ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਮੀਰੀ ਪੀਰੀ ਦਿਵਸ ਉੱਤੇ ੧੪ ਹਾੜ ੫੫੫ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸਜੀ।
ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੀਬ 100 ਸਾਲ ਦੇ ਵਕਫੇ ਬਾਅਦ ਸਿੱਖਾਂ ਵੱਲੋਂ ਸਾਂਝੇ ਤੌਰ ਉੱਤੇ ਗੁਰਮਤੇ ਰਾਹੀਂ ਸਾਂਝਾ ਫੈਸਲਾ ਲਿਆ ਗਿਆ। ਅੱਜ ਦੇ ਗੁਰਮਤੇ ਵਿਚ ਕਿਹਾ ਗਿਆ ਹੈ ਕਿ “ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਇੱਕ ਨਿਸ਼ਕਾਮ ਅਤੇ ਖੁਦ ਮੁਖਤਿਆਰ ਜਥਾ ਸਿਰਜਿਆ ਜਾਵੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਗੁਰਮਤਾ ਸੰਸਥਾ ਮੁਤਾਬਕ ਕਰੇ”।
ਅੱਜ ਮੀਰੀ-ਪੀਰੀ ਦਿਹਾੜਾ ਹੈ। ਛੇਵੇਂ ਸਤਿਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਨਾਲ ਸੰਬੰਧਤ ਪਵਿੱਤਰ ਦਿਵਸ ਹੈ। ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਕੀਤੀ। ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦਾ ਜਲੌਅ ਪਰਗਟ ਕਰਨ ਵਾਲਾ ਸ਼੍ਰੋਮਣੀ ਅਸਥਾਨ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਗੁਰਮਤਾ ਕਰਕੇ ਆਪਣੇ ਸਾਂਝੇ ਫੈਸਲੇ ਲੈਂਦਾ ਰਿਹਾ ਹੈ।
ਪੰਥ ਸੇਵਕ ਸਖਸ਼ੀਅਤਾਂ ਵਲੋਂ 28 ਜੂਨ ਨੂੰ ਮੀਰੀ ਪੀਰੀ ਦਿਵਸ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਗਈ ਹੈ। ਇਹਨਾਂ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵਲੋਂ ਪਿਛਲੇ ਸਮੇਂ ਤੋਂ ਪੰਥ ਅੰਦਰਲੇ ਵੱਖ-ਵੱਖ ਹਿੱਸਿਆਂ ਨਾਲ ਗੋਸ਼ਟੀਆਂ ਰਚਾਈਆਂ ਗਈਆ ਅਤੇ ਵਿਚਾਰ ਵਟਾਂਦਰੇ ਕੀਤੇ ਗਏ ਸਨ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ ਹੈ।
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਅੰਮ੍ਰਿਤਸਰ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਜਦੋਂ ਪ੍ਰਧਾਨ ਮੰਤਰੀ ਅਮਰੀਕਾ ਦੀ ਰਾਜਧਾਨੀ ਵਿਖ਼ੇ ਵ੍ਹਾਈਟ ਹਾਊਸ ਪੁੱਜੇ ਤਾ ਮਣੀਪੁਰ, ਪੰਜਾਬ, ਕਸ਼ਮੀਰ, ਨਾਗਾਲੈਂਡ, ਦਲਿਤ, ਈਸਾਈ ਭਾਈਚਾਰੇ ਦੇ ਲੋਕਾਂ ਦੇ ਵੱਡੇ ਇਕੱਠੇ ਨੇ ਪ੍ਰਧਾਨ ਮੰਤਰੀ ਦਾ ਸਖ਼ਤ ਵਿਰੋਧ ਕੀਤਾ ।
ਪੰਥ ਸੇਵਕਾਂ ਵੱਲੋਂ ਸਾਰੇ ਵਿਸ਼ਵ ਦੇ ਸਿੱਖਾਂ ਦੇ ਸਹਿਯੋਗ ਨਾਲ ਵਿਸ਼ਵ ਸਿੱਖ ਇਕੱਤਰਤਾ ਸ੍ਰੀ ਅਨੰਦਪੁਰ ਸਾਹਿਬ ਵਿਖੇ ੨੮ ਜੂਨ ੨੦੨੩ ਨੂੰ ਸੱਦੀ ਗਈ ਹੈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਗੁਰਦੁਆਰਾ ਐਕਟ ਵਿੱਚ ਤਰਮੀਮ ਭਗਵੰਤ ਮਾਨ ਸਰਕਾਰ ਦਾ ਸਿੱਖਾਂ ਦੇ ਧਾਰਮਿਕ ਮਾਲਿਆਂ ਵਿੱਚ ਦਖ਼ਲ ਹੈ। ਉਹਨਾ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਪ੍ਰਸਾਰਨ ਲਈ ਟੈਂਡਰਾਂ ਦੀ ਗੱਲ ਬਾਦਲ ਪਰਿਵਾਰ ਨੂੰ ਲਾਹਾ ਦਿਵਾਉਣ ਵਾਲੀ ਗੁਰਮਤਿ ਵਿਰੋਧੀ ਸੋਚ ਹੈ।
ਦਲ ਖ਼ਾਲਸਾ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਖਬਰ ਉਤੇ ਤਿੱਖਾ ਪ੍ਰਤੀਕਰਮ ਦੇਂਦਿਆਂ ਕਿਹਾ ਕਿ ਪੰਥ ਦੇ ਦੁਸ਼ਮਣਾਂ ਨੇ ਭਾਉ ਪਰਮਜੀਤ ਸਿੰਘ ਪੰਜਵੜ ਤੋਂ ਬਾਅਦ ਖ਼ਾਲਿਸਤਾਨ ਦੇ ਸੰਘਰਸ਼ ਦਾ ਇਕ ਹੋਰ ਕੀਮਤੀ ਹੀਰਾ ਸਾਥੋਂ ਖੋਹ ਲਿਆ ਹੈ।
Next Page »