ਸਿੱਖ ਖਬਰਾਂ

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਦੀ ਡੀ.ਐਮ.ਸੀ. ਲੁਧਿਆਣਾ ਵਿਖੇ ਮੌਤ

September 22, 2016 | By

ਲੁਧਿਆਣਾ/ਚੰਡੀਗੜ੍ਹ: ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਸੂਬਾ ਪੱਧਰੀ ਆਗੂ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਵਿਖੇ ਅੱਜ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਆਰ.ਐਸ.ਐਸ. ਦੇ ਆਗੂ ‘ਤੇ 6 ਅਗਸਤ ਨੂੰ ਜਲੰਧਰ ਵਿਖੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ ਸੀ।

ਗਗਨੇਜਾ ਦਾ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਗਗਨੇਜਾ ‘ਤੇ ਹਮਲੇ ਦੇ ਸੰਬੰਧ ‘ਚ ਜਲੰਧਰ ਪੁਲਿਸ ਨੇ ਲੁਧਿਆਣਾ ਜੇਲ੍ਹ ਤੋਂ ਸ਼ਿਵ ਸੈਨਾ ਦੇ ਆਗੂਆਂ ਨੂੰ ਵੀ ਰਿਮਾਂਡ ‘ਤੇ ਲਿਜਾ ਕੇ ਪੁੱਛਗਿੱਛ ਕੀਤੀ ਸੀ ਪਰ ਪੁਲਿਸ ਵਲੋਂ ਹਾਲੇ ਤਕ ਕੇਸ ਸੁਲਝਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ:

ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਨੂੰ ਮਾਰੀ ਗੋਲੀ …

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਕੇਸ: ਸੁਖਬੀਰ ਬਾਦਲ ਨੇ ਬਣਾਈ ਵਿਸ਼ੇਸ਼ ਜਾਂਚ ਟੀਮ …

ਆਪਣੇ ਆਪ ‘ਤੇ ਹਮਲੇ ਦਾ ਡਰਾਮਾ ਕਰਨ ਵਾਲਾ ਸ਼ਿਵ ਸੈਨਾ ਆਗੂ ਅਮਿਤ ਅਰੋੜਾ,ਗਗਨੇਜਾ ਕੇਸ ‘ਚ ਪੁਲਿਸ ਰਿਮਾਂਡ ‘ਤੇ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,