Site icon Sikh Siyasat News

ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 26ਵਾਂ ਸ਼ਹੀਦੀ ਦਿਹਾੜਾ 22 ਜਨਵਰੀ ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ: ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਭੇਜਦਿਅਾਂ ਦੱਸਿਆ ਕਿ ਸਿੱਖ ਕੌਮ ਦੀ ਅਜ਼ਾਦੀ ਲੲੀ 80-90 ਦੇ ਦਹਾਕੇ ‘ਚ ਚੱਲੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ੳੁਰਫ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 26ਵਾਂ ਸ਼ਹੀਦੀ ਦਿਹਾੜਾ ੳੁਹਨਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਮੰਡਿਆਲਾ, ਨੇੜੇ ਚੱਬਾ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ 22 ਜਨਵਰੀ ਨੂੰ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸਮਾਪਤੀ ਉਪਰੰਤ ਗੁਰਬਾਣੀ ਕੀਰਤਨ, ਕਥਾ ਵਿਚਾਰਾਂ, ਢਾਡੀ ਵਾਰਾਂ ਗਾਈਆਂ ਜਾਣਗੀਆਂ।

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ (ਫਾਈਲ ਫੋਟੋ)

ਭਾਈ ਬਲਵੰਤ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਅਾਲਾ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਅਤੇ ਸਿੱਖ ਕੌਮ ਦੀ ਅਜ਼ਾਦੀ ਲੲੀ ਸ਼ਹਾਦਤ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਆਪਣੀਆਂ ਫੌਜਾਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਚਾਲੀ ਦੇ ਕਰੀਬ ਗੁਰਦੁਆਰਿਆਂ ‘ਤੇ ਹਮਲਾ ਕਰਕੇ ਸਿੱਖ ਕੌਮ ਦੀ ਅਣਖ ਗ਼ੈਰਤ ਨੂੰ ਲਲਕਾਰਿਆ ਸੀ। ਜਿਸ ਕਾਰਨ ਸੈਂਕੜੇ ਸਿੱਖ ਨੌਜਵਾਨ ਹਥਿਆਰਬੰਦ ਸੰਘਰਸ਼ ਦੇ ਰਾਹ ਪਏ। ਇਸ ਮੌਕੇ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਟੋਨੀ ਅਤੇ ਭਾਈ ਜੱਸਾ ਸਿੰਘ ਮੰਡਿਅਾਲਾ ਭਰਾਤਾ ਸ਼ਹੀਦ ਭਾਈ ਗੁਰਸਾਹਿਬ ਸਿੰਘ ਅਾਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version