April 18, 2016 | By ਸਿੱਖ ਸਿਆਸਤ ਬਿਊਰੋ
ਅੰਮਿ੍ਤਸਰ: ਜਰਮਨੀ ਦੇ ਐਸਨ ਗੁਰਦੁਆਰਾ ਸਾਹਿਬ ਵਿੱਚ ਪੰਥ ਵਿਰੋਧੀ ਤਾਕਤਾਂ ਵੱਲੋਂ ਕੀਤੇ ਬੰਬ ਧਮਾਕੇ ਦੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਰੜੀ ਨਿੰਦਿਆ ਕੀਤੀ ਹੈ।

ਸ: ਅਵਤਾਰ ਸਿੰਘ ਮੱਕੜ
ਉਨ੍ਹਾਂ ਕਿਹਾ ਕਿ ਜਰਮਨੀ ਦੇ ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ‘ਚ ਹੋਏ ਬੰਬ ਧਮਾਕੇ ਦੀ ਇਸ ਘਿਨਾਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਣਾ ਚਾਹੀਦਾ ਹੈ । ਇਸ ਹਾਦਸੇ ‘ਚ ਗ੍ਰੰਥੀ ਸਿੰਘਾਂ ਤੇ ਸੰਗਤਾਂ ਦੇ ਜ਼ਖਮੀ ਹੋਣ ਨਾਲ ਸਾਰੀ ਸਿੱਖ ਕੌਮ ਦੇ ਹਿਰਦੇ ਦੁਖੀ ਹਨ ।
ਉਨ੍ਹਾਂ ਜਰਮਨ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਸਜ਼ਾ ਦਿੱਤੀ ਜਾਵੇ ਅਤੇ ਉਥੋਂ ਦੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ।
Related Topics: Avtar Singh Makkar, Shiromani Gurdwara Parbandhak Committee (SGPC), Sikh News Europe, Sikh News Germany, Sikh News USA, Sikhs in Europe, Sikhs in Germany