ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ ਦੇ ਇੱਕ ਮਤੇ ਤੱਕ ਪਹੁੰਚ ਗਿਆ ਹੈ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀ ਚਮਕ ਅਤੇ ਮਹਤੱਤਾ ਗੁਆ ਚੁੱਕੀ ਹੈ ਅਤੇ ਹੁਣ ਉਹ ਦਿਨ-ਪ੍ਰਤੀ-ਦਿਨ ਖੁਰ ਰਹੀ ਹੈ ਕਿਉਂਕਿ ਬਾਦਲ ਪਰਿਵਾਰ ਨੇ ਉਸ ਨੂੰ ਆਪਣੀ ਨਿੱਜੀ ਜਗੀਰ ਬਣਾ ਕੇ ਰੱਖ ਦਿੱਤਾ ਹੈ।
ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ ਵਿੱਚ ਤਸ਼ੱਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ਅਤੇ ਇੱਕਤਰਤਾ ਸੱਦਣ ਦਾ ਫੈਲਸਾ ਲਿਆ ਹੈ।
ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਪੁਲਿਸ ਰਿਮਾਂਡ 'ਚ ਅੱਜ (30 ਨਵੰਬਰ, 2017) ਲੁਧਿਆਣਾ ਦੇ ਇਕ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਨੇ ਦੋ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਜਗਤਾਰ ਸਿੰਘ ਨੂੰ ਪੰਜਾਬ ਪੁਲਿਸ ਨੇ ਪਾਸਟਰ ਸੁਲਤਾਨ ਮਸੀਹ ਦੇ ਕਤਲ ਦੇ ਮੁਕੱਦਮਾ ਨੰ: 218/17 (ਥਾਣਾ ਸਲੇਮ ਟਾਬਰੀ) 'ਚ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਸੁਮਿਤ ਸਭਰਵਾਲ ਦੀ ਅਦਾਲਤ 'ਚ ਪੇਸ਼ ਕੀਤਾ ਸੀ।
ਭਾਈ ਜਗਤਾਰ ਸਿੰਘ ਹਵਾਰਾ ਦੇ ਇਕ 12 ਸਾਲ ਪੁਰਾਣੇ ਮੁਕੱਦਮੇ 'ਚ ਥਾਣਾ ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਪੁਲਿਸ ਨੇ ਬੀਤੇ ਕੱਲ੍ਹ (29 ਨਵੰਬਰ, 2017) ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ, ਨਿਹਾਲ ਸਿੰਘ ਵਾਲਾ ਪੰਕਜ਼ ਵਰਮਾ ਦੀ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤਾ। ਇਸ ਮੌਕੇ ਭਾਈ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਅਕਾਲੀ-ਭਾਜਪਾ ਵਜ਼ਾਰਤ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਦੇ ਕੇਸ ਵਿੱਚ ਨਾਮਜ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਹੋਰ ਮੁਲਜ਼ਮ ਕੱਲ੍ਹ (29 ਨਵੰਬਰ, 2017) ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਇੱਕ ਅਰਜ਼ੀ ਦਾਇਰ ਕਰ ਕੇ ਵਿਧਾਨ ਸਭਾ ਸੈਸ਼ਨ ਵਿੱਚ ਰੁੱਝੇ ਹੋਣ ਨੂੰ ਕਾਰਨ ਦੱਸਦਿਆਂ ਨਿੱਜੀ ਪੇਸ਼ੀ ਤੋਂ ਛੋਟ ਮੰਗੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸੇ ਸਾਲ 2017 'ਚ ਵਿਧਾਨ ਸਭਾ ਚੋਣਾਂ ਮੌਕੇ ਡੇਰਾ ਸਿਰਸਾ ਤੋਂ ਮਦਦ ਲੈਣ ਲਈ ਅਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ 'ਤੇ ਸਜ਼ਾ ਸੁਣਾਈ ਗਈ ਸੀ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਾਕਿਸਤਾਨੀ ਦੋਸਤਾਂ ਮਿੱਤਰਾਂ ਦੇ ਸਹਿਯੋਗ ਨਾਲ 1947 ਦੀ ਵੰਡ ਤੋਂ ਪਹਿਲਾਂ ਵਾਲੇ ਪੰਜਾਬ ਅਸੈਂਬਲੀ (1937 ਤੋਂ 1947) ਦਾ ਰਿਕਾਰਡ ਇਕੱਠਾ ਕਰਕੇ ਇਕ ਕਿਤਾਬਚੇ ਦੀ ਸ਼ਕਲ ਵਿਚ ਚੜ੍ਹਦੇ ਪੰਜਾਬ ਦੀ
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਹੋਏ ਜਨਰਲ ਅਜਲਾਸ ਮੌਕੇ ਗੋਬਿੰਦ ਸਿੰਘ ਲੋਂਗੋਵਾਲ, ਆਪਣੇ ਵਿਰੋਧੀ ਅਤੇ ਪੰਥਕ ਫਰੰਟ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ 139 ਵੋਟਾਂ ਨਾਲ ਹਰਾਕੇ ਪ੍ਰਧਾਨ ਬਣ ਗਏ ਹਨ।
ਸਾਲ 2015 'ਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ਵਿੱਚ ਸ਼ਾਂਤਮਈ ਰੋਸ ਪ੍ਰਗਟਾਅ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਨਾਲ ਮਾਰੇ ਗਏ ਸਿੱਖਾਂ ਅਤੇ ਜ਼ਖਮੀਆਂ ਦੇ ਸਬੰਧ
Next Page »