ਭਾਰਤੀ ਫੌਜੀਆਂ 'ਤੇ ਹੋਏ ਹਮਲੇ ਮਗਰੋਂ ਭੀੜ ਵਲੋਂ ਫਿਰਕੂ ਤਰਜਾਂ ਤੇ ਬਦਲਾ ਲੈਣ ਦੇ ਨਾਅਰੇ ਲਾਏ ਗਏ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਸੜਕਾਂ ਤੇ ਟਾਇਰਾਂ ਨੂੰ ਅੱਗ ਲਾ ਕੇ ਭਿਆਨਕ ਮਾਹੌਲ ਬਣਾਉਣ ਦੇ ਯਤਨ ਕੀਤੇ ਗਏ। ਭੀੜ ਨੇ ਕਈਂ ਥਾਈ ਪ੍ਰਸ਼ਾਸਕੀ ਰੋਕਾਂ ਦੀ ਉਲੰਘਣਾ ਵੀ ਕੀਤੀ, ਹਾਲਾਂਕਿ ਇਸ ਵੇਲੇ ਤੀਕ ਕੋਈ ਵੱਡੀ ਹਿੰਸਕ ਘਟਨਾ ਨਹੀ ਵਾਪਰੀ।
ਬੀਤੀ ਦੁਪਹਿਰ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਮਾਰੇ ਜਾਣ ਵਾਲੇ ਫੌਜੀਆਂ ਦੀ ਗਿਣਤੀ 40 'ਤੇ ਪਹੁੰਚ ਗਈ ਹੈ ਅਤੇ ਚਾਰ ਜਣਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਵਿਚਾਰ ਮੰਚ ਸੰਵਾਦ ਵਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਦੀਵਾਨ ਕਰਵਾਏ ਜਾ ਰਹੇ ਹਨ।
ਤਿੰਨ ਸਿੱਖ ਕਾਰਕੁੰਨਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਅਤੇ ਤਸਵੀਰਾਂ ਦੇ ਅਧਾਰ 'ਤੇ ਉਮਰਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਦਲ ਖਾਲਸਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ ਤੀਕ ਬਰਗਾੜੀ ਇਨਸਾਫ ਮੋਰਚੇ ਦੀਆਂ ਮੰਗਾਂ ਨਾ ਮੰਨੀਆਂ ਤਾਂ ਤੈਅ ਸ਼ੁਦਾ ਰਣਨੀਤੀ ਤਹਿਤ 20 ਫਰਵਰੀ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਜਾਵੇਗਾ।ਕਮੇਟੀ ਨੇ ਇਹ ਵੀ ਸਾਫ ਕੀਤਾ ਹੈ ਕਿ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਜਥੇਦਾਰ ਮੰਡ,ਜਥੇਦਾਰ ਦਾਦੂਵਾਲ ਤੇ ਜਥੇਦਾਰ ਅਜਨਾਲਾ ਸਰਬੱਤ ਖਾਲਸਾ ਨੂੰ ਹੀ ਜਵਾਬ ਦੇਹ ਹਨ।ਜੇਕਰ ਲੋੜ ਮਹਿਸੂਸ ਹੋਈ ਤਾਂ ਜਥੇਦਾਰ ਹਵਾਰਾ ਸਾਲ 2019 ਦੀ ਵੈਸਾਖੀ ਮੌਕੇ ਸਰਬੱਤ ਖਾਲਸਾ ਸੱਦ ਸਕਦੇ ਹਨ।
ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਲਮ ਵਿਹਾਰ ਕਲੋਨੀ,ਪਿੰਡ ਦਾਦ, ਪੱਖੋਵਾਲ ਸੜਕ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਇੱਕ ਬੰਦੇ ਨੂੰ ਪੁਲਸ ਨੇ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਦਰ ਦੇ ਥਾਣੇਦਾਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਬੇਅਦਬੀ ਦੇ ਦੋਸ਼ੀ ਦੀ ਸ਼ਨਾਖਤ ਗੁਰਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਾਲਮ ਵਿਹਾਰ ਵਜੋਂ ਹੋਈ ਹੈ। ਪੁਲਸ ਨੇ ਉਸ ਖਿਲਾਫ ਧਾਰਾ 295-ਏ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਕੋਲੋਂ ਕਿਤਾਬਾਂ, ਸ਼ਹੀਦਾਂ ਦੀਆਂ ਇਤਿਹਾਸਕ ਤਸਵੀਰਾਂ ਅਤੇ ਇਸ਼ਤਿਹਾਰ ਮਿਲਣ ਕਾਰਨ ਉਹਨਾਂ ਨੂੰ “ਦੇਸ਼ ਵਿਰੁਧ ਜੰਗ ਛੇੜਨ” ਦਾ ਦੋਸ਼ੀ ਗਰਦਾਨਦਿਆਂ ਉਮਰ ਕੈਦ ਦੀ ਸਜਾ ਸੁਣਾਏ ਜਾਣ ਤੇ ਉੱਠ ਰਹੇ ਸਵਾਲਾਂ ਦੇ ਦੌਰਮਿਆਨ ਹੀ ਬਲਾਚੌਰ ਪੁਲਿਸ ਇਨ੍ਹਾਂ ਨੌਜਵਾਨਾਂ ਵਿਚੋਂ ਅਰਵਿੰਦਰ ਸਿੰਘ ਨੂੰ ਨਵੇਂ ਮਾਮਲੇ ਵਿਚ ਨਾਮਜ਼ਦ ਕਰਕੇ ਆਪ ਹੀ ਸਵਾਲਾਂ ਦੇ ਘੇਰੇ ਚ ਆ ਗਈ ਹੈ।
ਬੀਤੇ ਕਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦੀ ਜਥੇਬੰਦੀ ਸੱਥ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਨਵਾਂ ਸ਼ਹਿਰ ਸੈਸ਼ਨ ਕੋਰਟ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦੇ ਮੁੱਦੇ ਉੱਪਰ ਵਿਚਾਰ ਚਰਚਾ ਰੱਖੀ ਗਈ ਜਿਸ ਵਿੱਚ ਹਾਈ ਕੋਰਟ ਦੇ ਸੀਨੀਅਰ ਵਕੀਲ ਆਰ ਐਸ ਬੈਂਸ ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ।
ਜਰਮਨ ਦੀਆ ਸੰਗਤਾਂ ਨੂੰ ਵਰਲਡ ਸਿੱਖ ਪਾਰਲੀਮੈਂਟ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਅਤੇ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਸਿੱਖ ਕਾਰਕੁੰਨਾਂ ਵਲੋਂ ਰੱਖੀ ਗਈ ਜਰਮਨ ਬੈਠਕ ਰੱਖੀ ਗਈ ।
ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਸ਼ਹੀਦ ਭਾਈ ਝਿਲਮਣ ਸਿੰਘ ਗੋਰਸੀਆਂ ਤੇ ਸ਼ਹੀਦ ਭਾਈ ਬਲਧੀਰ ਸਿੰਘ ਰਾਮਗੜ੍ਹ ਨੂੰ ਪੰਜਾਬ ਦੀ ਅਕਾਲੀ ਬਰਨਾਲਾ ਸਰਕਾਰ ਦੀ ਪੁਲੀਸ ਨੇ 4 ਫਰਵਰੀ, 1986 ਨੂੰ ਨਕੋਦਰ ਵਿਚ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ।
« Previous Page — Next Page »