January 7, 2026 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦਾ ਬੀਤੇ ਕੱਲ 6 ਜਨਵਰੀ 2025 ਨੂੰ ਸ਼ਹੀਦੀ ਦਿਹਾੜੇ ਤੇ ਗੁਰਦੁਆਰਾ ਸ਼ਹੀਦ ਗੰਜ ਨਿਹੰਗ ਬਾਬਾ ਗੁਰਬਖਸ਼ ਸਿੰਘ ਜੀ ਅੰਮਿ੍ਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ। ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ।

ਇਸ ਪਾਵਨ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਪੰਥਕ ਆਗੂ ਹਾਜ਼ਰ ਹੋਏ ਅਤੇ ਸ਼ਹੀਦਾਂ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।

Related Topics: Akal Takhat Sahib, dal khasla kawarpal singh, Shaheed Bhai Baint Singh Shaheed Bhai Kehar Singh Shaheed Bhai Satwant Singh, Simranjeet Singh Mann