ਕੁੱਪ-ਰਹੀੜੇ ਤੇ ਕੁਤਬਾ-ਬਾਹਮਣੀਆਂ ਵਿਚਕਾਰ ਮੈਦਾਨ ਵਿਚ ਵਾਪਰੇ ਘੱਲੂਘਾਰੇ ਵਿੱਚ ਸ਼ਹੀਦ ਹੋਣ ਵਾਲ਼ਿਆਂ ਸਿੰਘਾਂ ਦਾ ਖੂਨ ਅਜਾਈਂ ਨਹੀਂ ਗਿਆ। ਇਹ ਡੁੱਲ੍ਹਿਆ ਖੂਨ ਆਪਣਾ ਰੰਗ ਲ਼ਿਆਇਆ
ਇਕ ਵਿਦਿਆਰਥੀ ਨੂੰ ਸਭ ਤੋਂ ਪਹਿਲਾ ਉਸ ਦੇ ਘਰ ਦਾ ਮਾਹੌਲ ਪ੍ਰਭਾਵਿਤ ਕਰਦਾ ਹੈ ਅਤੇ ਇਸ ਤੋਂ ਬਾਅਦ ਸਕੂਲ ਜਾਂ ਕਾਲਜ ਵਿਚਲਾ ਮਾਹੌਲ। ਜਿਸ ਦੌਰਾਨ ਸਾਡੇ ਵੱਖ-ਵੱਖ ਲੋਕਾਂ ਨਾਲ ਸੰਬੰਧ ਸਥਾਪਿਤ ਹੁੰਦੇ ਹਨ। ਪਰਿਵਾਰਿਕ ਰਿਸ਼ਤਿਆਂ ਨਾਲ ਅਸੀਂ ਗਹਿਰੇ ਪੱਧਰ 'ਤੇ ਜੁੜੇ ਹੁੰਦੇ ਹਾਂ, ਜਿਸ ਕਾਰਨ ਪਰਿਵਾਰ ਵਿਚਲਾ ਮਾਹੌਲ ਸਾਡੀ ਮਾਨਸਿਕ ਸਥਿਤੀ ਨੂੰ ਘੜ੍ਹਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ।
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਿਲਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਨਿਆਂਕਾਰ ਰਣਜੀਤ ਸਿੰਘ ਦੇ ਲੇਖੇ’ ਦਾ ਪੰਜਾਬੀ ਉਲੱਥਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਿਤਾਬ ਹੁਣ ਛਪ ਕੇ ਆ ਚੁੱਕੀ ਹੈ ਅਤੇ ਪੰਜਾਬ ਤੇ ਇੰਡੀਆ ਸਮੇਤ ਦੁਨੀਆ ਭਰ ਵਿਚ ਰਹਿੰਦੇ ਪਾਠਕ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸਿਆਸਤ ਰਾਹੀਂ ਮੰਗਵਾ ਸਕਦੇ ਹਨ।
ਜਦੋਂ ਅਹਿਮਦ ਸ਼ਾਹ ਅਬਦਾਲੀ ਪਾਣੀਪਤ ਦੀ ਲੜਾਈ ਮਰਹੱਟਿਆਂ ਤੋਂ ਜਿੱਤ ਕੇ ਵਾਪਸ ਜਾ ਰਿਹਾ ਸੀ ਤਾਂ ਸਿੱਖ ਉਸ ਵੇਲੇ ਅਬਦਾਲੀ ਦੀ ਫ਼ੌਜ ਤੇ ਹਮਲਾ ਕਰਦੇ ਹਨ ਕਿਸੇ ਜੇਤੂ ਬਾਦਸ਼ਾਹ ਤੇ ਇਸ ਤਰ੍ਹਾਂ ਹਮਲਾ ਕਰਨ ਦੇ ਅਰਥ ਉਸ ਦੇ ਮਾਣ ਅਤੇ ਪ੍ਰਤਿਸ਼ਠਾ ਤੇ ਡੂੰਘੀ ਸੱਟ ਸੀ। ਅਬਦਾਲੀ ਲਈ ਇਸ ਲੁੱਟ ਦੇ ਅਰਥ ਆਰਥਿਕ ਨੁਕਸਾਨ ਤੋਂ ਕਿਤੇ ਵੱਧ ਸਨ।
ਖਾਸ ਸੀ.ਬੀ.ਆਈ. ਜੱਜ ਹਰਿੰਦਰ ਕੇ. ਸਿੱਧੂ ਦੀ ਅਦਾਲਤ ਨੇ 31 ਜਨਵਰੀ 2022 ਨੂੰ ਸਾਬਕਾ ਇੰਸਪੈਕਟਰ ਮੇਜਰ ਸਿੰਘ, ਤਤਕਾਲੀ ਐਸ.ਐਚ.ਓ. ਥਾਣਾ ਸਦਰ, ਤਰਨਤਾਰਨ ਨੂੰ ਸਿੱਖ ਨੌਜਵਾਨ ਸੰਤੋਖ ਸਿੰਘ ਨੂੰ 1991 ਵਿੱਚ ਅਗਵਾ ਕਰਨ ਅਤੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਆਈ.ਪੀ.ਸੀ. ਦੀ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨਾ ਅਤੇ ਧਾਰਾ 344 ਤਹਿਤ 3 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਭਾਰਤ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਪਾਰਲੀਮੈਂਟ 'ਚ ਸਾਂਝੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਹਾਲਾਤ ਹੱਥੋਂ ਬਾਹਰ ਹੋ ਚੁੱਕੇ ਹਨ। ਇਸ ਮੁਤਾਬਕ ਪੰਜਾਬ ਦੇ 16 ਜਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਦੀ ਮਾਤਰਾ ਨਿਰਧਾਰਤ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਹੋਰ ਖਤਰਨਾਕ ਧਾਤਾਂ ਵੀ ਵੱਡੀ ਗਿਣਤੀ 'ਚ ਰਲੀਆਂ ਹੋਈਆਂ ਹਨ
« Previous Page