ਕਿਸਾਨੀ ਮੋਰਚਾ ਵਪਾਰੀ ਵਰਗ ਵੱਲੋਂ ਕਿਸਾਨਾਂ ਦੀ ਲੁੱਟ ਦੇ ਵਿਰੁੱਧ ਲੱਗਿਆ। ਅਜਿਹੇ ਹਾਲਾਤਾਂ ਚ ਇਹ ਅਹਿਮ ਹੈ ਕਿ ਖੇਤੀਬਾੜੀ ਦੀ ਹੰਢਣਸਾਰਤਾ ਨੂੰ ਵਿਚਾਰਿਆ ਜਾਵੇ। ਇਸੇ ਅਹਿਮ ਵਿਸ਼ੇ ਤੇ ਸੁਲਤਾਨਪੁਰ ਲੋਧੀ ਵਿਖੇ ,ਇਕਤਰਤਾ ਹਾਲ, ਮਾਰਕੀਟ ਕਮੇਟੀ ਦੇ ਦਫ਼ਤਰ ਚ ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਇੱਕ ਵਿਚਾਰ ਚਰਚਾ ਰੱਖੀ ਗਈ।
ਪੰਜਾਬ 'ਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਸਿਖਾਂ ਨੂੰ ਤੁਰੰਤ ਪੰਜਾਬ ਲਿਆ ਕੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ "ਜੂਨ-ਸਿੱਖ ਯਾਦਗਾਰੀ ਮਹੀਨਾ" ਵਜੋਂ ਮਨਾ ਰਹੇ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਇਹ ਅਹਿਮ ਇਕੱਤਰਤਾ ਗੁਰਦਾਸਪੁਰ ਵਿਖੇ ਹੋਈ।
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਇਕ ਵਿਚਾਰ ਗੋਸ਼ਟੀ ਰੱਖੀ ਗਈ ਹੈ, ਜਿਸ ਵਿਚ ਮੌਜੂਦਾ ਸਮੇਂ ਦੇ ਖੇਤੀਬਾੜੀ ਮਾਡਲ ਨੂੰ ਵਿਚਾਰਨ ਦੇ ਨਾਲ-ਨਾਲ ਖੇਤੀਬਾੜੀ ਦੀ ਹੰਢਣਸਾਰਤਾ ਵਿੱਚ ਤਕਨੀਕ ਕਿਵੇਂ ਸਹਾਇਤਾ ਕਰ ਸਕਦੀ ਹੈ?
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਭੁਪਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ।
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾਜ਼ ਕੌਂਸਲ (ਬੀ.ਸੀ.ਜੀ.ਸੀ) ਅਤੇ ਓਨਟਾਰੀਓ ਗੁਰਦੁਆਰਾਜ਼ ਕਮੇਟੀ (ਓ.ਜੀ.ਸੀ.) ਨੇ ਸਾਂਝੇ ਤੌਰ 'ਤੇ ਇੱਕ ਜਨਤਕ ਲੇਖਾ (ਰਿਪੋਰਟ) ਜਾਰੀ ਕੀਤਾ ਸੀ ਜੋ ਕਨੇਡਾ ਵਿੱਚ ਇੰਡੀਅਨ ਫੋਰਿਨ ਇੰਟਰਫੀਰੈਂਸ (ਨਜਾਇਜ਼ ਦਖਲ ਅੰਦਾਜ਼ੀ) ਅਤੇ ਖੁਫੀਆ ਗਤੀਵਿਧੀਆਂ ਦਾ ਪਰਦਾਫਾਸ਼ ਕਰਦਾ ਹੈ।
ਖਾੜਕੂ ਸੰਘਰਸ਼ ਦੀਆਂ ਆਗੂ ਸਫਾਂ ਵਿਚ ਰਹੇ ਭਾਈ ਦਲਜੀਤ ਸਿੰਘ ਵੱਲੋਂ ਖਾੜਕੂ ਸੰਘਰਸ਼ ਦੇ ਵਰਤਾਰੇ ਬਿਆਨ ਕਰਦੀ ਦੂਜੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ ੨: ਸਾਧਨ, ਸਬਬ, ਸਿਦਕ ਅਤੇ ਸ਼ਹਾਦਤ” ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਜਾਰੀ ਕੀਤੀ ਗਈ।
ਭਾਈ ਦਲਜੀਤ ਸਿੰਘ ਦੁਆਰਾ ਲਿਖੀ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ ਭਾਗ 2" ਕੱਲ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਜਾਰੀ ਕੀਤੀ ਜਾ ਰਹੀ ਹੈ।
ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਮਿਸਲ ਪੰਜ-ਆਬ ਕਮੇਟੀ ਮੈਂਬਰ ਭਾਈ ਜੁਝਾਰ ਸਿੰਘ ਜੀ ਦੇ ਪਿੰਡ ਕੇਸੋਪੁਰ ਵਿੱਚ ਹੋਏ ਇਕੱਠ ਵਿੱਚ ਇਲਾਕੇ ਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਹੱਕ ਵਿੱਚ ਮਤੇ ਪਾਏ ਗਏ।
Next Page »