ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਵੈਬਸਾਈਟ ਉੱਤੇ ਇਹ ਸੁਨੇਹਾ ਲਾਇਆ ਗਿਆ ਹੈ ਕਿ ਜੇਕਰ ਕਿਸੇ ਕੋਲ ਇਹਨਾਂ ਕੇਸਾਂ ਨਾਲ ਸੰਬੰਧਤ ਕੋਈ ਜਾਣਕਾਰੀ ਹੈ ਤਾਂ ਉਹ 2 ਹਫਤਿਆਂ ਦੇ ਅੰਦਰ-ਅੰਦਰ ਉਸ ਨੂੰ ਲਿਖਤੀ ਰੂਪ ਵਿਚ ਇਸ ਪਤੇ ਉੱਤੇ ਭੇਜ ਸਕਦੇ ਹਨ - ਖਾਸ ਜਾਂਚ ਦਲ, ਕਮਰਾ ਨੰ.26. ਦੋ ਮੰਜਲੀ ਇਮਾਰਤ, ਜੈਸਲਮੇਰ ਹਾਊਸ, 26, ਮਨਸਿੰਘ ਰੋਡ, ਨਵੀਂ ਦਿੱਲੀ -110011. ਇਹ ਸੂਚਨਾ 26 ਦਸੰਬਰ ਨੂੰ ਜਾਰੀ ਕੀਤੀ ਗਈ ਸੀ।
ਲੰਘੇ ਹਫਤੇ 21 ਦਸੰਬਰ ਦਿਨ ਸੁਕਰਵਾਰ ਸਾ਼ਮ ਨੂੰ ਬਰੈਂਪਟਨ ਵਿਖੇ ਕੀਤੇ ਗਏ ਵੱਡੇ ਸਮਾਗਮ ਵਿੱਚ ਸ੍ਰੀ ਕਾਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਵਿੱਚ ਕਨੇਡੀਅਨ ਸਿੱਖ ਸੰਗਤ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਾਵੇਦ ਬਾਜਵਾ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਟਰਾਂਟੋ ਸਥਿਤ ਕਾਂਸਲੇਟ ਜਨਰਲ ਆਫ ਪਾਕਿਸਤਾਨ ਇਮਰਾਨ ਅਹਿਮਦ ਸਦੀਕੀ ਨੇ ਇਹ ਗੋਲਡ ਮੈਡਲ ਸਰਕਾਰ ਦੇ ਵਲੋਂ ਲਏ।
ਸਟੇਟ ਆਫ ਦੀ ਪਲੈਨਟ, ਅਰਥ ਇੰਸਟੀਟਊਟ ਕੋਲੰਬੀਆ ਯੁਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਇੱਕ ਸੂਚਨਾ ਵਿਚ ਇਹ ਦੱਸਿਆ ਗਿਆ ਹੈ ਕਿ ਇਹਨਾਂ ਖੇਤਰਾਂ ਦੇ ਧਰਤੀ ਹੇਠਲੇ ਪਾਣੀ ਵਿਚ ਸੰਖੀਆ (ਅਰਸੇਨਿਕ) ਵੱਡੇ ਪੱਧਰ ਉੱਤੇ ਘੁਲ ਚੁੱਕਾ ਹੈ ਜੋ ਕਿ ਬਹੁਤ ਸਾਰੇ ਰੋਗਾਂ ਦਾ ਕਾਰਣ ਬਣਦਾ ਹੈ ਜੋ ਕਈਂ ਤਰ੍ਹਾਂ ਦੀਆਂ ਦਿਲ ਨਾਲ ਸੰਬੰਧਤ ਬਿਮਾਰੀਆਂ ਅਤੇ ਬੱਚਿਆਂ ਦੀ ਦਿਮਾਗੀ ਸ਼ਕਤੀ 'ਤੇ ਅਸਰ ਕਰਦਾ ਹੈ।
ਇਹਨਾਂ ਪਿੰਡਾਂ ਦਾ ਕਸੂਰ ਸਿਰਫ ਏਨਾਂ ਹੀ ਹੈ ਕਿ ਇਹ ਪਿੰਡ, ਸ਼ਹਿਰ ਦੇ ਕੋਲ ਰਹਿ ਗਏ ਜਾਂ ਖੌਰੇ ਸ਼ਹਿਰ ਇਹਨਾਂ ਦੇ ਨੇੜੇ ਆ ਢੁੱਕਿਆ।
ਇਹ ਵਕਤੀ ਧੁੰਦ ਸਦੀਵੀ ਨਾ ਬਣੇ ਇਹਦੇ ਲਈ ਸਾਨੂੰ ਅਰਦਾਸ ਕਰਨੀ ਪਵੇਗੀ ਅਤੇ ਇਹੀ ਅਰਦਾਸ ਸਾਡੇ ਪੈਰਾਂ ਨੂੰ ਉਹ ਭੁੱਲੇ ਰਾਹ ਉੱਤੇ ਮੁੜ ਲੈ ਕੇ ਜਾਵੇਗੀ। ਫਿਰ ਉਹਨਾਂ ਪੈੜਾਂ ਦੀਆਂ ਮਹਿਕਾਂ ਬਣ ਰਹੇ ਇਤਿਹਾਸ ਨੂੰ ਸੁਨਹਿਰੀ ਕਰਨ ਵਿੱਚ ਸਹਾਈ ਹੋਣਗੀਆਂ। ਫਿਰ ਅੰਦਰ ਬਾਹਰ ਇੱਕੋ ਅਮੀਰੀ ਹੋਵੇਗੀ, ਸਾਡੇ ਅਮਲਾਂ ਦੀਆਂ ਪੈੜਾਂ ਦੇ ਮੂੰਹ ਵੀ ਫਿਰ ਸੁੱਚੇ ਘਰ ਵੱਲ ਨੂੰ ਹੋਣਗੇ। ਸ਼ਬਦਾਂ ਤੋਂ ਸੰਘਰਸ਼ ਤੀਕ ਫਿਰ ਕੇਸਰੀ ਲਹਿਰਾਊਗਾ ਅਤੇ ਆਪਾ ਮੇਟਣ ਦੀਆਂ ਰੀਤਾਂ ਸੁਰਜੀਤ ਹੋਣਗੀਆਂ।
