ਸਿਆਸੀ ਖਬਰਾਂ » ਸਿੱਖ ਖਬਰਾਂ

ਚੋਣ ਕਮੀਸ਼ਨ ਦੀਆਂ ਹਦਾਇਤਾਂ ‘ਤੇ ਦਿੱਲੀ ਦੇ ਬਾਦਲ ਦਲ ਦੇ ਆਗੂਆਂ ਤੋਂ ਜਿਪਸੀਆਂ ਅਤੇ 24 ਗੰਨਮੈਨ ਵਾਪਸ ਲਏ ਗਏ

February 12, 2017 | By

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਤੋਂ ਪੰਜਾਬ ਪੁਲਿਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਵਾਪਸ ਮੰਗਵਾ ਲਏ ਹਨ। ਪੰਜਾਬ ਪੁਲਿਸ ਦੀ ਇਹ ਸੁਰੱਖਿਆ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਹਿਤ ਨੂੰ ਦਿੱਤੀ ਹੋਈ ਸੀ।

ਮਾਮਲਾ ਮੀਡੀਆ ਵਿੱਚ ਛਾਉਣ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਤਿੰਨ ਜਿਪਸੀਆਂ ਤੇ ਤਕਰੀਬਨ ਦੋ ਦਰਜਨ ਗੰਨਮੈਨ ਵਾਪਸ ਪੰਜਾਬ ਪਰਤ ਆਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਨੇ ਕੁੱਝ ਸਮਾਂ ਪਹਿਲਾਂ ਦਿੱਲੀ ਦੇ ਆਗੂਆਂ ਤੋਂ ਗੰਨਮੈਨ ਵਾਪਸ ਲੈਣ ਦੀ ਹਦਾਇਤ ਕੀਤੀ ਸੀ ਪਰ ਪੰਜਾਬ ਪੁਲਿਸ ਦੇ ਕੁੱਝ ਸੀਨੀਅਰ ਅਫ਼ਸਰਾਂ ਨੇ ਇਸ ਤੋਂ ਟਾਲ਼ਾ ਵੱਟ ਲਿਆ ਸੀ।

 ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ (ਫਾਈਲ ਫੋਟੋ)

ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ (ਫਾਈਲ ਫੋਟੋ)

ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਆਗੂ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਦੀ ਬਾਦਲ ਸਰਕਾਰ ਵਲੋਂ ਮਿਲਣ ਵਾਲੀਆਂ ਜਿਪਸੀਆਂ ਅਤੇ ਗੰਨਮੈਨਾਂ ਦੀ ਸਹੂਲਤਾਂ ਲਗਾਤਾਰ ਜਾਰੀ ਰਹਿਣ। ਪਰ ਸੁਖਬੀਰ ਬਾਦਲ ਵਲੋਂ ਧਾਰੀ ‘ਚੁੱਪ’ ਕਾਰਨ ਕਮੇਟੀ ਆਗੂ ਕੁਝ ਖਾਸ ਨਾ ਕਰ ਸਕੇ। ਬਾਦਲ ਸਰਕਾਰ ਵੱਲੋਂ ਦਿੱਤੀ ਇਸ ਸੁਰੱਖਿਆ ਦਾ ਖਰਚਾ ਵੀ ਪੰਜਾਬ ਸਰਕਾਰ ਹੀ ਝੱਲ ਰਹੀ ਸੀ।

ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਪ੍ਰਤੀ ਜਿਪਸੀ 290 ਲੀਟਰ ਪ੍ਰਤੀ ਮਹੀਨਾ ਤੇਲ ਦੀ ਸਹੂਲਤ ਵੀ ਦਿੱਤੀ ਹੋਈ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਹਦਾਇਤ ਤੋਂ ਬਾਅਦ ਨਿਯਮਾਂ ਤੋਂ ਉਲਟ ਜਾ ਕੇ ਸਿਆਸੀ ਲੋਕਾਂ ਨੂੰ ਜਾਰੀ ਕੀਤੀਆਂ ਹੋਈਆਂ ਪੂਰੇ ਪੰਜਾਬ ‘ਚੋਂ ਤਕਰੀਬਨ 30 ਜਿਪਸੀਆਂ ਵੀ ਵਾਪਸ ਲਈਆਂ ਗਈਆਂ ਹਨ, ਪਰ ਪੰਜਾਬ ਦੇ ਆਗੂਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਚਿੱਠੀ ਲਿਖ ਕੇ ਮੁੜ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ।

ਸਬੰਧਤ ਖ਼ਬਰ:

ਦਿੱਲੀ ਕਮੇਟੀ ਦੇ ਆਗੂਆਂ ਅਤੇ ਸਲਾਬਤਪੁਰਾ ਡੇਰੇ ਦੇ ਮੁੱਖ ਪ੍ਰਬੰਧਕ ਨੂੰ ਬਾਦਲ ਸਰਕਾਰ ਵਲੋਂ ਜਿਪਸੀਆਂ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,