ਖਾਸ ਖਬਰਾਂ

ਮਨੁੱਖੀ ਅਧਿਕਾਰ ਕਾਰਕੂਨ ਤੀਸਤਾ ਸੀਤਲਵਾੜ ਦੀ ਗ੍ਰਿਫਤਾਰੀ ‘ਤੇ ਭਾਰਤੀ ਸੁਪਰੀਮ ਕੋਰਟ ਨੇ ਲਾਈ ਰੋਕ

February 13, 2015 | By

ਨਵੀਂ ਦਿੱਲੀ (12 ਫਰਵਰੀ), 2015): ਗੁਜਰਾਤ ਵਿੱਚ ਸੰਨ 2002 ਵਿੱਚ ਹੋਏ ਮੁਸਲਮਾਨਾ ਦੇ ਕਤਲੇਆਮ ਵਿੱਚ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਕਾਰਜ਼ਸੀਲ ਅਤੇ ਕਤਲੇਆਮ ਦੇ ਦੋਸੀਆਂ ਨੂੰ ਅਦਾਲਤੀ ਕਟਹਿਰੇ ਤੱਕ ਲਿਜਾਣ ਵਾਲੀ ਮਨੁੱਖੀ ਅਧਿਕਾਰ ਕਾਰਕੂਨ ਅਤੇ ਸਮਾਜ ਸੇਵਕਾ ਤੀਸਤਾ ਸੀਤਲਵਾੜ ਅਤੇ ਉਸਦੇ ਪਤੀ ਦੀ ਗ੍ਰਿਫਤਾਰੀ ‘ਤੇ ਭਾਰਤੀ ਸੁਪਰੀਮ ਕੋਰਟ ਨੇ ਇੱਕ ਦਿਨ ਦੀ ਰੋਕ ਲਾ ਦਿੱਤੀ ਹੈ।

ਮਨੁੱਖੀ ਅਧਿਕਾਰ ਕਾਰਕੂਨ ਤੀਸਤਾ ਸੀਤਲਵਾੜ ਤੇ ਉਸ ਦੇ ਪਤੀ ‘ਤੇ ਦੋਸ਼ ਹੈ ਕਿ ਉਨ੍ਹਾਂ ਸਾਲ 2002 ਵਿੱਚ ਗੁਜਰਾਤ ਵਿੱਚ ਹੋਏ ਮੁਸਲਮਾਨਾ ਦੇ ਸਮੂਜਿਕ ਕਤਲੇਆਮ ਤੋਂ ਪ੍ਰਭਾਵਿਤ ਗੁਲਬਗਾ ਸੁਸਾਇਟੀ ਵਿੱਚ ਕਤਲੇਆਮ ਦੀ ਯਾਦ ‘ਚ ਅਜਾਇਬ ਘਰ ਬਣਾਉਣ ਲਈ ਇਕੱਤਰ ਕੀਤੀ ਰਾਸ਼ੀ ਦੀ ਕਥਿਤ ਦੁਰਵਰਤੋਂ ਕੀਤੀ ਹੈ।

gulbarg-fund-case-teesta-setalvad-moves-sc-says-victim-of-vendetta

ਮਨੁੱਖੀ ਅਧਿਕਾਰ ਕਾਰਕੂਨ ਤੀਸਤਾ ਸੀਤਲਵਾੜ

ਭਾਰਤੀ ਸੁਪਰੀਮ ਕੋਰਿਟ ਤੋਂ ਰਾਹਤ ਮਿਲਣ ਤੋਂ ਬਾਅਦ ਪ੍ਰੈਸ ਨਾਲ ਗੱਲ ਕਰਦਿਆਂ ਸੀਤਲਵਾੜ ਨੇ ਕਿਹਾ ਕਿ ਉਸਨੂੰ ਗੁਜਰਾਤ ਮੁਸਲਿਲ ਕਤਲੇਆਮ ਦੇ ਪੀੜਤਾਂ ਦੀ ਹਮਾਇਤ ਕਰਨ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ।ਉਸਨੇ ਕਿਹਾ ਕਿ ਉਸਦੇ ਅਤੇ ਉਸਦੇ ਪਤੀ ਖਿਲਾਫ ਇੱਕ ਰਾਜਸੀ ਪਾਰਟੀ ਦੇ ਕਹਿਣ ਤੇ ਜੂਠੇ ਦਾਅਵਿਆਂ ਦੇ ਅਧਾਰ ‘ਤੇ ਪਰਚਾ ਦਰਜ਼ ਕਤਿਾ ਗਿਆ ਹੈ।

