ਬੀਤੇ ਕੱਲ੍ਹ ਪਾਕਿਸਤਾਨੀ ਫੌਜ ਵਲੋਂ ਦੋ ਭਾਰਤੀ ਜਹਾਜ ਡੇਗਣ ਮਗਰੋਂ ਕਬਜੇ 'ਚ ਰੱਖੇ ਗਏ ਭਾਰਤੀ ਹਵਾਈ ਫੌਜ ਦੇ ਉਡਣਖਟੋਲਾ ਚਲਾਉਣ ਵਾਲੇ ਬੰਦੇ ਅਭਿਨੰਦਨ ਨੂੰ ਪਾਕਿਸਤਾਨ ਨੇ ਛੱਡਣ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਹੈ ਕਿ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਮਹਿਤਾ,ਬਾਬਾ ਸੇਵਾ ਸਿੰਘ ਖਡੂਰ ਸਾਹਿਬ,ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਰਜਿੰਦਰ ਸਿੰਘ ਮਹਿਤਾ, ਨਿਰਮਲ ਸਿੰਘ ਠੇਕੇਦਾਰ ਚੀਫ ਖਾਲਸਾ ਦੀਵਾਨ, ਇੰਦਰਜੀਤ ਸਿੰਘ ਗੋਗੋਆਣੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇੰਦਰਜੀਤ ਸਿੰਘ ਸ਼ਾਮਿਲ ਹਨ ਤੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਣਗੇ।
ਗੁਰੂ ਤੇਗ ਬਹਾਦਰ ਗੁਰਦੁਆਰਾ (ਲੈਸਟਰ) ਵਿਖੇ ਅੰਤਰਾਸ਼ਟਰੀ ਪੰਜਾਬੀ (ਮਾਂ-ਬੋਲੀ) ਕਾਨਫਰੰਸ "ਪੂਰਬੀ ਅਤੇ ਪੱਛਮੀ ਪੰਜਾਬ ਦੀ ਮਾਂ ਬੋਲੀ" ਦਾ ਸਾਂਝਾ ਸਮਾਗਮ 9 ਅਤੇ 10 ਮਾਰਚ 2019 ਨੂੰ ਕਰਵਾਇਆ ਜਾ ਰਿਹਾ ਹੈ।
ਅਕਤੂਬਰ 2018 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਪੰਥਕ ਮੁੱਦੇ ਵਿਚਾਰਨ ਲਈ ਪੰਥਕ ਅਸੈਂਬਲੀ ਦਾ ਦੂਜਾ ਇਜਲਾਸ 2 ਮਾਰਚ 2019 ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਭਵਨ,ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।
ਅਦਾਲਤ ਦੇ ਬਾਹਰ ਮ੍ਰਿਤਕ ਗੁਰਮੇਲ ਸਿੰਘ ਦੀ ਮਾਂ ਤੇਜ ਕੌਰ ਅਤੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਪੇਸ਼ੇ ਵਜੋਂ ਡਰਾਇਵਰੀ ਕਰਦਾ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਸਾਰਾ ਘਰ ਹੀ ਉਜਾੜ ਦਿੱਤਾ।
ਅੱਜ ਦਿਨ ਦੀ ਚੜਾਅ ਨਾਲ ਹੀ ਪਾਕਿਸਤਾਨੀ ਲੜਾਕੂ ਜਹਾਜਾਂ ਦੇ ਹਮਲੇ ਅਤੇ ਇਸ ਦੀ ਜਵਾਬੀ ਕਾਰਵਾਈ ਕਰਨ ਗਏ ਭਾਰਤੀ ਹਵਾਈ ਸੈਨਾ ਦੇ ਜਹਾਜ਼ ਨੂੰ ਪਾਕਿਸਤਾਨ ਵਲੋਂ ਸੁੱਟ ਕੇ ਹਵਾਈ ਫੌਜੀ ਨੂੰ ਫੜ੍ਹ ਲੈਣ ਦੀਆਂ ਖਬਰਾਂ ਬਾਅਦ ਸਰਹੱਦੀ ਜਿਲ੍ਹੇ ਅੰਮ੍ਰਿਤਸਰ ਵਿਚ ਵੀ ਚਰਚਾ ਦਾ ਵਿਸ਼ਾ ਰਹੀਆਂ।
ਇਸ ਵੇਲੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਰਾਜਪਾਲ ਵੀ.ਪੀ ਬਦਨੌਰ ਨੇ ਵੱਡੇ ਅਹੁਦਿਆਂ ਵਾਲੇ ਅਫਸਰਾਂ ਨਾਲ ਬੈਠਕ ਕਰਕੇ ਪ੍ਰਬੰਧਾਂ ਅਤੇ ਹੋਰਨਾਂ ਪ੍ਰਸ਼ਾਸਕੀ ਹਾਲਾਤਾਂ ਦਾ ਜਾਇਜਾ ਲਿਆ।
ਵਿਚਾਰ ਮੰਚ ਸੰਵਾਦ ਵਲੋਂ "ਗੁਰਮਤਿ ਵਿਚ ਹੁਕਮ ਅਤੇ ਨਦਰਿ" ਵਿਸ਼ੇ ਉੱਤੇ ਇਕ ਗੋਸ਼ਟਿ ਗੁਰਦੁਆਰਾ ਟਾਹਲੀ ਸਾਹਿਬ (ਪਾਤਿਸ਼ਾਹੀ 10ਵੀਂ), ਪਿੰਡ ਰਤਨ (ਨੇੜੇ ਜੋਧਾਂ-ਮਨਸੂਰਾਂ- ਪੱਖੋਵਾਲ ਸੜਕ) ਜਿਲ੍ਹਾ ਲੁਧਿਆਣਾ ਵਿਖੇ ਮਿਤੀ 4 ਮਾਰਚ, 2019 (ਦਿਨ: ਸੋਮਵਾਰ) ਸਵੇਰੇ 10 ਵਜੇ ਤੋਂ ਕਰਵਾਈ ਜਾ ਰਹੀ ਹੈ।
ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਰਕੇ ਥੋੜ੍ਹੇ ਚਿਰ ਪਹਿਲਾਂ ਹੀ ਪੰਜਾਬ ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਹਵਾਈ ਅੱਡਿਆਂ ਦੀਆਂ ਉਡਾਣਾ ਉੱਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਪੁਲਵਾਮਾ ਹਮਲੇ ਤੋਂ ਮਗਰੋਂ ਵਧੇ ਹੋਏ ਤਣਾਅ ਤੋਂ ਬਾਅਦ ਏਅਰਪੋਰਟ ਅਥਾਰਟੀ ਆਫ ਇੰਡੀਆ ਵਲੋਂ ਜਾਣਕਾਰੀ ਜਾਰੀ ਕੀਤੀ ਗਿਆ ਹੈ ਕਿ ਪੰਜਾਬ ਅਤੇ ਕਸ਼ਮੀਰ ਵਿਚਲੇ ਏਅਰਪੋਰਟ ਤਿੰਨ ਮਹੀਨੇ ਲਏ ਬੰਦ ਕਰ ਦਿੱਤੇ ਗਏ ਹਨ।
Next Page »