January 23, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (20 ਜਨਵਰੀ, 2016): ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਕਾਂਗਰਸ ਨੇ ਇੱਥੋਂ ਪਹਿਲਾਂ ਅਸਤੀਫਾ ਦੇਣ ਵਾਲੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਮੁੜ ਆਪਣਾ ਉਮੀਦਵਾਰ ਬਣਾਇਆ ਹੈ।
ਇਸ ਉੱਪ ਚੋਣ ਲਈ ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਤਰਨਤਾਰਨ ਜਿਲ੍ਹੇ ਦੇ ਪਿੰਡ ਬਾਠ ਵਿਖੇ ਕਿਸੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਹਲਕਾ ਖੰਡੂਰ ਸਾਹਿਬ ਦੇ ਕਾਂਗਰਸ ਪਾਰਟੀ ਵੱਲੋਂ ਜਿੱਤੇ ਐਮ.ਐਲ.ਏ ਸ.ਰਮਨਜੀਤ ਸਿੰਘ ਸਿੱਕੀ ਵੱਲੋਂ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।
Related Topics: Congress Government in Punjab 2017-2022, Khadoor Sahib Bye Election, Punjab Politics, Ramanjeet Singh Sikki