ਦਲ ਖ਼ਾਲਸਾ ਨੇ ਕੇਂਦਰ ਸਰਕਾਰ ਦੀ ਪੰਜਾਬ ਵਿੱਚ ਪਰਮਾਣੂ ਬਿਜਲੀ-ਘਰ ਬਣਾਉਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਪੰਜਾਬ-ਹਿਤੈਸ਼ੀ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇੱਕਸੁਰ ਅਤੇ ਇੱਕਸਾਰ ਹੋ ਕੇ ਇਸ ਖਤਰਨਾਕ ਅਤੇ ਨੁਕਸਾਨਦਾਇਕ ਤਜਵੀਜ਼ ਨੂੰ ਰੱਦ ਕਰਨ।
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ ਠੋਸ ਕਾਰਵਾਈ ਨਾ ਹੋਣ ’ਤੇ ਪੰਜਾਬ ਦੇ ਮੁੱਖ ਅਮਰਿੰਦਰ ਸਿੰਘ ਉੱਤੇ ਗੰਭਰ ਸਵਾਲ ਚੁੱਕੇ ਹਨ।
ਝੂਠੇ ਪੁਲੀਸ ਮੁਕਾਬਲੇ ਵਿੱਚ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਲਈ ਜ਼ਿੰਮੇਵਾਰ ਚਾਰ ਪੁਲੀਸ ਦੋਸ਼ੀਆਂ ਨੂੰ ਮੁਆਫੀ ਦੇਣ ਉੱਤੇ ਦਲ ਖਾਲਸਾ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਕਰੜੇ ਹੱਥੀ ਲੈਦਿਆਂ ਉਹਨਾਂ ਦੇ ਫੈਸਲੇ ਨੂੰ ਕਾਨੂੰਨ ਅਤੇ ਇਨਸਾਫ ਨਾਲ ਕੋਝਾ ਮਜ਼ਾਕ ਦਸਿਆ ਹੈ।
ਬੇਅਦਬੀ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿੱਚ ਹੋਈ ਮੌਤ ਤੇ ਟਿਪਣੀ ਕਰਦਿਆਂ ਸਾਬਕਾ ਉਪ ਮੁਖ ਮੰਤਰੀ ਤੇ ਫਿਰੋਜਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਹੈ ਕਿ ‘ਇਹ ਕਤਲ ਭਾਵਨਾਵਾਂ ਦੇ ਵਹਿਣ ਤਹਿਤ ਕੀਤੀ ਕਾਰਵਾਈ ਹੈ’। ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਸ਼ੈਅ ਨਹੀ ਹੈ ਬੱਸ ਹਰ ਕਿਸੇ ਨੁੰ ਕੁਰਸੀ ਦੀ ਪਈ ਹੋਈ ਹੈ’।
ਸਿੱਖ ਯੂਥ ਵਿੰਗ ਬੰਗਲੌਰ ਵੱਲੋਂ "1984 ਜਿਹੀ ਨਸਲਕੁਸ਼ੀ ਮੁੜ ਵਾਪਰਨ ਦਾ ਕੀ ਖਦਸ਼ਾ ਹੈ ਤੇ ਕਿਉਂ?" ਵਿਸ਼ੇ ਉੱਤੇ ਇਕ ਵਿਚਾਰ ਚਰਚਾ ਮਿਤੀ 27 ਜਨਵਰੀ, 2019 ਨੂੰ ਸ਼੍ਰੀ ਗੁਰੂ ਹਰਕ੍ਰਿਸ਼ਨ ਹਾਈ ਸਕੂਲ (ਨੇੜੇ ਗੁਰਦੁਆਰਾ ਸਿੰਘ ਸਭਾ, ਉਲਸੂਰ, ਬੰਗਲੌਰ) ਵਿਖੇ ਕਰਵਾਈ ਗਈ। ਇਸ ਮੌਕੇ ਸ. ਪਰਮਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕਰ ਰਹੇ ਹਾਂ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ (ਖਾ.