ਜਸਟਿਨ ਟਰੂਡੋ ਦੀ ਫੇਰੀ ਮੌਕੇ ਅਮਰਿੰਦਰ ਸਿੰਘ ਨੇ ਭਾਵੇਂ ਉਸ ਨੂੰ ਮਿਲਣ ਤੋਂ ਇਨਕਾਰ ਤਾਂ ਨਹੀਂ ਕੀਤਾ ਪਰ ਲਗਾਤਾਰ ਖਾਲਿਸਤਾਨ ਵਾਲੇ ਮਾਮਲੇ ਉੱਤੇ ਬਿਆਨਬਾਜੀ ਕੀਤੀ ਅਤੇ ਕੈਨੇਡਾ ਰਹਿੰਦੇ ਸਿੱਖਾਂ ਵਿਰੁੱਧ ਟਰੂਡੋ ਕੋਲ ਸ਼ਿਕਾਇਤਾਂ ਲਾਈਆਂ।
ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਗਏ ਇਤਰਾਜਯੋਗ ਬਿਆਨ ਤੋਂ ਬਾਅਦ ਹੋ ਰਹੀ ਕਰੜੀ ਨਿਖੇਧੀ ਦੇ ਚੱਲਦਿਆਂ ਐਤਵਾਰ (23 ਫਰਵਰੀ) ਨੂੰ ਪੁਲਿਸ ਮੁਖੀ ਨੇ ਆਪਣੀ ਕਹੀ ਗੱਲ ਉੱਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ ਘੱਟ-ਗਿਣਤੀ ਕੌਮਾਂ ਵਿਰੁੱਧ ਉੁਹ ਜੋ ਕੁਝ ਵੀ ਕਰਦਾ ਹੈ ਉਸਦਾ ਅੰਦਰੂਨੀ ਮਾਮਲਾ ਹੈ, ਨੂੰ ਮੁਢੋ ਰੱਦ ਕਰਨ ਅਤੇ ਸਰਗਰਮ ਦਖਲਅੰਦਾਜੀ ਕਰਕੇ ਜਿਥੇ ਮੋਦੀ ਹਕੂਮਤ ਨੂੰ ਦੁਨੀਆਂ ਸਾਹਮਣੇ ਜੁਆਬਦੇਹ ਬਨਾਉਣ ਉੱਥੇ ਪ੍ਰਭੂਸਤਾ ਸੰਪੰਨ ਸਵੈ-ਰਾਜ ਲਈ ਲੜ ਰਹੀਆਂ ਕੌਮਾਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਵਿੱਚ ਮਦਦਗਾਰ ਹੋਣ।
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।
(21 ਫਰਵਰੀ ਨੂੰ) ਜਾਰੀ ਕੀਤੇ ਇਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਕਤ ਅਦਾਰਿਆਂ ਦੀਆਂ ਤਖਤੀਆਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਬੋਲੀ ਵਿੱਚ ਲਿਖਣਾ ਲਾਜਮੀ ਕਰ ਦਿੱਤਾ ਗਿਆ ਹੈ
ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਸ. ਜਸਵੰਤ ਸਿੰਘ ਕੰਵਲ ਲੰਘੀ 1 ਫਰਵਰੀ ਨੂੰ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿੱਤ ਅੰਤਿਮ ਅਰਦਾਸ ਸਮਾਗਮ ਪਿੰਡ ਢੁੱਡੀਕੇ (ਜ਼ਿਲ੍ਹਾ ਮੋਗਾ) ਦੇ ਗੁਰਦੁਆਰਾ ਸਾਹਿਬ ਵਿਖੇ 10 ਫਰਵਰੀ 2020 ਨੂੰ ਹੋਇਆ।
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਲੀ ਸਲਤਨਤ ਦੀ ਫੇਰੀ ਤੋਂ ਪਹਿਲਾਂ ਵਾਈਟ ਹਾਊਸ ਵੱਲੋਂ ਸਿਖਸ ਫਾਰ ਜਸਟਿਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਕਰਨ ਦੀ ਖਬਰ ਇਸ ਸਮੇਂ ਚਰਚਾ ਵਿੱਚ ਹੈ।
ਸਿਆਣੇ ਵੈਦ ਪੁਰਾਣੇ ਰੋਗ ਨੂੰ ਪਹਿਲਾਂ ਜੜੋਂ ਪੁੱਟਦੇ ਹਨ। ਸਿੱਖ ਪਛਾਣ ਦਾ ਸਵਾਲ ਭਾਸ਼ਾ ਜਾਂ ਸਭਿਆਚਾਰ ਤੋਂ ਅੱਗੇ ਰੂਹਾਨੀ ਅਤੇ ਵਿਚਾਰਧਾਰਕ ਆਧਾਰ ਵਾਲਾ ਹੈ। ਇਸ ਕਰਕੇ ਸਿੱਖ ਪਛਾਣ ਦੇ ਸੁਆਲ ਨੂੰ ਸਭਿਅਤਾ ਵਜੋਂ ਵੇਖਣਾ ਚਾਹੀਦਾ ਹੈ।
ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਸਾਹਿਤਕਾਰ ਸਰਦਾਰ ਜਸਵੰਤ ਸਿੰਘ ਕੰਵਲ ਲੰਘੇ ਦਿਨੀਂ (1 ਫਰਵਰੀ 2020 ਨੂੰ) ਚਲਾਣਾ ਕਰ ਗਏ ਸਨ। 15 ਫਰਵਰੀ 2020 ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੈਕਟਰ 28, ਚੰਡੀਗੜ੍ਹ ਵਿਖੇ ਉਨ੍ਹਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ।
ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਤਜਵੀਜੀ ਨਾਗਰਿਕਤਾ ਰਜਿਸਟਰ (ਨਾ.ਰਜਿ.) ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਚੱਲ ਰਹੇ ਧਰਨੇ ਦਾ ਪ੍ਰਬੰਧ ਕਰਨ ਵਾਲੀਆਂ ਬੀਬੀਆਂ ਅਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਗਏ ਦੋ ਵਿਚੋਲਿਆਂ ਦਰਮਿਆਨ ਅੱਜ ਧਰਨੇ ਵਾਲੀ ਥਾਂ ਖਾਲੀ ਗੱਲ ਖਾਲੀ ਕਰਨ ਲਈ ਗੱਲਬਾਤ ਹੋਈ।
« Previous Page — Next Page »