Site icon Sikh Siyasat News

ਸਿੱਖ ਨਸਲਕੁਸ਼ੀ 1984 ਸਬੰਧੀ ਬਰਤਾਨੀਆਂ ਦੀ ਪਾਰਲੀਮੈਂਟ ਵਿੱਚ ਸਮਾਗਮ 2 ਦਸੰਬਰ ਨੂੰ

ਲੰਡਨ (25 ਨਵੰਬਰ, 2014): 30 ਪਹਿਲਾਂ ਭਾਰਤ ਵਿੱਚ ਵਾਪਰੀ ਸਿੱਖ ਨਸਲਕੁਸ਼ੀ ਦੇ ਸਬੰਧ ਵਿੱਚ ਸਿੱਖ ਫੈੱਡਰੇਸ਼ਨ ਯੂ. ਕੇ. ਵੱਲੋਂ ਬਰਤਾਨੀਆ ਦੀ ਪਾਰਲੀਮੈਂਟ ਵਿਚ ਸਿੱਖ ਨਸਲਕੁਸ਼ੀ ਦੀ 30ਵੀਂ ਵਰ੍ਹੇਗੰਢ ਦੇ ਸਬੰਧ ਵਿਚ ਇਨਸਾਫ ਸਮਾਗਮ 2 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਇਸ ਮੌਕੇ ਮਨੁੱਖੀ ਅਧਿਕਾਰ ਸੰਸਥਾਵਾਂ, ਬਰਤਾਨੀਆ ਦੇ ਰਾਜਨੀਤਕ ਲੀਡਰ, ਇੰਗਲੈਂਡ ਭਰ ‘ਚੋਂ ਗੁਰੂ ਘਰਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਿੱਸਾ ਲੈ ਰਹੇ ਹਨ।

 ਭਾਈ ਗਿੱਲ ਨੇ ਕਿਹਾ ਕਿ ਬੀਤੇ 30 ਵਰਿ੍ਹਆਂ ਤੋਂ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਅਤੇ ਇਸ ਸਮੇਂ ਦੌਰਾਨ 10 ਕਮਿਸ਼ਨ ਬਿਠਾਏ ਜਾ ਚੁੱਕੇ ਹਨ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ।  ਅਜੇ ਤੱਕ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।

 ਉਨ੍ਹਾਂ ਇਹ ਵੀ ਕਿਹਾ ਕਿ 30 ਨਵੰਬਰ ਨੂੰ ਵੁਲਵਰਹੈਂਪਟਨ ਦੇ ਸੀਵਿਕ ਸੈਂਟਰ ਵਿਖੇ ਅਤੇ 11 ਦਸੰਬਰ ਨੂੰ ਯੂਰਪੀਅਨ ਪਾਰਲੀਮੈਂਟ ਵਿਚ ਯਾਦਗਰੀ ਸਮਾਗਮ ਕਰਵਾਏ ਜਾ ਰਹੇ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version