January 22, 2016 | By ਸਿੱਖ ਸਿਆਸਤ ਬਿਊਰੋ
ਅੰਮਿ੍ਤਸਰ (21 ਜਨਵਰੀ, 2016): ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਦੇਸ਼ ਧਰੋਹ ਦੇ ਮਾਮਲੇ ਵਿੱਚ ਦਾਇਰ ਜ਼ਮਾਨਤ ਦੀ ਅਰਜ਼ੀ ਅੱਜ ਵਧੀਕ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਨੇ ਰੱਦ ਕਰ ਦਿੱਤੀ ।

ਬਾਬਾ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)
10 ਨਵੰਬਰ 2015 ਨੂੰ ਨੇੜਲੇ ਪਿੰਡ ਚੱਬਾ ਵਿਖੇ ਸੱਦੇ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਉਨਾਂ ਸਮੇਤ ਸਰਬੱਤ ਖਾਲਸਾ ਦੇ ਪ੍ਰਬੰਧਕਾਂ ‘ਤੇ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਪਰਚੇ ਦਰਜ਼ ਕੀਤੇ ਗਏ ਸਨ।
ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਬੀਤੀ 13 ਜਨਵਰੀ ਨੂੰ ਆਪਣੇ ਵਕੀਲ ਸ: ਕੇ. ਪੀ. ਐਸ. ਭਾਟੀਆ ਰਾਹੀਂ ਜ਼ਮਾਨਤ ਲਈ ਪੇਸ਼ ਕੀਤੀ ਅਰਜ਼ੀ ਨੂੰ ਅੱਜ ਸੁਣਵਾਈ ਉਪਰੰਤ ਰੱਦ ਕਰ ਦਿੱਤਾ ਗਿਆ ਹੈ ।
ਸ: ਭਾਟੀਆ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਅਜਿਹੇ ਮਾਮਲੇ ‘ਚ ਹੋਰਨਾਂ ਦੀਆਂ ਜ਼ਮਾਨਤਾਂ ਹੋਣ ਕਾਰਨ ਅਰਜ਼ੀ ਦਾਖ਼ਲ ਕੀਤੀ ਗਈ ਸੀ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਬੱਤ ਖਾਲਸਾ ਨਾਲ ਸਬੰਧਿਤ ਆਗੂਆਂ ਭਾਈ ਮੋਹਕਮ ਸਿੰਘ ਅਤੇ ਅਮਰੀਕਨ ਨਾਗਰਿਕ ਭੁਪਿੰਦਰ ਸਿੰਘ ਚੀਮਾ ਅਤੇ ਗੁਰਦੀਪ ਸਿੰਘ ਬਠਿੰਡਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਕਤ ਕੇਸ ਵਿੱਣ ਜ਼ਮਾਨਤ ਦੇ ਦਿੱਤੀ ਗਈ ਹੈ।
Related Topics: Babu Baljit Singh Daduwal, Sarbat Khalsa(2015), Sedition Case