5 ਜੂਨ 2024 ਨੂੰ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਪੰਥਕ ਦੀਵਾਨ ਸਜਾਇਆ ਗਿਆ।
ਗੁਰਦੁਆਰਾ ਸਾਹਿਬ, ਪਾਤਿਸ਼ਾਹੀ ਨੌਵੀ, ਪਿੰਡ ਕਣਕਵਾਲ ਵਿਖੇ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 10 ਜੂਨ 2024 ਨੂੰ ਹੋਏ ਗੁਰਮਤਿ ਸਾਮਗਮ ਦੌਰਾਨ ਪੰਥ ਸੇਵਕ ਸਖਸ਼ੀਅਤ ਅਤੇ ਖਾੜਕੂ ਸੰਘਰਸ਼ ਦੇ ਜਰਨੈਲ ਭਾਈ ਦਲਜੀਤ ਸਿੰਘ ਨੇ "ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ" ਵਿਸ਼ੇ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
29 ਜੁਲਾਈ 2024 ਨੂੰ ਪਿੰਡ ਬੁੱਧ ਸਿੰਘ ਵਾਲਾ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਖਾੜਕੂ ਸੰਘਰਸ਼ ਦੇ ਜਰਨੈਲ ਸ਼ਹੀਦ ਭਾਈ ਗੁਰਜੰਟ ਸਿੰਘ ਜੀ ਦੀ ਯਾਦ ਵਿਚ ਕਰਵਾਇਆ ਗਿਆ। ਇਸ ਸਮਾਗਮ ਵਿਚ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਸ਼ਹੀਦਾਂ ਦੀ ਅਜ਼ਮਤ, ਖਾਲਸਾ ਰਾਜ, ਦਿੱਲੀ ਦਰਬਾਰ ਦੀ ਨੀਤੀ, ਮੌਜੂਦਾ ਹਾਲਾਤ ਅਤੇ ਸਿੱਖਾਂ ਲਈ ਭਵਿੱਖ ਵਿਚ ਕਰਨਯੋਗ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਬੀਤੇ ਦਿਨੀਂ ਲੁਧਿਆਣਾ ਦੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਪੰਜਾਬ ਦਾ ਜਲ ਸੰਕਟ ਵਿਸ਼ੇ ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਵਿਚਾਰ ਗੋਸ਼ਟੀ ਦੌਰਾਨ ਪੰਜਾਬ ਦੇ ਜਲ ਸੰਕਟ ਦੇ ਤਿੰਨ ਵੱਖ ਵੱਖ ਪਹਿਲੂਆਂ - ਜਮੀਨੀ ਪਾਣੀਆਂ ਦੇ ਮੌਜੂਦਾ ਹਾਲਾਤ, ਦਰਿਆਈ ਪਾਣੀਆਂ ਦਾ ਮਸਲਾ ਅਤੇ ਪਾਣੀਆਂ ਦੇ ਪਲੀਤ ਹੋਣ ਦੇ ਮਸਲੇ ਨੂੰ ਵਿਚਾਰਿਆ ਗਿਆ।
ਸਮਾਜਕ-ਸਿਆਸੀ ਪਾਰਟੀ “ਮਿਸਲ ਸਤਲੁਜ” ਵੱਲੋਂ ਇਕ “ਰਾਜਨੀਤਕ ਚੇਤਨਾ ਚਰਚਾ” ਮਿਤੀ ੨੧ ਜੁਲਾਈ ੨੦੨੪ ਨੂੰ ਬਲਾਚੌਰ ਵਿਖੇ ਕਰਵਾਈ ਗਈ। ਇਸ ਵਿਚ ਮਿਸਲ ਸਤਲੁਜ ਦੇ ਨੁਮਾਇੰਦਿਆਂ ਨੇ ਪੰਜਾਬ ਦੀ ਵੋਟ ਸਿਆਸਤ ਨਾਲ ਜੁੜੇ ਕਈ ਮਸਲਿਆਂ ਬਾਰੇ ਗੱਲਬਾਤ ਕੀਤੀ।
ਖਾਲਸਾ ਪੰਥ ਦੀ ਰਾਜਨੀਤੀ ਪ੍ਰਤੀ ਪਹੁੰਚ ਲੋਕਾਈ ਦਾ ਭਲਾ ਕਰਨ ਵਾਲੀ ਹੈ ਤੇ ਖਾਲਸਾ ਜੀ ਨੇ ਇਸ ਗੱਲ ਦੀ ਪਹਿਰੇਦਾਰੀ ਕਰਨੀ ਹੈ ਕਿ ਚੱਲ ਰਹੇ ਸਿਆਸੀ ਨਿਜ਼ਾਮ ਲੋਕਾਈ ਦਾ ਭਲਾ ਕਰਨ
7 ਜੂਨ 2023 ਨੂੰ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਹਰਗੋਬਿੰਦਪੁਰ ਵਿਖੇ "ਘੱਲੂਘਾਰਾ ਜੂਨ 84" ਦੇ ਸਮੂਹ ਸਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਨੇ ਸੰਗਤਾਂ ਨਾਲ "ਘੱਲੂਘਾਰਾ ਜੂਨ 84" ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ
ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਕਲੰਕ ਧੋਣ ਲਈ ਸਰਕਾਰਾਂ ਨੇ ਕਾਰਖਾਨੇਦਾਰਾਂ ਨੂੰ ਸਤਲੁਜ ਦੇ ਬਿਲਕੁਲ ਕੰਢੇ ਤੇ ਲਿਆਉਣ ਦੀ ਤਜ਼ਵੀਜ ਲਿਆਂਦੀ। ਇਹ ਤਜਵੀਜ ਮੱਤੇਵਾੜਾ ਇੰਡਸਟਰੀਅਲ ਪਾਰਕ ਦੀ ਸੀ। ਇਸ ਤਜ਼ਵੀਜ ਨੂੰ ਲਿਆਉਣ ਵੇਲੇ ਇਹ ਬਿਲਕੁਲ ਨਹੀਂ ਸੋਚਿਆ ਗਿਆ ਕਿ ਸਤਲੁਜ ਦੇ ਬੰਨ੍ਹ ਦੇ ਐਨ ਨਾਲ ਇਹ ਕਾਰਖਾਨੇ ਲਾਉਣ ਨਾਲ ਤਾਂ ਦਰਿਆਈ ਪਾਣੀ ਪਲੀਤ ਹੋਣ ਦਾ ਖਤਰਾ ਹੋਰ ਵਧੇਗਾ।
ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਦਲ ਖਾਲਸਾ ਜਥੇਬੰਦੀ ਦੇ ਸਰਪ੍ਰਸਤ ਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ‘ਜੰਗ-ਏ-ਅਜ਼ਾਦੀ’ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਲ ਖਾਲਸਾ ਜਰਮਨੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ।
Next Page »