ਗੁ: ਚਰਨ ਕੰਵਲ ਸਾਹਿਬ, ਪਾਤਿਸਾਹੀ ੬ਵੀਂ, ਬੰਗਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਕੁਰਬਾਨ ਹੋਏ ਜੀਆਂ ਦੀ ਯਾਦ ਵਿੱਚ, ਅਤੇ ਜੇਲ੍ਹਾਂ ਵਿੱਚ ਨਜ਼ਰਬੰਦ ਕੀਤੇ ਜੀਆਂ ਦੀ ਚੜ੍ਹਦੀਕਲਾ ਹਿਤ ਕਰਵਾਏ ਗਏ ਸਮਾਗਮ ਵਿੱਚ ਭਾਈ ਹਰਦੀਪ ਸਿੰਘ ਡਿਬਡਿਬਾ ਵੱਲੋਂ ਮਨ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ।
ਦਿੱਲੀ ਵਿਖੇ ਤਿੰਨ ਕਿਸਾਨ ਮਾਰੂ ਕਾਨੂੰਨਾਂ ਦੇ ਖਾਤਮੇ ਨੂੰ ਲੈਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ ਉਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦੀ ਨੌਜ਼ਵਾਨੀ ਵੱਲੋਂ ਕੀਤੀ ਗਈ ਫਖ਼ਰ ਵਾਲੀ ਕਾਰਵਾਈ ਨੂੰ ਹੁਕਮਰਾਨਾਂ ਵੱਲੋਂ ਮੰਦਭਾਵਨਾ ਅਧੀਨ ਨਿਸ਼ਾਨਾਂ ਬਣਾਉਦੇ ਹੋਏ ਜੋ 177 ਦੇ ਕਰੀਬ ਕਿਸਾਨਾਂ, ਮਜਦੂਰਾਂ ਅਤੇ ਨੌਜ਼ਵਾਨਾਂ ਉਤੇ ਝੂਠੇ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕੀਤੀਆ ਗਈਆ ਹਨ,
ਨਵੇ ਖੇਤੀ ਕਾਨੂੰਨਾਂ ਦੀ ਆੜ ਹੇਠ ਹੋ ਰਿਹਾ ਮਨੁੱਖੀ ਅਧਿਕਾਰਾਂ ਦਾ ਘਾਣ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਅਤੇ ਗੁਰਦੁਆਰਾ ਸਰਾਭਾ ਨਗਰ ਲੁਧਿਆਣਾ ਕਿਸਾਨ ਕਾਨੂੰਨ 2020 ਤੇ ਵਿਚਾਰ ਚਰਚਾ 7 ਫਰਵਰੀ, 2021 ਨੂੰ ਕਰਵਾਈ ਗਈ।
ਕਿਸਾਨੀ ਸੰਘਰਸ਼ ਬਾਰੇ ਬਿਜਲ ਸੱਥ (ਸੋਸ਼ਲ ਮੀਡੀਆ) ਤੋਂ ਜਾਣਕਾਰੀ ਹਾਸਿਲ ਕਰਨ ਬਾਰੇ ਇੱਕ ਦਸਤਾਵੇਜ਼ (ਟੂਲਕਿੱਟ) ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਾਈਬਰ ਕਰਾਈਮ ਦਸਤੇ ਨੇ ਬੰਗਲੂਰੂ ਤੋਂ ਵਾਤਾਵਰਣ ਪ੍ਰੇਮੀ ਤੇ ਕਾਰਕੁੰਨ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਸ਼ਨਿੱਚਰਵਾਰ (13 ਫਰਵਰੀ) ਨੂੰ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦਿਸ਼ਾ ਰਵੀ ਵੀ ਟੂਲਕਿੱਟ ਲਿਖਣ ਵਾਲਿਆਂ ਵਿੱਚ ਸ਼ਾਮਿਲ ਹੈ।
ਸਿੰਘੂ-ਕੁੰਡਲੀ, ਟੀਕਰੀ ਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਵੱਲੋਂ 26 ਜਨਵਰੀ ਤੋਂ ਬਾਅਦ ਕਈ ਕਿਸਾਨਾਂ ਤੇ ਨੌਜਵਾਨਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ।
ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਅੱਜ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ।
ਨਵੇਂ ਬਣੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਤਕਰੀਬਨ ਹਰ ਵਰਗ ਦਾ ਜ਼ਬਰਦਸਤ ਸਹਿਯੋਗ ਪ੍ਰਾਪਤ ਹੋਇਆ ਹੈ। ਜਦੋਂ ਸੰਘਰਸ਼ ਪੰਜਾਬ ਵਿੱਚ ਹੀ ਸੀ ਓਦੋਂ ਤੋਂ ਹੀ ਵੱਖ ਵੱਖ ਵਰਗਾਂ ਦੁਆਰਾ ਹਰ ਸੰਭਵ ਤਰੀਕੇ ਰਾਹੀਂ ਸੰਘਰਸ਼ ਵਿੱਚ ਯੋਗਦਾਨ ਪਾਇਆ ਗਿਆ।
26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਲਾਲ ਕਿਲੇ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ ਤਹਿਤ ਪੰਜਾਬ ਭਰ ਦੇ ਅਲੱਗ-ਅਲੱਗ ਇਲਾਕਿਆਂ ਨਾਲ ਸੰਬੰਧਿਤ ਤਕਰੀਬਨ 122 ਨੌਜਵਾਨ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਲਗਭਗ 25 ਨੌਜਵਾਨ ਅੱਜ ਵੀ ਲਾਪਤਾ ਹਨ।
ਚੰਡੀਗੜ੍ਹ – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀਕਲਾ ...
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਤੋਂ ਅਗਲੇ 3-4 ਦਿਨ ਅਸਲ ਮਾਅਨੇ ਵਿੱਚ ਸੰਘਰਸ਼ ਦਾ ਦੌਰ ਸੀ। 26 ਤਰੀਕ ਦੇ ਘਟਨਾਕ੍ਰਮ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਦੇ ਲਾਲ ਕਿਲੇ ‘ਚ ਦਾਖਲੇ, ਕੇਸਰੀ ਨਿਸ਼ਾਨ ਤੇ ਕਿਸਾਨੀ ਝੰਡਾ ਝੁਲਾਉਣ ਅਤੇ ਤਿਰੰਗੇ ਦੇ ਕਥਿਤ ਅਪਮਾਨ ਦੇ ਹਵਾਲੇ ਨਾਲ ਗੋਦੀ ਮੀਡੀਏ ਰਾਹੀਂ ਮਨੋਵਿਗਿਆਨਿਕ ਹਮਲਾ ਵਿੱਢਿਆ।
« Previous Page — Next Page »