ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਖਾਲਸਾ ਪੰਥ ਵੱਲੋਂ ਸੰਗਤੀ ਤੌਰ ’ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਸਥਾਪਤ ਹੈ।
ਸਿੱਖ ਪਰੰਪਰਾ ਵਿੱਚ ਸਾਹਿਬਜ਼ਾਦਿਆਂ ਨੂੰ ‘ਬਾਬਾ’ ਕਹਿ ਕੇ ਸੰਬੋਧਨ ਹੋਇਆ ਜਾਂਦਾ ਹੈ, ਕਿਉਂਕਿ ਗੁਰੂ ਘਰ ਵਿੱਚ ਕਿਸੇ ਉੱਚੀ ਸ਼ਖ਼ਸੀਅਤ ਦੀ ਅਵਸਥਾ ਨੂੰ ਸਰੀਰ ਦੀ ਉਮਰ ਦੇ ਹਿਸਾਬ ਨਾਲ ਨਹੀਂ, ਸੁਰਤ ਦੇ ਉੱਚੇ ਸਫਰ ਦੇ ਪ੍ਰਸੰਗ ਵਿੱਚ ਵੇਖਿਆ ਜਾਂਦਾ ਹੈ। ‘ਬਾਬਾ’ ਦੀ ਸਥਾਪਤ ਅਤੇ ਨਿਆਰੀ ਪਰੰਪਰਾ ਨੂੰ ਸਰਕਾਰ ਵੱਲੋਂ ਆਪਣੇ ਤੌਰ ’ਤੇ ‘ਬਾਲ’ ਦੇ ਸੰਬੋਧਨ ਵਿੱਚ ਬਦਲਣਾ, ਮੋਦੀ-ਸ਼ਾਹ ਸਰਕਾਰ ਦੀ ਸਿੱਖ ਪਰੰਪਰਾ ਵਿੱਚ ਘੋਰ ਦਖਲਅੰਦਾਜ਼ੀ ਹੈ।
ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਜੁੜੀ ਸ਼ਹੀਦੀ ਸਭਾ ਦੀਰਾਨ ਕਈ ਜੱਥਿਆਂ ਵੱਲੋਂ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬਾਨ ਦਾ ਸਵਾਂਗ ਰਚਦੀਆਂ ਫਿਲਮਾਂ ਵਿਖਾਉਣੀਆਂ ਬੰਦ ਕਰਕੇ ਸਿੱਖ ਰਵਾਇਤ ਵੱਲ ਪਰਤਣ ਦਾ ਉਪਰਾਲਾ ਕੀਤਾ ਗਿਆ ਹੈ।
ਉਜਾੜੇ ਨੂੰ 15 ਦਿਨ ਬੀਤ ਗਏ ਹਨ ਪਰ ਹਾਕਮਾਂ ਦਾ ਦਿਲ ਅਜੇ ਪਸੀਜਿਆ ਨਹੀਂ ਹੈ। ਲੋਕ ਬਜ਼ੁਰਗਾਂ ਤੇ ਬੱਚਿਆਂ ਨੂੰ ਕੜਾਕੇ ਦੀ ਠੰਢ ਵਿਚ ਰਾਤਾਂ ਕੱਟਦੇ ਦੇਖ ਦੇ ਕੇ ਹਉਕੇ ਭਰ ਰਹੇ ਹਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਅਰਬਨ ਅਸਟੇਟ ਫੇਸ-੨,ਪਟਿਆਲਾ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਮਿਤੀ 18 ਦਸੰਬਰ,2022 ਨੂੰ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਗਿਆ।
ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ।
ਗੁਰਦੁਆਰਾ ਸੰਤਪੁਰਾ ਸਾਹਿਬ ਪਟਿਆਲਾ ਗੇਟ ਸੰਗਰੂਰ ਵਿਖੇ ਕੱਲ ਸੰਤ ਬਾਬਾ ਸੁੰਦਰ ਸਿੰਘ ਜੀ ਬੇਦੀ ਅਲੀਬੇਗ ਵਾਲਿਆਂ ਦੀ ਸਲਾਨਾ ਯਾਦ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।
ਝਾਰੂ ਪੰਥਕ ਸਖਸ਼ੀਅਤਾਂ (ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ) ਨੇ ਜ਼ੀਰਾ ਸਾਂਝਾ ਮੋਰਚਾ ਉੱਤੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਕੀਤੀ ਜਾ ਰਹੀ ਪੁਲਿਸ ਵਧੀਕੀ ਦੀ ਨਿਖੇਧੀ ਕੀਤੀ ਹੈ।
ਗਾਮ੍ਰ ਪੰਚਾਇਤ,ਬਾਬਾ ਸਿਧਾਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਬੜਾ ਪਿੰਡ ਦੇ ਸਹਿਯੋਗ ਨਾਲ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸਿਧਾਣਾ ਜੀ ,ਬੜਾ ਪਿੰਡ(ਜਲੰਧਰ)ਵਿਖੇ ਮਿਤੀ 19 ਦਸੰਬਰ,2022 ਨੂੰ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਬੋਲਦਿਆ ਡਾ ਸੇਵਕ ਸਿੰਘ ਆਪਣੇ ਵਿਚਾਰ ਸੰਗਤ ਨਾਲ ਸਾਝੇ ਕੀਤੇ।
ਜੁਲਾਈ ਮਹੀਨੇ ਤੋਂ ਜ਼ੀਰੇ ਲੋਕਾਂ ਵੱਲੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਧਰਨਾ ਲਗਾਇਆ ਗਿਆ ਹੈ। ਜ਼ੀਰੇ ਨੇੜਲੇ ਪਿੰਡ ਮਨਸੂਰਵਾਲ ਵਿਚ ਸ਼ਰਾਬ ਅਤੇ ਖਤਰਨਾਕ ਰਸਾਇਣਾਂ ( ਕੈਮੀਕਲ ) ਦੇ ਕਾਰਖਾਨੇ ਮਾਲਬ੍ਰੋਸ ਵੱਲੋਂ ਰਸਾਇਣਾਂ, ਲਾਹਣ ਵਾਲਾ ਖਤਰਨਾਕ ਪਾਣੀ ਧਰਤੀ ਹੇਠਾਂ ਪਾਇਆ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਉੱਥੇ ਧਰਤੀ ਹੇਠਲਾ ਪਾਣੀ ਪੂਰੀ ਤਰ੍ਹਾਂ ਗੰਧਲਾ ਹੋ ਚੁੱਕਿਆ ਹੈ।
Next Page »