ਸਿਆਸੀ ਖਬਰਾਂ » ਸਿੱਖ ਖਬਰਾਂ

ਅਖੰਡ ਕੀਰਤਨੀ ਜਥੇ ਵਲੋਂ ਆਰਐਸਐਸ, ਡੇਰਾ ਸਿਰਸਾ ਦੇ ਪਿੱਠੂਆਂ ਤੋਂ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ

February 20, 2017 | By

ਮੋਹਾਲੀ/ ਚੰਡੀਗੜ੍ਹ: ਅਖੰਡ ਕੀਰਤਨੀ ਜਥੇ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬਾਦਲ ਦਲ ਨੂੰ ਛੱਡ ਕੇ ਹੋਰ ਕਿਸੇ ਵੀ ਪੰਥਕ ਪਾਰਟੀ ਦੇ ਚੰਗੇ ਕਿਰਦਾਰ ਵਾਲੇ ਗੁਰਸਿੱਖ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਲਿਖਤੀ ਬਿਆਨ ਵਿਚ ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਭਾਈ ਆਰ.ਪੀ. ਸਿੰਘ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖੀ ਭੇਸ ‘ਚ ਲੁਕੇ ਆਰ.ਐਸ.ਐਸ. ਵਰਗੀਆਂ ਸਿੱਖ ਵਿਰੋਧੀ ਤਾਕਤਾਂ ਅਤੇ ਡੇਰਾ ਸਿਰਸਾ ਦੇ ਪਿੱਠੂਆਂ ਤੋਂ ਸੁਚੇਤ ਹੋ ਕੇ ਦਿੱਲੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਚੰਗੇ ਕਿਰਦਾਰ ਵਾਲੇ ਤੇ ਗੁਰਸਿੱਖ ਉਮੀਦਵਾਰਾਂ ਨੂੰ ਵੋਟਾਂ ਪਾਉਣ। ਉਨ੍ਹਾਂ ਆਖਿਆ ਕਿ ਗੁਰਦੁਆਰਾ ਚੋਣਾਂ ‘ਚ ਸ਼ਰਾਬ ਅਤੇ ਪੈਸੇ ਵੰਡਣ ਵਾਲਿਆਂ ਨੂੰ ਵੀ ਨਕਾਰਿਆ ਜਾਵੇ ਅਤੇ ਗੁਰਦੁਆਰਾ ਪ੍ਰਬੰਧ ਸਾਫ਼-ਸੁਥਰੇ ਤੇ ਗੁਰਸਿੱਖੀ ਨੂੰ ਸਮਰਪਿਤ ਸਿੱਖਾਂ ਦੇ ਹਵਾਲੇ ਹੀ ਕੀਤੇ ਜਾਣ।

ਅਖੰਡ ਕੀਰਤਨਾ ਜੱਥਾ ਦੇ ਬੁਲਾਰੇ ਆਰ.ਪੀ. ਸਿੰਘ (ਫਾਈਲ ਫੋਟੋ)

ਅਖੰਡ ਕੀਰਤਨਾ ਜੱਥਾ ਦੇ ਬੁਲਾਰੇ ਆਰ.ਪੀ. ਸਿੰਘ (ਫਾਈਲ ਫੋਟੋ)

ਅਖੰਡ ਕੀਰਤਨੀ ਜਥੇ ਨੇ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ‘ਚ ਸਿੱਖ ਵਿਰੋਧੀ ਤਾਕਤਾਂ ਦੇ ਪਿੱਠੂ ਬਣੇ ਬਾਦਲ ਦਲ ਦੇ ਆਗੂਆਂ ਨੇ ਹਮੇਸ਼ਾ ਆਪਣੀ ਕੁਰਸੀ ਖਾਤਰ ਸਿੱਖਾਂ ਦੀਆਂ ਬਲੀਆਂ ਦਿੱਤੀਆਂ ਹਨ ਅਤੇ ਹੁਣੇ ਹੋਈਆਂ ਪੰਜਾਬ ਚੋਣਾਂ ‘ਚ ਡੇਰਾ ਸਿਰਸਾ ਕੋਲੋਂ ਵੋਟਾਂ ਮੰਗਣ ਬਦਲੇ ਪੰਜਾਬ ‘ਚ ਡੇਰੇ ਦੇ ਸਮਾਗਮ ਕਰਵਾਉਣ ਦੇ ਕੀਤੇ ਵਾਅਦਿਆਂ ਦੇ ਨਾਲ ਬਾਦਲ ਦਲ ਦੀ ਬਿੱਲੀ ਪੂਰੀ ਤਰ੍ਹਾਂ ਥੈਲੇ ਤੋਂ ਬਾਹਰ ਆ ਗਈ ਹੈ। ਭਾਈ ਆਰ.ਪੀ. ਸਿੰਘ ਨੇ ਆਖਿਆ ਕਿ ਜੇਕਰ ਬਾਦਲ ਦਲ ਦਾ ਵੱਸ ਚੱਲੇ ਤਾਂ ਉਹ ਵੋਟਾਂ ਤੇ ਕੁਰਸੀ ਖਾਤਰ ਗੁਰਦੁਆਰਿਆਂ ਅੰਦਰ ਵੀ ਆਰ.ਐਸ.ਐਸ. ਤੇ ਡੇਰਾ ਸਿਰਸਾ ਦੀਆਂ ਸਭਾਵਾਂ ਕਰਵਾ ਸਕਦਾ ਹੈ। ਉਨ੍ਹਾਂ ਆਖਿਆ ਕਿ ਸਿੱਖੀ ਸੰਸਥਾਵਾਂ ‘ਚ ਆਰ.ਐਸ.ਐਸ. ਵਰਗੀਆਂ ਫ਼ਿਰਕੂ ਤੇ ਸਿੱਖ ਵਿਰੋਧੀ ਤਾਕਤਾਂ ਦੀ ਘੁਸਪੈਠ ਅਤੇ ਸਿੱਖ ਸਿਧਾਂਤਾਂ ‘ਤੇ ਹੋ ਰਹੇ ਮਾਰੂ ਹਮਲਿਆਂ ਨੂੰ ਰੋਕਣ ਲਈ ਬਾਦਲ ਦਲ ਨੂੰ ਗੁਰਦੁਆਰਾ ਪ੍ਰਬੰਧਕੀ ਸੰਸਥਾਵਾਂ ਵਿਚੋਂ ਬਾਹਰ ਕੱਢਣਾ ਬਹੁਤ ਜ਼ਰੂਰੀ ਹੈ।

ਅਖੰਡ ਕੀਰਤਨੀ ਜਥੇ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਬਾਦਲ ਦਲ ਨੂੰ ਛੱਡ ਕੇ ਹੋਰ ਕਿਸੇ ਵੀ ਪਾਰਟੀ ਵਿਚੋਂ ਗੁਰਸਿੱਖੀ ਕਿਰਦਾਰ ‘ਤੇ ਪੂਰੇ ਉਤਰਨ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

ਸਬੰਧਤ ਖ਼ਬਰ:

ਬਾਦਲ ਦਲ-ਡੇਰਾ ਸਿਰਸਾ ਭਾਈਵਾਲੀ: ਸਿੱਖ ਜਥੇਬੰਦੀਆਂ ਵਲੋਂ ਬਾਦਲ ਦਲ ਦੇ ਬਾਈਕਾਟ ਦੀ ਅਪੀਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,