ਮੋਗਾ: ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਸਰਕਾਰ ਨੇ ਡੇਰਾ ਸਿਰਸਾ ਦੇ ਪੰਜਾਬ ਵਿਚਲੀਆਂ ਸ਼ਾਖਾਵਾਂ ਦੀ ਸੁਰੱਖਿਆ ਲਈ 24 ਘੰਟੇ ਪੁਲਿਸ ਦਾ ਪਹਿਰਾ ਲਾ ਦਿੱਤਾ ਹੈ। ਮੋਗਾ ਵਿਖੇ ਥਾਣਾ ਸਿਟੀ ਦੀ ਪੁਲਿਸ ਮੁਤਾਬਕ ਡੇਰਾ ਸਿਰਸਾ ਨਾਲ ਸਬੰਧਤ ਕੋਟਕਪੂਰਾ ਬਾਈਪਾਸ ਉੱਤੇ ਡੇਰਾ ਸਿਰਸਾ ਦੀ ਸ਼ਾਖਾ ਦੀ ਸੁਰੱਖਿਆ ਲਈ ਪੁਲਿਸ ਦਾ ਪੱਕਾ ਪਹਿਰਾ ਲਾ ਦਿੱਤਾ ਗਿਆ ਹੈ।
ਇਸ ਤਰ੍ਹਾਂ ਡੀਐਸਪੀ ਬਾਘਾਪੁਰਾਣਾ ਸੁਖਦੇਵ ਸਿੰਘ ਥਿੰਦ ਨੇ ਵੀ ਡੇਰਾ ਸਿਰਸਾ ਨਾਲ ਸਬੰਧਤ ਬਾਘਾਪੁਰਾਣਾ ਅਤੇ ਪਿੰਡ ਚੀਦਾ ਸਥਿਤ ਸ਼ਾਖਾਵਾਂ ਦੀ ਸੁਰੱਖਿਆ ਲਈ ਪੁਲਿਸ ਦਾ 24 ਘੰਟੇ ਪੱਕਾ ਪਹਿਰਾ ਲਾਉਣ ਦੀ ਪੁਸ਼ਟੀ ਕੀਤੀ ਹੈ।
ਸਬੰਧਤ ਖ਼ਬਰ: ਚੋਣ ਕਮੀਸ਼ਨ ਦੀਆਂ ਹਦਾਇਤਾਂ ‘ਤੇ ਦਿੱਲੀ ਦੇ ਬਾਦਲ ਦਲ ਦੇ ਆਗੂਆਂ ਤੋਂ ਜਿਪਸੀਆਂ ਅਤੇ 24 ਗੰਨਮੈਨ ਵਾਪਸ ਲਏ ਗਏ … ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Dera Sauda Sirsa Branches In Punjab To Get Round The Clock Police Protection …