February 10, 2017 | By ਸਿੱਖ ਸਿਆਸਤ ਬਿਊਰੋ
ਲੰਡਨ: ਸਿੱਖ ਕੌਂਸਲ ਯੂ.ਕੇ. ਨੇ ਵੀਰਵਾਰ 9 ਫਰਵਰੀ ਨੂੰ ਵੂਲਵਿਚ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਣਕਾਰੀ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਕਮੇਟੀ ਦੇ ਬਾਕੀ ਮੈਂਬਰਾਂ ਦੇ ਸੰਪਰਕ ‘ਚ ਹਨ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ ਨੇ ਦੱਸਿਆ ਕਿ ਇਕ ਸ਼ਖਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਹਟਾਉਣ ਦੀ ਕੋਸ਼ਿਸ਼ ਕੀਤੀ ਸੀ। ਬੇਅਦਬੀ ਕਰਨ ਵਾਲੇ ਸ਼ਖਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੰਗਤ ‘ਚ ਮੌਜੂਦ ਇਕ ਸਿੱਖ ਨੇ ਉਸਦਾ ਪਿੱਛਾ ਕਰਕੇ ਉਸਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਫੜ ਲਿਆ।
ਬਾਅਦ ‘ਚ ਮਹਾਂਨਗਰ ਪੁਲਿਸ ਨੇ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਜਾਂਚ ਲਈ ਗੁਰਦੁਆਰਾ ਸਾਹਿਬ ‘ਚ ਲੱਗੇ ਸੀਸੀਟੀਵੀ ਫੁਟੇਜ ਵੀ ਲਈ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਸੰਗਤਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਕਿ ਉਹ ਇੰਤਜ਼ਾਰ ਕਰਨ ਜਦ ਤਕ ਕਿ ਸਾਰੇ ਤੱਥ ਸਾਹਮਣੇ ਨਹੀਂ ਆ ਜਾਂਦੇ।
ਸਿੱਖ ਕੌਂਸਲ ਯੂ.ਕੇ. ਵਲੋਂ ਦੱਸਿਆ ਗਿਆ ਕਿ ਉਹ ਇਸ ਘਟਨਾ ਦੀ ਜਾਂਚ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਹਾਂਨਗਰ ਪੁਲਿਸ ਦੇ ਨਾਲ ਹਨ। ਇਸ ਦਰਮਿਆਨ ਅਸੀਂ ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਬੰਧ ਕਰਨ ਅਤੇ ਹੁਸ਼ਿਆਰ ਰਹਿਣ ਲਈ ਕਹਿ ਰਹੇ ਹਾਂ।
ਵਲੋਂ: ਸਿੱਖ ਕੌਂਸਲ ਯੂ.ਕੇ.
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Sikh Council UK updates on Incident of alleged Beadbi in Woolwich …
Related Topics: Sikh Council UK, Sikh Diaspora, Sikh News UK, Sikhs in United Kingdom