ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (27 ਨਵੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਨੇ 12 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਜੱਜ ਅਨਸ਼ੁਲ ਬੇਰੀ ਨੇ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ। ਦੋਵਾਂ ਨੂੰ ਹੁਣ 1 ਦਸੰਬਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਏਗਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਜੋ ਆਪਣੇ-ਆਪ ਨੂੰ ਲੋਕਤੰਤਰਿਕ ਅਤੇ ਅਮਨ ਪਸੰਦ ਮੁਲਕ ਕਹਾਉਂਦਾ ਹੈ, ਦਾ ਇਕ ਸਵਾਮੀ ਬਹੁਗਿਣਤੀ
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ (27 ਨਵੰਬਰ, 2017) ਤੋਂ ਸ਼ੁਰੂ ਹੋ ਰਿਹਾ ਹੈ। ਅਮਰਿੰਦਰ ਸਿੰਘ ਸਰਕਾਰ ਵੱਲੋਂ ਅੱਠ ਮਹੀਨਿਆਂ ਦੀਆਂ ਪ੍ਰਾਪਤੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਵਿਰੋਧੀ ਦਲਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜੀ ਗਈ ਹੈ।
ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕਰਜ਼ਾ ਮੁਕਤੀ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਤੀ ਸੰਕਟ ਬਹਾਨੇ ਕਰਜ਼ਾ ਮੁਕਤੀ ਦੀ ਥਾਂ ਸਿਰਫ਼ ਰਾਹਤ ਦੇਣ ਤੱਕ ਆ ਗਈ ਪਰ ਰਾਹਤ ਵੀ ਵੱਖ-ਵੱਖ ਕਮੇਟੀਆਂ ਅਤੇ ਕਾਗਜ਼ੀ ਕਾਰਵਾਈਆਂ ਦੀ ਘੁੰਮਣਘੇਰੀ ਵਿੱਚ ਫਸੀ ਦਿਖਾਈ ਦੇ ਰਹੀ ਹੈ।
ਪੰਜਾਬ ਸਰਕਾਰ ਨੇ 12 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ/ਨਿਯੁਕਤੀਆਂ ਕੀਤੀਆਂ ਹਨ। ਜਾਰੀ ਕੀਤਾ ਗਿਆ ਇਹ ਹੁਕਮ ਫੌਰੀ ਪ੍ਰਭਾਵ ਨਾਲ ਲਾਗੂ ਹੋਵੇਗਾ। ਇਨ੍ਹਾਂ ਵਿੱਚੋਂ ਆਈਏਐਸ ਅਭਿਨਵ ਨੂੰ ਲੁਧਿਆਣਾ ਐਮਸੀ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੀਪਤੀ ਉੱਪਲ ਨੂੰ ਅੰਮ੍ਰਿਤਸਰ ਮਿਊਂਸੀਪਲ ਕਾਰਪੋਰੇਸ਼ਨ ਦਾ ਕਮਿਸ਼ਨਰ ਬਣਾਇਆ ਗਿਆ ਹੈ।
18 ਅਕਤੂਬਰ ਨੂੰ ਯੂ.ਕੇ. ਦੇ ਨਾਗਰਕਿ ਜਗਤਾਰ ਸਿੰਘ ਜੱਗੀ ਦਾ ਪੰਜਾਬ ਵਿਚ ਅਨੰਦ ਕਾਰਜ ਹੁੰਦਾ ਹੈ ਅਤੇ 4 ਨਵੰਬਰ ਨੂੰ ਪੰਜਾਬ ਪੁਲਿਸ ਉਸਨੂੰ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚੋਂ ਉਸ ਵੇਲੇ ਚੁੱਕ ਕੇ ਲੈ ਜਾਂਦੀ ਹੈ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਖਰੀਦਦਾਰੀ ਕਰਨ ਲਈ ਘਰੋਂ ਨਿਕਲਿਆ ਸੀ। ਜਗਤਾਰ ਸਿੰਘ ਜੱਗੀ ਦੀ ਗ੍ਰਿਫਤਾਰੀ ਤੋਂ
ਬਰਤਾਨੀਆ ਤੋਂ ਬਾਅਦ, ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ।
ਬਰਤਾਨੀਆ ਤੋਂ ਵਿਆਹ ਕਰਾਉਣ ਲਈ ਪੰਜਾਬ ਗਏ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ, 2017 ਨੂੰ ਪੰਜਾਬ ਪੁਲਿਸ ਵਲੋਂ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਅ
ਮਿਲੀ ਜਾਣਕਾਰੀ ਮੁਤਾਬਕ ਬਰਤਾਨਵੀ ਦੂਤਘਰ ਦੇ ਨੁਮਾਇੰਦਿਆਂ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਮਿਲਣ ਨਹੀਂ ਦਿੱਤਾ ਗਿਆ। ਹਾਲਾਂਕਿ ਕੱਲ੍ਹ (24 ਨਵੰਬਰ, 2017) ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਨੇ
ਐਤਵਾਰ ਨੂੰ ਹਰਿਆਣਾ 'ਚ ਦੋ ਜਾਤ ਆਧਾਰਤ ਰੈਲੀਆਂ ਕਾਰਨ ਵਧਦੇ ਤਣਾਅ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ 'ਤੇ 26 ਨਵੰਬਰ ਦੀ ਅੱਧੀ ਰਾਤ ਤਕ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
« Previous Page — Next Page »