February 22, 2023 | By ਸਿੱਖ ਸਿਆਸਤ ਬਿਊਰੋ
ਪਟਿਆਲਾ (22 ਫਰਵਰੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਵੱਲੋਂ ਸਾਂਝੇ ਤੌਰ ਤੇ ਪ੍ਰੋ. ਪੂਰਨ ਸਿੰਘ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਵਿਚਾਰ ਗੋਸ਼ਟੀ ‘ਪ੍ਰੋ. ਪੂਰਨ ਸਿੰਘ ਸਾਹਿਤ ਅਤੇ ਬੋਲੀ ਦਾ ਮਹੱਤਵ’ ਵਿਸ਼ੇ ਉੱਪਰ ਮਿਤੀ 23 ਫ਼ਰਵਰੀ 2023 ਸਵੇਰੇ 10:30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਵਿਚਾਰ ਗੋਸ਼ਟੀ ਵਿੱਚ ਮੁਖ ਵਕਤਾ ਦੇ ਤੌਰ ਡਾ. ਸਿੰਕਦਰ ਸਿੰਘ ਮੁਖੀ ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ ਸਾਹਿਬ ਆਪਣੇ ਵਿਚਾਰ ਸ੍ਰੋਤਿਆਂ ਨਾਲ ਸਾਂਝੇ ਕਰਨਗੇ।
ਇਸ ਵਿਚਾਰ ਗੋਸ਼ਟੀ ਵਿੱਚ ਡਾ. ਕੰਵਲਜੀਤ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਪ ਜੀ ਨੂੰ ਇਸ ਵਿਚਾਰ ਗੋਸ਼ਟੀ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
Related Topics: Mother Language Day, Patiala, Prof Puran Singh ji, Punjabi University Patiala