ਮਿ.ਆ.) ਦੀ ਅਹਿਮ ਇਕਤਰਤਾ ਵਿਚ ਹਰਜੀਤ ਸਿੰਘ ਸਹਾਰਨ ਮਾਜਰਾ ਦੇ ਝੂਠੇ ਮੁਕਾਬਲੇ ਦੇ ਦੋਸ਼ੀਆਂ ਨੂੰ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜ਼ੁਰਮ ਮਾਫ ਕਰਕੇ ਰਿਹਾਅ ਦੀ ਕਾਰਵਾਈ ਨੂੰ ਗੰਭਰਤਾ ਨਾਲ ਲੈਂਦਿਆਂ ਇਸ ਦੀ ਸਖਤ ਨਿਖੇਧੀ ਕੀਤੀ ਗਈ।
ਪੰਜਾਬ ਵਿਚ ਹੋਏ ‘ਮਨੁੱਖਤਾ ਖਿਲਾਫ ਜ਼ੁਰਮਾਂ’ ਦੇ ਮਾਮਲੇ ਵਿਚ ਦੋਸ਼ੀ ਭਾਰਤੀ ਸਟੇਟ ਦੇ ਕਰਿੰਦਿਆਂ ਨੂੰ ਦਿੱਤੀ ਗਈ ਛੂਟ ਤੇ ਮਾਫੀ ਦੀ ਨੀਤੀ ਬੇਰੋਕ ਜਾਰੀ ਹੈ ਜਿਸ ਦਾ ਸਬੂਤ ਉਸ ਵੇਲੇ ਮੁੜ ਉਜਾਗਰ ਹੋਇਆ ਜਦੋਂ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਿਦਨੌਰ ਨੇ 1993 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਚਾਰ ਪੁਲਿਸ ਵਾਲਿਆਂ ਦਾ ਜ਼ੁਰਮ ਮਾਫ ਕਰਕੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਜਾਰੀ ਕਰ ਦਿੱਤਾ।
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22 ਜੂਨ) ਦੀ ਸ਼ਾਮ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਗੁਰੂ ਦੋਖੀ ਮਹਿੰਦਰਪਾਲ ਬਿੱਟੂ ਨੂੰ ਜੇਲ੍ਹ ਵਿਚ ਹੀ ਨਜ਼ਰਬੰਦ ਦੋ ਹੋਰਨਾਂ ਕੈਦੀਆਂ ਵੱਲੋਂ ਮਾਰਿਆ ਗਿਆ।
ਸਿੱਖ ਯੂਥ ਵਿੰਗ ਬੰਗਲੌਰ ਵੱਲੋਂ "ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦਾ ਪੰਥ ਅਤੇ ਪੰਜਾਬ ਨਾਲ ਸਰੋਕਾਰ" ਵਿਸ਼ੇ ਉੱਤੇ ਇਕ ਵਿਚਾਰ ਚਰਚਾ ਮਿਤੀ 27 ਜਨਵਰੀ, 2019 ਨੂੰ ਸ਼੍ਰੀ ਗੁਰੂ ਹਰਕ੍ਰਿਸ਼ਨ ਹਾਈ ਸਕੂਲ (ਨੇੜੇ ਗੁਰਦੁਆਰਾ ਸਿੰਘ ਸਭਾ, ਉਲਸੂਰ, ਬੰਗਲੌਰ) ਵਿਖੇ ਕਰਵਾਈ ਗਈ। ਇਸ ਮੌਕੇ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕਰ ਰਹੇ ਹਾਂ।
ਪਾਠਕ ਜੀ, ਜੇਕਰ ਤੁਸੀਂ ਇਸ ਜੀਵਨੀ ਦਾ ਤੀਜਾ ਭਾਗ ਨਹੀਂ ਪੜ੍ਹਿਆ ਤਾਂ ਇਹ ਤੰਦ ਛੂਹੋ:- ਰਾਣੀ ਸਦਾ ਕੌਰ ਦਾ ਖਾਲਸਾ ਰਾਜ ...
Next Page »