ਮਨਦੀਪ ਸਿੰਘ ਇਕ ਨੌਜਵਾਨ ਪੰਜਾਬੀ ਪੱਤਰਕਾਰ ਹੈ। ਉਸ ਨੇ ਪਹਿਲੇ ਕਿਸਾਨ ਮੋਰਚੇ ਵੇਲੇ ਵੀ ਦਿੱਲੀ ਦੇ ਬਾਰਡਰਾਂ ਉੱਤੇ ਪੱਤਰਕਾਰੀ ਕੀਤੀ ਸੀ। ਮਨਦੀਪ ਸਿੰਘ ਮੌਜੂਦਾ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਤੋਂ ਹੀ ਬਤੌਰ ਪੱਤਰਕਾਰ ਤੈਨਾਤ ਹੈ। ਉਸ ਵੱਲੋਂ ਕਿਸਾਨੀ ਅੰਦੋਲਨ 2024 ਦਾ ਅੱਖੀਂ ਡਿੱਠਾ ਹਾਲ ਬਿਆਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਇਹ ਚੌਥੀ ਕੜੀ ਪੇਸ਼ ਹੈ।
21 ਫਰਵਰੀ ਨੂੰ ਹਰਿਆਣੇ ਦੀਆਂ ਫੋਰਸਾਂ ਵੱਲੋਂ ਖਨੌਰੀ ਬਾਰਡਰ ਉੱਤੇ ਗੋਲੀ ਨਾਲ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਬਹੁਤ ਭਾਵਕ ਮਾਹੌਲ ਵਿੱਚ ਉਸਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਸੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜ਼ੀਰੋ ਐਫ.ਆਈ.ਆਰ. ਧਾਰਾ 302 ਅਤੇ 124 ਤਹਿਤ ਦਰਜ਼ ਕੀਤੇ ਜਾਣ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਗਿਆ ਸੀ।
ਮਾਤਾ ਜੀ ਬੀਬੀ ਸੁਰਜੀਤ ਕੌਰ ਗਿੱਲ ਦੀ ਨਿੱਘੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਭਰੋਵਾਲ ਖੁਰਦ ਜਿਲ੍ਹਾ ਲੁਧਿਆਣਾ ਵਿਖੇ ਮਿਤੀ 13 ਮਾਰਚ 2024, ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਪਾਏ ਜਾਣਗੇ।
ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ...
ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦਰਮਿਆਨ 18 ਫਰਵਰੀ ਦੀ ਮੀਟਿੰਗ ਅਜੇ ਚੱਲ ਹੀ ਰਹੀ ਕਿ ਖਨੌਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਦੀ ਖਬਰ ਆ ਗਈ। ਪਟਿਆਲੇ ਦੇ ਪਿੰਡ ਕਾਂਗਥਲਾ ਦੇ ਰਹਿਣ ਵਾਲੇ ਕਿਸਾਨ ਮਨਜੀਤ ਸਿੰਘ ਦੀ ਮੋਰਚੇ ਦੇ ਹਾਲਾਤਾਂ ਕਰਕੇ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਖਨੌਰੀ ਬਾਰਡਰ ਤੋਂ ਪਟਿਆਲੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਮੌਤ ਹੋ ਗਈ। ਕਿਸਾਨ ਮਨਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਬਲਾਕ ਪਾਤੜਾਂ ਦੇ ਪ੍ਰਧਾਨ ਸਨ।
ਹਲੇਮੀ ਰਾਜ ਦੀ ਸਥਾਪਨਾ ਅਤੇ ਖਾਲਸਾ ਜੀ ਦੇ ਬੋਲ ਬਾਲੇ ਵਾਸਤੇ ਸੰਘਰਸ਼ ਕਰਦਿਆਂ ਦਿੱਲੀ ਦਰਬਾਰ ਦੀ ਬੰਦੀ ਵਿੱਚ ਪਏ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਚੜ੍ਹਦੀ ਕਲਾ ਨਮਿਤ ਇੱਕ ਅਰਦਾਸ ਸਮਾਗਮ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਵਿਖੇ ਹੋਇਆ।
ਸਿੱਖ ਜਥੇਬੰਦੀਆ ਦੇ ਆਗੂਆਂ ਦਾ ਇਕ ਵਫ਼ਦ ਅੱਜ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਹਨਾਂ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ।
ਕਿਸਾਨੀ ਮੋਰਚੇ ਤੋਂ ਅੱਜ ਸਵੇਰੇ ਇਕ ਦੁੱਖਦਾਈ ਖਬਰ ਮਿਲੀ ਹੈ।
ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।
ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਲਈ ਜਿੰਮੇਵਾਰ ਹਰਿਆਣਾ ਦਾ ਮੁਖ ਮੰਤਰੀ ਖੱਟਰ, ਡੀ.ਜੀ.ਪੀ. ਹਰਿਆਣਾ ਤੇ ਕੇਂਦਰੀ ਗ੍ਰਹਿ ਮੰਤਰਾਲਾ ਜਿੰਮੇਵਾਰ ਹੈ, ਇਹਨਾਂ ਦੋਸ਼ੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਹੋ ਕੇ ਸਜ਼ਾ ਮਿਲਣੀ ਚਾਹੀਦੀ ਹੈ।
Next Page »