December 29, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਚੰਡੀਗੜ੍ਹ ਆਧਾਰਿਤ ਮਨੁੱਖੀ ਅਧਿਕਾਰਾਂ ਲਈ ਯਤਨਸ਼ੀਲ ਜੱਥੇਬੰਦੀ ਲਾਇਰਸ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਕਿਹਾ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਨਾਲ ਛੇੜਛਾੜ ਵੀ ਹੋ ਸਕਦੀ ਹੈ ਅਤੇ ਇਸਨੂੰ ਮਾਹਰਾਂ ਵਲੋਂ ਹੈਕ ਵੀ ਕੀਤਾ ਜਾ ਸਕਦਾ ਹੈ।
ਐਡਵੋਕੇਟ ਨਵਕਿਰਨ ਸਿੰਘ ਨੇ ਮੰਗਲਵਾਰ ਨੂੰ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਕੀਤੀ ਪ੍ਰੈਸ ਕਾਨਫਰੰਸ ‘ਚ ਦੱਸਿਆ ਕਿ ਈ.ਵੀ.ਐਮ. ਨੂੰ ਅਸਾਨੀ ਨਾਲ ਹੈਕ ਕੀਤਾ ਜਾ ਸਕਦਾ ਹੈ ਜਾਂ ਇਸ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗਰੇਜ਼ੀ ਵਿਚ ਪੜ੍ਹਨ ਲਈ:
Electronic Voting Machines (EVMs) Are Prone To Hacking And Tampering: LFHRI …
ਲੰਬੀ ਹਲਕੇ ਤੋਂ ਕਾਰਜਕਰਤਾ ਡਾ. ਇਸ਼ਵਰ ਦਾਸ ਸਿੰਘ ਨੇ ਕਿਹਾ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਦੇ ਖਿਲਾਫ ਕੇਸ ਦਰਜ ਕਰਵਾਇਆ ਹੈ ਕਿਉਂਕਿ ਚੋਣ ਕਮਿਸ਼ਨ ਭਾਰਤੀ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕੰਮ ਨਹੀਂ ਕਰ ਰਿਹਾ।
ਦੇਖੋ ਵੀਡੀਓ:
Related Topics: Dr. Ishwar Das Singh, Indian Satae, Lambi Constituency, LFHRI, Navkiran Singh, Punjab Elections 2017 (ਪੰਜਾਬ ਚੋਣਾਂ 2017), Punjab Politics, Punjab Polls 2017