ਗੁਲਬਰਗ ਸੁਸਾਇਟੀ ਫੰਡ ਗਬਨ ਮਾਮਲੇ ‘ਚ ਗੁਜਰਾਤ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਸਬੰਧੀ ਅਰਜ਼ੀ ਖਾਰਜ ਹੋਣ ਪਿੱਛੋਂ ਸਮਾਜ ਸੇਵਿਕਾ ਤੀਸਤਾ ਸੀਤਲਵਾੜ ਨੂੰ ਸੁਪਰੀਮ ਕੋਰਟ ਤੋਂ ਇਕ ਦਿਨ ਦੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਤੀਸਤਾ ਦੀ ਗ੍ਰਿਫ਼ਤਾਰੀ ‘ਤੇ ਇਕ ਦਿਨ ਦੀ ਰੋਕ ਲਗਾ ਦਿੱਤੀ ਹੈ ਅਤੇ ਇਕ ਮਾਮਲੇ ‘ਚ ਕੱਲ੍ਹ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।

ਇਸ ਤੋਂ ਪਹਿਲਾਂ ਦੁਪਹਿਰ ਸਮੇਂ ਹਾਈ ਕੋਰਟ ਨੇ ਤੀਸਤਾ ਸੀਤਲਵਾੜ, ਉਸ ਦੇ ਪਤੀ ਜਾਵੇਦ ਅਨੰਦ ਅਤੇ ਹੋਰਨਾਂ ਦੀ ਅਗਾਊ ਜ਼ਮਾਨਤ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਤੀਸਤਾ ਸੀਤਲਵਾੜ ਨੇ ਗੁਜਰਾਤ ਵਿੱਚ ਮੁਸਲਮਾਨਾਂ ਦੇ ਹੋਏ ਕਤਲੇਆਮ ਵਿੱਚ ਪੀੜਤਾਂ ਨੂੰ ਇਨਸਾਫ ਦੁਆਉਣ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਬੰਦ ਕਰਵਾਉਣ ਲਈ ਲੰਬੀ ਜਦੋਜਹਿਦ ਕੀਤੀ ਹੈ। ਉਸਨੇ ਕਤਲੇਆਮ ਤੋਂ ਭੈਭੀਤ ਲੋਕਾਂ ਨੂੰ ਲੱਭਿਆ, ਉਨਾਂ ਨੂੰ ਮਾਨਸਿਕ ਤੌਰ ‘ਤੇ ਨਿਆ ਪ੍ਰਾਪਤ ਕਰਨ ਲਈ ਤਿਆਰ ਕੀਤਾ ਅਤੇ ਫਿਰ ਥਾਂ-ਥਾਂ ਘੁੰਮਕੇ ਪੀੜਤਾਂ ਤੋਂ ਦੋਸ਼ੀਆਂ ਵਿਰੁੱਧ ਹਲਫਨਾਮੇ ਇਕੱਠੇ ਕਰਕੇ ਅਦਾਲਤੀ ਚਾਰਾਜੋਈ ਸ਼ੁਰੂ ਕਰਵਾਈ।

ਕਤਲੇਆਮ ਦੇ ਪੀੜਤਾਂ ਦੇ ਹੱਕ ਵਿੱਚ ਖੜਨ ਕਰਕੇ ਤੀਸਤਾ ਸੀਲਤਵਾੜ ਕਾਫੀ ਸਮੇਂ ਤੋਂ ਸੱਤਾਧਾਰੀ ਧਿਰ ਦੀਆਂ ਅੱਖਾਂ ਵਿੱਚ ਰੜਕ ਰਹੀ ਹੈ। ਇਹ ਕੋਈ ਪਹਿਲਾ ਮੌਕਾ ਨਹੀਂ ਕਿ ਉਸ ‘ਤੇ ਇਲਜ਼ਾਮ ਲਾਏ ਗਏ ਹਨ, ਇਸਤੋਂ ਪਹਿਲਾਂ ਵੀ ਉਸਤੇ ਕਤਲੇਆਮ ਪੀੜਤਾਂ ਦੇ ਝੂਠੇ ਹਲਫੀਆਂ ਬਿਆਨ ਇਕੱਠੇ ਕਰਨ ਦੇ ਦੋਸ਼ ਵੀ ਲਾਏ ਗਏ ਸਨ ਤਾਂ ਕਿ ਉਹ ਪੀੜਤਾਂ ਦੇ ਹੱਕ ਵਿੱਚ ਆਵਾਜ਼ ਉਠਾਉਣੀ ਬੰਦ ਕਰ ਦੇਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,