਗੁੱਠੇ ਲਾਉਣੀ ਮਹਿੰਗੀ ਪੈ ਗਈ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਇਹ ਸ਼ਾਹਰਾਹ ਬਣਾ ਰਹੇ ਠੇਕੇਦਾਰਾਂ ਨੂੰ 20 ਦਿਨਾਂ ਅੰਦਰ ਸਾਰੇ ਸਾਈਨ ਬੋਰਡ ਬਦਲਣ ਦੇ ਹੁਕਮ ਦਿੱਤੇ ਹਨ।
ਗ਼ਲਤੀ ਨਾਲ "ਅਤਿਵਾਦੀ" ਗਰਦਾਨੇ ਗਏ ਤਿੰਨ ਬੰਦਿਆਂ ਖ਼ਿਲਾਫ਼ ਡੇਢ ਦਹਾਕਾ ਚੱਲੇ ਕੇਸ ਮਗਰੋਂ ’ਚ ਕੈਨੇਡਾ ਸਰਕਾਰ ਨੇ ਤਕਰੀਬਨ 3.12 ਕਰੋੜ ਡਾਲਰ ਦੇ ਕੇ ਖਹਿੜਾ ਛੁਡਾਇਆ ਹੈ। ਤਿੰਨੇ ਬੰਦੇ ਕੈਨੇਡੀਅਨ ਨਾਗਰਿਕ ਹਨ।
« Previous Page — Next Page »