ਲੰਘੀ ੨੯ ਅਕਤੂਬਰ ੨੦੨੪ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੋਆਬੇ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂ ਹੇਠ ਢਾਹੇ ਜਾ ਰਹੇ ਬਬਰਾਂ ਦੇ ਬੁੰਗੇ ਨੂੰ ਰੋਕਣ ਲਈ ਲਾਮਬੰਦੀ ਕੀਤੀ।
ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ. ਸੇਵਕ ਸਿੰਘ ਨਾਲ ਗੁਰੂ ਦੀ ਧਰਤ ਪੰਜਾਬ ਦੀ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਬਾਰੇ ਕੀਤੀ ਗਈ ਖਾਸ ਗੱਲਬਾਤ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰਿਓ ਜੀ।
ਨਵੰਬਰ ੧੯੮੪ ਵਿੱਚ ਇੰਡੀਆ ਭਰ ਵਿੱਚ ਵਾਪਰੀ ਸਿੱਖ ਨਸਲਕੁਸ਼ੀ ਦੀ ੪੦ਵੀਂ ਵਰੇਗੰਢ ਮੌਕੇ ਅੱਜ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇੱਕ ਗੁਰਮਤਿ ਸਮਾਗਮ ਗੁਰਦੁਆਰਾ ਥੜਾ ਸਾਹਿਬ, ਇਆਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੌਕੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਛਾਪੀ ਜਾ ਰਹੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਨਾਮੀ ਪੁਸਤਕ ਲੜੀ ਤਹਿਤ ਦੂਜੀ ਕਿਤਾਬ ਜਾਰੀ ਕੀਤੀ ਗਈ। ਇਹ ਕਿਤਾਬ ਨੌਜਵਾਨ ਸਿੱਖ ਲੇਖਕਾਂ ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੱਲੋਂ ਲਿਖੀ ਗਈ ਹੈ।
ਪੰਜਾਬ ਅਤੇ ਪੰਥਕ ਸਿਆਸਤ ਇਸ ਵੇਲੇ ਅਜਿਹੀ ਨਾਜ਼ੁਕ ਸਥਿਤੀ ਵਿੱਚ ਹੈ ਕਿ ਜੇਕਰ ਇਸਦੀ ਪੁਨਰ ਸੁਰਜੀਤੀ ਵੱਲ ਕਦਮ ਨਾ ਚੁੱਕੇ ਗਏ ਤਾਂ ਇਹ ਸਿਆਸਤ ਖ਼ਤਮ ਹੋਣ ਦੇ ਕੰਢੇ ਪਹੁੰਚ ਸਕਦੀ ਹੈ।
ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿੱਚ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਜਿਸ ਵਿੱਚ 8000 ਤੋਂ ਵੱਧ ਨਿਰਦੋਸ਼ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਸਰਕਾਰੀ ਪੁਸ਼ਤਪਨਾਹੀ ਹੇਠ ਕਤਲ ਕਰ ਦਿੱਤਾ ਗਿਆ ਸੀ ਨੂੰ ‘ਸਿੱਖਾਂ ਦੀ ਨਸਲਕੁਸ਼ੀ’ ਕਰਾਰ ਦਿੰਦਿਆਂ ਦਲ ਖਾਲਸਾ ਨੇ ਸਿੱਖ ਕਤਲੇਆਮ ਦੇ 40 ਸਾਲਾਂ ਦੀ ਯਾਦ ਵਿੱਚ ਦੋ ਰੋਜ਼ਾ ਸਮਾਗਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ ਸੇਵਕ ਸਿੰਘ ਨਾਲ ਗੁਰੂ ਦੀ ਧਰਤ ਪੰਜਾਬ ਦੀ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਬਾਰੇ ਕੀਤੀ ਗਈ ਖਾਸ ਗੱਲਬਾਤ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰਿਓ ਜੀ।
ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਵਿਚ ਵਿਦੇਸ਼ੀ ਦਖਲ ਅੰਦਾਜ਼ੀ ਦੇ ਮਾਮਲੇ ਵਿਚ ਚੱਲ ਰਹੀ ਜਾਂਚ ਦੌਰਾਨ ਇੰਡੀਆ ਵੱਲੋਂ ਕਨੇਡਾ ਵਿਚ ਸਿੱਖਾਂ ਵਿਰੁਧ ਕਿਤੇ ਜਾ ਰਹੇ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦੇ ਕਈ ਤੱਥ ਸਾਹਮਣੇ ਆਏ ਹਨ।