ਪੰਜਾਬ ਅੰਦਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪ੍ਰਤੀ ਆਪਣਾ ਸਟੈਂਡ ਅਤੇ ਨੀਤੀ ਸਪਸ਼ਟ ਕਰਦਿਆਂ ਦਲ ਖ਼ਾਲਸਾ ਨੇ ਐਲਾਨ ਕੀਤਾ ਕਿ ਉਹਨਾਂ ਦੀ ਜਥੇਬੰਦੀ ਵਲੋਂ ਭਾਰਤੀ ਨਿਜ਼ਾਮ ਹੇਠ ਹੋ ਰਹੀਆਂ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।
ਕਿਤਾਬਚਾ ‘ਅਦਬਨਾਮਾ’, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੱਡੀ ਥਾਂ ਤੇ ਰੱਖ ਕੇ ਸਿੱਖਾਂ ਵਜੋਂ ਕਰਨਯੋਗ ਕਾਰਜਾਂ ਦੀ ਨਿਸ਼ਾਨਦੇਹੀ ਕਰਦਾ ਹੈ। ਇਹ ਕਿਤਾਬਚਾ ਬੀਤੇ ਸਾਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਗੁਰਪੁਰਬ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਗੁਰੂ ਕੇ ਵਜ਼ੀਰ ਗ੍ਰੰਥੀ ਸਿੰਘਾਂ ਵਲੋਂ ਜਾਰੀ ਕੀਤਾ ਗਿਆ ਸੀ।
ਖਾਲਿਸਤਾਨ ਐਲਾਨ ਦਿਵਸ ਉੱਤੇ ਭਾਈ ਦਲਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਲਿਖਤੀ ਸੰਦੇਸ਼
ਸਿੱਖ ਵਿਚਾਰਕ ਭਾਈ ਸੇਵਕ ਸਿੰਘ ਦੀ ਪਲੇਠੀ ਕਿਤਾਬ “ਸ਼ਬਦ ਜੰਗ” 28 ਅਪ੍ਰੈਲ ਨੂੰ ਗੁਰਦੁਆਰਾ ਜੰਡਸਰ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਰਸਮੀ ਤੌਰ ਤੇ ਜਾਰੀ ਕੀਤੀ ਜਾਵੇਗੀ।
ਤੇਗਬੀਰ ਸਿੰਘ ਨੇ 5 ਸਾਲ ਦੀ ਛੋਟੀ ਉਮਰ ਵਿਚ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦਾ ਬੇਸ ਕੈਂਪ ਸਰ ਕੀਤਾ
ਲੰਘੀ 14 ਅਪ੍ਰੈਲ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੀ ਗਈ ਇੱਕ ਬੀਬੀ ਨੂੰ ਪੁਲਿਸ ਵੱਲੋਂ ਪਿਛਲੇ ਸਾਲ ਅਜਨਾਲਾ ਠਾਣੇ ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਸੀ।
ਤਸਕੀਨ ਚਮਕੀਲੇ ਨੂੰ ਲੁਧਿਆਣਾ ਮਾਰਕਾ ਗਾਇਕੀ ਦੀ ਪੈਦਾਵਾਰ ਦੱਸਦਾ ਹੈ। ਅਸਲ ਵਿੱਚ ਇਹ ਲੁਧਿਆਣਾ ਮਾਰਕਾ ਗਾਇਕੀ ਪੰਜਾਬ ਦੇ ਸੱਭਿਆਚਾਰ ਅਤੇ ਜੀਵਨ ਜਾਂਚ ਨੂੰ ਭਾਰਤੀ ਸੱਤਾ ਅਤੇ ਕਾਰਪੋਰੇਟ ਪੂੰਜੀਵਾਦ ਮੁਤਾਬਕ ਬਦਲਣ ਦਾ ਪੜਾਅ ਹੈ। ਇਸ ਲੁਧਿਆਣਾ ਮਾਰਕਾ ਗਾਇਕੀ ਨੇ ਪੰਜਾਬੀ ਬੰਦੇ ਨੂੰ ਮੰਡੀ ਦੇ ਮਾਲ ਵਜੋਂ ਵਿਕਣ ਵਾਲਾ ਅਤੇ ਮੰਡੀ ਦਾ ਉਪਭੋਗੀ ਬਣਾਇਆ ਹੈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਜੂਨ 1984 ਵਿਚ ਵਾਪਰੇ ਤੀਜੇ ਘੱਲੂਘਾਰੇ ਦੀ ਯਾਦ ਵਿਚ ਸੰਸਾਰ ਭਰ ਵਿਚ ਸਮਾਗਮਾਂ ਦੀਆਂ ਲੜੀਆਂ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਗਿਆ ਹੈ ਕਿ ਇਸ ਮੌਕੇ ਉੱਤੇ ਪੰਥਕ ਇਕਸੁਰਤਾ ਦਾ ਮਹੌਲ ਸਿਰਜਣ ਲਈ ਉਚੇਚੇ ਯਤਨ ਹੋਣੇ ਚਾਹੀਦੇ ਹਨ।
ਨਵੀਆਂ ਬਣੀਆਂ ਅਤੇ ਬਣ ਰਹੀਆਂ ਇਹਨਾਂ ਸੜਕਾਂ ਨਾਲ ਜੁੜਦੇ ਪੁਲ ਭਵਿੱਖ ਚ ਵੱਡੀ ਸਮੱਸਿਆ ਦਾ ਕਾਰਨ ਬਣ ਸਕਦੇ ਹਨ । ਸ਼ਹਿਰਾਂ ਤੋਂ ਬਾਹਰਵਾਰ (ਬਾਈਪਾਸ) ਸੜਕ ਕੱਢਦਿਆਂ, ਰੇਲ ਲੀਹਾਂ, ਜੋੜਨੀਆਂ (ਲਿੰਕ) ਸੜਕਾਂ ਆਦਿ ਦੇ ਉੱਪਰ ਤੋਂ ਪੁਲ ਬਣਾ ਕੇ ਆਵਾਜਾਈ ਨੂੰ ਗਤੀ ਚ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ ।
ਫਰਵਰੀ 2023 ਵਿੱਚ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵਿਰੁੱਧ ਥਾਣਾ ਅਜਨਾਲਾ ਵਿਖੇ ਦਰਜ ਹੋਏ ਇੱਕ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਲੜਕੀ ਨੂੰ ਗ੍ਰਿਫਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ।
Next Page »