ਭਾਰਤ ਸਰਕਾਰ ਨੇ ਅਜ਼ਾਦੀ-ਪੱਖੀ ਖਾਲਿਸਤਾਨ ਲਿਬਰੇਸ਼ਨ ਫੋਰਸ ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਦੇ ਘਰੇਲੂ ਮਾਮਲਿਆਂ ਦੀ ਵਜ਼ਾਰਤ ਨੇ ਬੁੱਧਵਾਰ (ਦਸੰਬਰ 26) ਨੂੰ ਇਹ ਸੂਚਨਾ ਜਾਰੀ ਕਰਕੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਨਾਂ ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਵਿਚ ਸ਼ਾਮਲ ਕਰ ਦਿੱਤਾ ਹੈ।
ਵਿਸ਼ੇਸ਼ ਜਾਂਚ ਦਲ(ਐਸ ਆਈ ਟੀ) ਵਲੋਂ ਦਲਜੀਤ ਸਿੰਘ ਚੀਮਾ ਨੂੰ ਫਰੀਦਕੋਟ ਵਿਖੇ ਕੈਂਪ ਦਫਤਰ ਵਿਚ 29 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦੇ ਮੁਖੀ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਚੱਲ ਰਹੀ ਸ਼ਹੀਦੀ ਸਭਾ ਮੌਕੇ ਲਾਈ ਗਏ ਸਿਆਸੀ ਮੰਚ ਤੋਂ ਆ ਰਹੀਆਂ ਲੋਕ ਸਭਾਂ ਚੋਣਾਂ ਵਿਚ ਸ਼੍ਰੋ.ਅ.ਦ.(ਅ) ਮਾਨ ਅਤੇ ਬਹੁਜਨ ਮੁਕਤੀ ਪਾਰਟੀ ਦੇ ਗਠਜੋੜ ਨੂੰ ਜਿਤਾਉਣ ਦਾ ਸੱਦਾ ਦਿੱਤਾ।
ਸੰਸਾਰ ਵਿਚ ਉਹ ਕੌਮਾਂ ਕਦੇ ਵੀ ਜਿੰਦਾ ਨਹੀਂ ਰਹਿ ਸਕਦੀਆਂ, ਜਿੰਨ੍ਹਾ ਕੌਮਾਂ ਵਿੱਚ ਕੁਰਬਾਨੀ ਦਾ ਜਜ਼ਬਾ ਨਾ ਹੋਵੇ। ਜਿੰਨ੍ਹਾਂ ਕੌਮਾਂ ਕੋਲ ਕੁਰਬਾਨੀਆਂ ਹੋਇਆ ਕਰਦੀਆਂ ਹਨ, ਉਹ ਕੌਮਾਂ ਸੰਸਾਰ ਅੰਦਰ ਸੂਰਜ ਦੀ ਤਰ੍ਹਾਂ ਚਮਕਦੀਆਂ ਹਨ। ਸੰਸਾਰ ਵਿੱਚ ਸਿੱਖ ਕੌਮ ਦੂਜੀਆਂ ਕੌਮਾਂ ਨਾਲੋਂ ਵੱਖਰੀ ਹੈ ਕਿਉਂਕਿ ਸਿੱਖ ਕੌਮ ਕੋਲ ਕੁਰਬਾਨੀ ਭਰੇ ਉਹ ਸਾਕੇ ਹਨ, ਜਿੰਨ੍ਹਾਂ ਦੀ ਮਿਸਾਲ ਸੰਸਾਰ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।
ਇਸ ਮੌਕੇ ਉੱਤੇ ਯੂਨੀਵਰਸਿਟੀ ਵਲੋਂ ਇਸ ਸ਼ਹੀਦੀ ਦਿਹਾੜੇ ਨੂੰ ਅਕਾਦਮਿਕ ਰੂਪ ਵਿੱਚ ਮਨਾਉਂਦਿਆਂ ਇਕ ਸੈਮੀਨਾਰ ਵੀ ਕਰਵਾਇਆ ਗਿਆ। ਇਸਦਾ ਵਿਸ਼ਾ ‘ਸਰਹਿੰਦ ਦਾ ਸ਼ਹੀਦੀ ਸਾਕਾ: ਧਾਰਮਿਕ ਆਜ਼ਾਦੀ ਦੇ ਸੰਦਰਭ ਵਿਚ’ ਰਖਿਆ ਗਿਆ।
« Previous Page — Next Page »