ਸਿੱਖ ਸੰਘਰਸ਼ ਦੌਰਾਨ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ 2 ਅਕਤੂਬਰ ਨੂੰ ਸਲਾਨਾ ਯਾਦਗਾਰੀ ਭਾਸ਼ਣ ਕਰਵਾਇਆ ਜਾ ਰਿਹਾ ਹੈ।
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ 3 ਅਗਸਤ, 2019 ਨੂੰ ਕਰਵਾਈ ਗਈ ਇਕ ਵਿਚਾਰ-ਚਰਚਾ ਵਿਚ ਇਸ ਜਥੇਬੰਦੀ ਦੇ ਮੁਖੀ ਸ. ਪਰਮਜੀਤ ਸਿੰਘ ਮੰਡ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਪੰਜਾਬ ਦੀ ਆਰਥਿਕਤਾ ਉੱਤੇ ਪੈ ਰਹੇ ਅਸਰ ਅਤੇ ਦਰਿਆਈ ਪਾਣੀਆਂ ਦੀ ਵਰਤੋਂ ਪੰਜਾਬ ਵਿਚ ਹੀ ਕਰਨ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਅੰਕੜਿਆਂ ਸਹਿਤ ਜਾਣਕਾਰੀ ਭਰਪੂਰ ਤਕਰੀਰ ਕੀਤੀ ਸੀ।
ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪਹਿਲੇ ਸਿੱਖ ਪੁਲਿਸ ਅਫਸਰ ਸ. ਸੰਦੀਪ ਸਿੰਘ ਧਾਲੀਵਾਲ ਨੂੰ ਬੀਤੇ ਕੱਲ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਸੰਦੀਪ ਸਿੰਘ ਧਾਲੀਵਾਲ ਹਿਊਸਟਨ ਸ਼ਹਿਰ ਦਾ 'ਡਿਪਟੀ ਸ਼ੈਰਿਫ' ਸੀ। ਉਸ ਨੂੰ ਹਿਊਸਟਨ ਦੇ ਸਮੇਂ ਮੁਤਾਬਕ 1 ਵਜੇ ਦੁਪਹਿਰੇ ਗੋਲੀਆਂ ਮਾਰੀਆਂ ਗਈਆਂ ਸਨ ਅਤੇ 4 ਵਜੇ ਤੱਕ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ।
ਝੂਠ ਦਾ ਰਾਮ ਰੌਲਾ ਪਿਆ ਪੱਕਦਾ ਸੱਚ ਹੁਣ ਛਾਤੀ ਠੋਕ ਨਹੀਂ ਸਕਦਾ। ਰਾਮ ਦਾ ਮਹਲ ਬਨਾਵਣ ਤੋਂ ਹੁਣ 'ਰਾਮ' ਵੀ ਸਾਨੂੰ ਰੋਕ ਨਹੀਂ ਸਕਦਾ।।
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਸਿੱਖ ਸੱਭਿਆਚਾਰ” ਵਿਸ਼ੇ ਉੱਤੇ ਮਿਤੀ 29 ਸਤੰਬਰ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ ਹਨ। ਸੰਵਾਦ ਵੱਲੋਂ ਕਰਵਾਏ ਜਾ ਰਹੇ ਉਕਤ ਸਮਾਗਮ ਵਿਚ ਪੰਜਾਬ ਦੀ ਸੱਭਿਅਤਾ ਦੇ ਸਨਮੁਖ ਖੜ੍ਹੇ ਹੋਏ ਇਸ ਮਸਲੇ ਬਾਰੇ ਵਿਦਵਾਨ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।
ਜਿੱਥੇ ਕਿ ਇੰਡੀਅਨ ਉਪਮਹਾਂਦੀਪ ਵਿਚ ਆਮ ਖਬਰ ਅਦਾਰੇ ਤਾਂ ਸਰਕਾਰੀ ਬੋਲੀ ਬੋਲ ਹੀ ਰਹੇ ਹਨ ਓਥੇ ਜਾਣਕਾਰੀ ਦੇ ਬਦਲਵੇਂ ਮੰਚ ਵਜੋਂ ਉੱਭਰੀ 'ਬਿਜਲ ਸੱਥ' (ਸੋਸ਼ਲ ਮੀਡੀਆ) ਨੂੰ ਵੀ ਸਰਕਾਰ ਕਾਬੂ ਹੇਠ ਰੱਖਣਾ ਚਾਹੁੰਦੀ ਹੈ। ਇਸੇ ਮਨੋਰਥ ਲਈ ਪਿਛਲੀ ਮੋਦੀ ਸਰਕਾਰ ਵੇਲੇ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਬਣਾਉਣ ਦਾ ਵਿਵਾਦਤ ਫੈਸਲਾ ਲਿਆ ਗਿਆ ਸੀ ਜੋ ਕਿ ਬਿਜਾਲ (ਇੰਟਰਨੈਟ) ਦੀ ਵਰਤੋਂ ਕਰਨ ਵਾਲਿਆਂ ਦੀ ਜਸੂਸੀ ਕਰਨ ਦਾ ਬੜਾ ਵੱਡਾ ਸਾਧਨ ਬਣਨਾ ਸੀ।
ੳੁਹ ਕਹਿੰਦੇ ਨੇ ਅਾ ਜਾਣੀ ਏ ਸਾਡੀ ਭਾਸ਼ਾ ਥੋੜੇ ਚਿਰ ਨੂੰ ਸੱਚ ਈ ਹੋਣੈ!
ਉਮਰ-ਕੈਦ ਦੇ ਕਾਨੂੰਨ ਤਹਿਤ ਬਣਦੀ ਮਿਆਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦਾ ਮਾਮਲਾ ਪਿਛਲੇ ਸਮੇਂ ਦੌਰਾਨ ਕਈ ਵਾਰ ਚਰਚਾ ਵਿਚ ਰਿਹਾ ਹੈ। ਹੁਣ ਇਕ ਵਾਰ ਫਿਰ ਇਸ ਮਸਲੇ ਉੱਤੇ ਸਰਗਰਮੀ ਤੇਜ ਹੈ।
Next Page »